ਵਿਸ਼ਾਖਾਪਟਨਮ, 30 ਅਪ੍ਰੈਲ (ਪੋਸਟ ਬਿਊਰੋ): ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਸ਼੍ਰੀ ਵਰਾਹ ਲਕਸ਼ਮੀ ਨਰਸਿਮਹਾ ਸਵਾਮੀ ਮੰਦਰ ਵਿੱਚ ਚੰਦਨਉਤਸਵ ਦੌਰਾਨ ਇੱਕ ਭਿਆਨਕ ਘਟਨਾ ਵਾਪਰੀ। ਇੱਥੇ ਕੰਧ ਦਾ 20 ਫੁੱਟ ਲੰਬਾ ਹਿੱਸਾ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਵੀ ਹੋਏ। ਐੱਨਡੀਆਰਐੱਫ ਅਤੇ ਏਪੀਐੱਸਡੀਆਰਐੱਫ ਦੀਆਂ ਟੀਮਾਂ ਮੌਕੇ `ਤੇ ਮੌਜੂਦ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਘਟਨਾ ਬਾਰੇ ਐੱਸਡੀਆਰਐੱਫ ਦੇ ਇੱਕ ਜਵਾਨ ਨੇ ਦੱਸਿਆ ਕਿ ਇਹ ਘਟਨਾ ਰਾਤ ਨੂੰ ਲਗਭਗ 2:30 ਵਜੇ ਵਾਪਰੀ। ਇਸ ਘਟਨਾ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਐੱਸਡੀਆਰਐੱਫ ਜਵਾਨ ਨੇ ਕਿਹਾ ਕਿ ਜਿਵੇਂ ਹੀ ਸਾਨੂੰ ਘਟਨਾ ਦੀ ਜਾਣਕਾਰੀ ਮਿਲੀ, ਅਸੀਂ ਤੁਰੰਤ ਮੌਕੇ `ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਐੱਮਐੱਲਸੀ ਮਾਧਵ ਨੇ ਵੀ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਜੋ ਅਕਸ਼ੈ ਤ੍ਰਿਤੀਆ ਦੇ ਮੌਕੇ `ਤੇ ਵਾਪਰੀ। ਇਹ ਰਾਤ ਦੇ 2:30 ਵਜੇ ਵਾਪਰਿਆ। ਸਰਕਾਰ ਘਟਨਾ ਦੀ ਜਾਂਚ ਕਰੇਗੀ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਵੇਗੀ।