Welcome to Canadian Punjabi Post
Follow us on

01

May 2025
 
ਪੰਜਾਬ

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ : ਗੁਰਮੀਤ ਸਿੰਘ ਖੁੱਡੀਆਂ

April 20, 2025 05:24 AM

-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ `ਚ ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਮਨਦੀਪ ਸਿੰਘ ਮਾਨ ਨੇ ਸੰਭਾਲਿਆ ਅਹੁਦਾ
-ਬਾਘਾਪੁਰਾਣਾ ਦੀਆਂ ਸੜਕਾਂ ਦੀ ਮੁਰੰਮਤ ਲਈ 26.58 ਲੱਖ ਰੁਪਏ ਮਨਜੂਰ
-ਮੋਗਾ ਤੋਂ ਕੋਟਕਪੂਰਾ ਸੜਕ ਦੀ ਵੀ ਹੁਣ ਜਲਦੀ ਹੋਵੇਗੀ ਰਿਪੇਅਰ : ਸੁਖਾਨੰਦ
ਬਾਘਾਪੁਰਾਣਾ, 20 ਅਪ੍ਰੈਲ (ਗਿਆਨ ਸਿੰਘ): ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਅੱਜ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਅਣਗਿਣਤ ਫੈਸਲੇ ਲੈ ਕੇ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ ਜਿਸਦੀ ਬਦੌਲਤ ਅੱਜ ਤੱਕ ਪੰਜਾਬ ਸਰਕਾਰ ਨੇ 56000 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੀ ਵੰਡ ਨਿਰੋਲ ਮੈਰਿਟ ਦੇ ਆਧਾਰ ਉੱਤੇ ਕਰ ਦਿੱਤੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਾਘਾਪੁਰਾਣਾ ਵਿਖੇ ਨਵੇਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਦੇ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਕੀਤਾ। ਅੱਜ ਮਨਦੀਪ ਸਿੰਘ ਮਾਨ ਨੇ ਬਾਘਾਪੁਰਾਣਾ ਵਿਖੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਹੁਦਿਆਂ ਦੀ ਤੁਲਨਾ ਪੈਸਿਆਂ ਨਾਲ ਨਹੀਂ ਕੀਤੀ ਜਾਂਦੀ ਸਗੋਂ ਮਿਹਨਤੀ ਅਤੇ ਸੁਚੱਜੀ ਸੋਚ ਵਾਲੇ ਆਮ ਘਰਾਂ ਦੇ ਅਣਥੱਕ ਵਰਕਰਾਂ ਨੂੰ ਅਹੁਦੇ ਬਿਨਾਂ ਕਿਸੇ ਸਿਫਾਰਿਸ਼ ਤੋਂ ਨਿਵਾਜੇ ਜਾ ਰਹੇ ਹਨ।ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਹੀ ਅਹੁਦੇ ਦੇ ਰਹੀ ਹੈਮ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰ ਹੁਣ ਜਾਂ ਤਾਂ ਸਲਾਖਾਂ ਪਿੱਛੇ ਹਨ ਜਾਂ ਪੰਜਾਬ ਛੱਡ ਚੁੱਕੇ ਹਨ ਅਤੇ ਬਾਕੀ ਤਸਕਰਾਂ ਦੀ ਵਾਰੀ ਵੀ ਸਮੇਂ ਅਨੁਸਾਰ ਆ ਰਹੀ ਹੈ।ਉਹਨਾਂ ਨਵੇਂ ਬਣੇ ਚੇਅਰਮੈਨ ਨੂੰ ਚੇਅਰਮੈਨੀ ਮਿਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵੀ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ। ਕੈਬਨਿਟ ਮੰਤਰੀ ਵੱਲੋਂ ਮਨਦੀਪ ਸਿੰਘ ਮਾਨ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਵਰਕਰ ਕਰਾਰ ਦਿੱਤਾ ਗਿਆ। ਉਹਨਾਂ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ " ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ।
ਉਹਨਾਂ ਅੱਗੇ ਦੱਸਿਆ ਕਿ ਪੰਜਾਬ ਬਾਘਾਪੁਰਾਣਾ ਹਲਕੇ ਨਾਲ ਉਹਨਾਂ ਦਾ ਪੁਰਾਣਾ ਲਗਾਵ ਹੈ ਕਿਉਂਕਿ ਉਹਨਾਂ ਦੇ ਸਵਰਗੀ ਪਿਤਾ ਸ੍ਰ ਜਗਦੇਵ ਸਿੰਘ ਖੁੱਡੀਆਂ ਜੀ ਨੂੰ ਵੀ ਹਲਕੇ ਦੇ ਲੋਕਾਂ ਨੇ ਵੱਡੀ ਲੀਡ ਦਿਵਾਈ ਸੀ। ਉਹਨਾਂ ਕਿਹਾ ਕਿ ਜੇਕਰ ਬਾਘਾ ਪੁਰਾਣਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ 14 ਕਰੋੜ ਰੁਪਏ ਪਹਿਲਾਂ ਸੜਕਾਂ ਦੀ ਰਿਪੇਅਰ ਲਈ ਅਤੇ ਹੁਣ ਫਿਰ ਸੜਕਾਂ ਦੀ ਮੁਰੰਮਤ ਲਈ 12.58 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਜਿਨ੍ਹਾਂ ਵਿਚ 70 ਸੜਕਾਂ ਸ਼ਾਮਿਲ ਹਨ। ਪੰਜਾਬ ਸਰਕਾਰ ਪੁਰਜੋਰ ਕੋਸ਼ਿਸ਼ ਕਰ ਰਹੀ ਹੈ ਕਿ ਡੀਲਰਾਂ ਕੋਲ ਨਰਮੇ ਦਾ ਬੀਜ ਸਹੀ ਕੁਆਲਿਟੀ ਦਾ ਆਵੇ ਅਤੇ ਇਸ ਸਬੰਧੀ ਵਿਭਾਗ ਵੀ ਹੁਣੇ ਤੋਂ ਚੌਕਸੀ ਰੱਖ ਰਿਹਾ ਹੈ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤੋਂ ਖੁਸ਼ ਹਨ ਕਿਉਕਿ ਕਿਸਾਨਾਂ ਦੇ ਇਸ ਵਿੱਚ ਖੇਤੀਬਾੜੀ ਖਰਚੇ ਘੱਟ ਹਨ ਅਤੇ ਉਪਰੋਂ ਸਰਕਾਰ ਵੀ ਸਬਸਿਡੀ ਦੇ ਰਹੀ ਹੈ।
ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਮੰਤਰੀ ਖੁੱਡੀਆਂ ਜੀ ਵੱਲੋਂ ਹਲਕੇ ਦੇ ਜੋ ਵਿਕਾਸ ਕਾਰਜ ਕਰਵਾਏ ਗਏ ਜਾਂ ਅੱਗੇ ਜਾਰੀ ਹਨ ਉਸ ਲਈ ਉਹ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਉਹਨਾਂ ਕਿਹਾ ਕਿ ਜਾਰੀ ਕੀਤੀ ਗਈ ਗਰਾਂਟ ਨਾਲ ਚੰਨੂੰਵਾਲਾ ਦੀ ਨਹਿਰ ਨੂੰ ਪੱਕਾ ਕੀਤਾ ਜਾਵੇਗਾ ਸੇਖਾ ਤੋਂ ਮਾੜੀ ਮੁਤਸਫਾ ਜਿਸਦਾ 5 ਤੋਂ 6 ਵਾਰ ਸਿਰਫ਼ ਨੀਂਹ ਪੱਥਰ ਪਹਿਲੀਆਂ ਸਰਕਾਰਾਂ ਵੱਲੋਂ ਰੱਖਿਆ ਗਿਆ ਉਸ ਸੜਕ ਨੂੰ ਵੀ ਹੁਣ ਜਲਦੀ ਬਣਾਇਆ ਜਾਵੇਗਾ। ਲੰਡੇ ਤੋਂ ਡੇਮਰੁ ਵਾਲੀ ਸੜਕ ਵੀ 18 ਫੁੱਟੀ ਕੀਤੀ ਜਾਵੇਗੀ ਮੋਗਾ ਤੋਂ ਲੈ ਕੇ ਕੋਟਕਪੂਰਾ ਤੱਕ ਬਹੁਤ ਜਲਦੀ ਪ੍ਰੀਮਿਕਸ ਪਵਾਇਆ ਜਾਵੇਗਾ ਜਿਸਦਾ ਪੇਪਰ ਵਰਕ ਅਤੇ ਗਰਾਂਟ ਸੈਂਕਸ਼ਨ ਹੋ ਚੁੱਕੀ ਹੈ ਉਹਨਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਰਮਨ ਮਿੱਤਲ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਪ੍ਰਧਾਨ ਨਗਰ ਕੌਂਸਲ ਪਵਨ ਗੁਪਤਾ, ਵਾਈਸ ਪ੍ਰਧਾਨ ਰਣਜੀਤ ਸਿੰਘ ਬਰਾੜ,ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸਿ਼ਰਕਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼ ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ 4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ