Welcome to Canadian Punjabi Post
Follow us on

20

May 2025
ਬ੍ਰੈਕਿੰਗ ਖ਼ਬਰਾਂ :
ਜੈਸ਼ੰਕਰ ਨੇ ਨੀਦਰਲੈਂਡ ਦੇ ਵਿਦੇਸ਼ ਮੰਤਰੀ ਕੈਸਪਰ ਵੇਲਡਕੈਂਪ ਨਾਲ ਕੀਤੀ ਮੁਲਾਕਾਤਬ੍ਰਿਟੇਨ, ਫਰਾਂਸ ਅਤੇ ਕੈਨੇਡਾ ਦੀ ਇਜ਼ਰਾਈਲ ਨੂੰ ਚਿਤਾਵਨੀ: ਜੇਕਰ ਗਾਜ਼ਾ ਵਿੱਚ ਜੰਗ ਬੰਦ ਨਾ ਕੀਤੀ ਗਈ ਤਾਂ ਠੋਸ ਕਾਰਵਾਈ ਕੀਤੀ ਜਾਵੇਗੀਅਮਰੀਕਾ ਵਿੱਚ ਹੁਣ ਕਿਸੇ ਦੀਆਂ ਨਿੱਜੀ ਤਸਵੀਰਾਂ ਪੋਸਟ ਕਰਨਾ ਬਣਿਆ ਇੱਕ ਅਪਰਾਧ ਹੈ, ਟਰੰਪ ਨੇ ਕਾਨੂੰਨ 'ਤੇ ਕੀਤੇ ਦਸਤਖਤਪੁਤਿਨ ਨੇ ਟਰੰਪ ਨਾਲ ਗੱਲਬਾਤ ਤੋਂ ਬਾਅਦ ਕਿਹਾ- ਜੇਕਰ ਸਹੀ ਸਮਝੌਤੇ ਕੀਤੇ ਜਾਂਦੇ ਹਨ ਤਾਂ ਜੰਗਬੰਦੀ ਸੰਭਵਟਰੰਪ ਦੇ ਐਡਵਾਇਜ਼ਰੀ ਬੋਰਡ ਵਿੱਚ 13 ਸਾਲ ਜੇਲ੍ਹ ਵਿੱਚ ਕੱਟਣ ਵਾਲਾ ਸਾਬਕਾ ਲਸ਼ਕਰ ਅੱਤਵਾਦੀ ਸ਼ਾਮਿਲਟੋਰਾਂਟੋ ਹਾਈਵੇਅ 401 'ਤੇ ਕਾਰ ਹਾਦਸੇ `ਚ 3 ਬੱਚਿਆਂ ਦੀ ਮੌਤਨੁਨਾਵਿਕ ਵਿਚ ਅੱਗ ਲੱਗਣ ਕਾਰਨ ਇਕ ਘਰ ਸੜਿਆ, ਐਮਰਜੈਂਸੀ ਐਲਾਨੀਦੋ ਮੁਲਜ਼ਮਾਂ `ਤੇ ਹਥਿਆਰ ਰੱਖਣ, ਅਪਰਾਧਿਕ ਜਾਇਦਾਦ `ਤੇ ਕਬਜ਼ਾ ਕਰਨ ਸਮੇਤ ਲੱਗੇ ਕਈ ਚਾਰਜਿਜ਼
 
ਪੰਜਾਬ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

April 16, 2025 08:25 AM

-ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਮੁੱਢਲੀ ਜਾਂਚ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ
-ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ
ਚੰਡੀਗੜ੍ਹ, 16 ਅਪ੍ਰੈਲ (ਪੋਸਟ ਬਿਊਰੋ): ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਜੋਬਨਜੀਤ ਉਰਫ਼ ਜੋਬਨ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਐਫਆਈਆਰ ਨੰਬਰ 99 ਮਿਤੀ 15.04.2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਿਵਲ ਸਰਜਨ ਵੱਲੋਂ ਜਿ਼ਲੇ ਅੰਦਰ ਸਿਹਤ ਸੇਵਾਵਾਂ ਦਾ ਨਿਰੀਖਣ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸਿ਼ਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ : ਅਰਵਿੰਦ ਕੇਜਰੀਵਾਲ ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼ ਸ਼ੈਮਰੌਕ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ 4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ