Welcome to Canadian Punjabi Post
Follow us on

01

May 2025
 
ਪੰਜਾਬ

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

April 16, 2025 08:26 AM

ਚੰਡੀਗੜ੍ਹ, 16 ਅਪ੍ਰੈਲ (ਪੋਸਟ ਬਿਊਰੋ):ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਜ਼ਾਰ ਸਿੰਘ ਬੌਬੀ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਡਾ. ਬੀ.ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਤੇ ਚੱਲਦਿਆਂ ਆਪਣੀ ਸੇਵਾਵਾਂ ਨਿਭਾਉਣਗੇ।
ਚੀਮਾ ਨੇ 'ਆਪ' ਦੇ ਸੰਗਰੂਰ ਜ਼ਿਲ੍ਹਾ ਐਸ.ਸੀ. ਵਿੰਗ ਦੇ ਪ੍ਰਧਾਨ ਵਜੋਂ ਸਮਾਜ ਦੇ ਦੱਬੇ-ਕੁਚਲੇ ਵਰਗ ਲਈ ਕੰਮ ਕਰਨ ਦੇ ਬੌਬੀ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅਨੁਭਵ ਇਸ ਨਵੇਂ ਅਹੁਦੇ ਲਈ ਕੀਮਤੀ ਸਾਬਿਤ ਹੋਵੇਗਾ।
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਬੌਬੀ ਦਾ ਕਮਿਸ਼ਨ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਮਰਪਣ ਭਾਵਨਾ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਪ੍ਰਚਾਰ ਲਈ ਸੰਗਠਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ।
ਜਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਬੌਬੀ, ਸੰਗਰੂਰ ਸ਼ਹਿਰ ਦੇ ਵਸਨੀਕ ਹਨ ਅਤੇ ਉਨ੍ਹਾਂ ਦਾ ਜੱਦੀ ਪਿੰਡ ਬੰਗਾਂਵਾਲੀ ਹੈ। ਉਹ 2016 ਤੋਂ 'ਆਪ' ਦੇ ਸੰਗਰੂਰ ਜਿ਼ਲ੍ਹਾ ਐਸਸੀ ਵਿੰਗ ਦੇ ਜੁਆਇੰਟ ਸਕੱਤਰ ਅਤੇ 2018 ਤੋਂ ਪ੍ਰਧਾਨ ਵਜੋਂ ਸੇਵਾ ਨਿਭਾਉਂਦਿਆਂ ਸਮਾਜਿਕ ਕਾਰਜਾਂ ਵਿੱਚ ਸਰਗਰਮੀ ਨਾਲ ਸ਼ਾਮਿਲ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼ ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ 4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ