Welcome to Canadian Punjabi Post
Follow us on

01

July 2025
 
ਪੰਜਾਬ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ

April 17, 2025 09:20 AM

-ਮਲੋਟ ਵਿਧਾਨ ਸਭਾ ਹਲਕੇ ਦੇ ਵੱਖਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਚੰਡੀਗੜ੍ਹ, 17 ਅਪ੍ਰੈਲ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ-ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਸਾਰੇ ਕੰਮ ਕਰਵਾਏ ਜਾ ਰਹੇ ਹਨ।
ਉਹਨਾਂ ਆਪਣੇ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਆ ਕਿ ਉਹ ਚੰਗੀ ਸਿੱਖਿਆ ਹਾਸਲ ਕਰਕੇ ਨਵਾਂ ਮੁਕਾਮ ਪੈਦਾ ਕਰਨ । ੳਹਨਾਂ ਕਿਹਾ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟਰ, ਟੀਚਰ, ਇੰਜੀਨਿਅਰ, ਪਾਇਲਟ ਆਦਿ ਬਣ ਸਕਦੀਆਂ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਬੱਚੇ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੀ ਸੇਧ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਉਹ ਚੰਗੇ ਇਨਸਾਨ ਬਣ ਸਕਦੇ ਹਨ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਵਿਖੇ 3 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ 20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਵਿਖੇ 7.51 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 21 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ 22 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 20.75 ਲੱਖ ਰੁਪਏ ਵਿਖੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਅਸ਼ਵਨੀ ਬਾਂਸਲ ਡੀ. ਐਸ.ਐਮ, ਸ੍ਰੀ ਰਮੇਸ਼ ਅਰਨੀਵਾਲਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਮੁਕਤਸਰ ਸਾਹਿਬ, ਹਰਵਿੰਦਰ ਸਿੰਘ ਖਲਾਰਾ ਸਮਾਰਟ ਸਕੂਲ ਕੋਆਰਡੀਨੇਟਰ, ਜਸਵਿੰਦਰ ਪਾਲ ਸ਼ਰਮਾ ਜਿ਼ਲ੍ਹਾ ਮੀਡੀਆ ਕੋਆਰਡੀਨੇਟਰ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ