Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

April 16, 2025 08:25 AM

-1 ਕਰੋੜ 10 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
ਚੰਡੀਗੜ੍ਹ, 16 ਅਪ੍ਰੈਲ (ਪੋਸਟ ਬਿਊਰੋ): ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ "ਸਿੱਖਿਆ ਕ੍ਰਾਂਤੀ" ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ 01 ਕਰੋੜ 10 ਲੱਖ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਠੱਠਾ, ਸਰਕਾਰੀ ਐਲੀਮੈਂਟਰੀ ਸਕੂਲ ਚੌਧਰੀਵਾਲਾ, ਸਰਕਾਰੀ ਐਲੀਮੈਂਟਰੀ ਸਕੂਲ ਦਰਗਾਪੁਰ, ਸਰਕਾਰੀ ਐਲੀਮੈਂਟਰੀ ਸਕੂਲ ਖੇਡਾ, ਸਰਕਾਰੀ ਹਾਈ ਸਕੂਲ ਦਦੇਹਰ ਸਾਹਿਬ ਅਤੇ ਸਰਕਾਰੀ ਹਾਈ ਸਕੂਲ ਠੱਠੀਆ ਮਹੰਤਾਂ ਦੇ ਸਕੂਲਾਂ ਵਿਖੇ ਲੱਗਭੱਗ 01 ਕਰੋੜ 10 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਸਬੰਧੀ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਸੂਬੇ ਵਿੱਚ ਉੱਜਵਲ ਭਵਿੱਖ ਦੀ ਉਮੀਦ ਜਤਾਉਂਦਿਆਂ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਆਮ ਘਰਾਂ ਦੇ ਬੱਚੇ ਵਿਸ਼ਵਵਿਆਪੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ।
ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿੱਦਿਅਕ ਮਿਆਰਾਂ ਨੂੰ ਉੱਚਾ ਚੁੱਕਣਾ ਹੈ ਅਤੇ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ।ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ