Welcome to Canadian Punjabi Post
Follow us on

06

May 2025
ਬ੍ਰੈਕਿੰਗ ਖ਼ਬਰਾਂ :
ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸਨੋਵਾ ਸਕੋਸ਼ੀਆ ਦੇ ਦੋ ਲਾਪਤਾ ਬੱਚਿਆਂ ਦੀ ਭਾਲ ਚੌਥੇ ਦਿਨ ਵੀ ਜਾਰੀਓਟਵਾ ਤੋਂ ਕੈਰਿਬਿਆਈ ਵਿਚਕਾਰ ਏਅਰ ਕੈਨੇਡਾ ਦੀਆਂ ਸਰਦੀਆਂ ਵਿੱਚ 2 ਨਾਨ-ਸਟਾਪ ਉਡਾਨਾਂ ਹੋਣਗੀਆਂ ਸ਼ੁਰੂਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ : ਭਗਵੰਤ ਸਿੰਘ ਮਾਨਮਾਸਕੋ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਦੀ ਗਰੰਟੀ ਨਹੀਂ : ਜ਼ੇਲੈਂਸਕੀਹਾਲੀਵੁੱਡ ਨੂੰ ਬਚਾਉਣ ਲਈ ਟਰੰਪ ਨੇ ਵਿਦੇਸ਼ੀ ਫਿ਼ਲਮਾਂ 'ਤੇ 100% ਟੈਰਿਫ ਲਗਾਇਆਤਸਲੀਮਾ ਨਸਰੀਨ ਨੇ ਕਿਹਾ: ਜਿੰਨਾ ਚਿਰ ਇਸਲਾਮ ਰਹੇਗਾ, ਅੱਤਵਾਦ ਵੀ ਰਹੇਗਾ
 
ਪੰਜਾਬ

ਕੇਜਰੀਵਾਲ ਨੇ ਪੰਜਾਬ ਦੇ ਹਰ ਪਿੰਡ `ਚ ਸਪੋਰਟਸ ਕਲੱਬ ਸਥਾਪਤ ਕਰਨ ਦਾ ਕੀਤਾ ਐਲਾਨ

May 04, 2025 07:32 AM

-ਵੀਡੀਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਕੀਤਾ ਸੰਬੋਧਨ
ਗੜ੍ਹਸ਼ੰਕਰ, 4 ਮਈ (ਪੋਸਟ ਬਿਊਰੋ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਇਤਿਹਾਸਕ ਪਹਿਲਕਦਮੀ ਦਾ ਐਲਾਨ ਕੀਤਾ, ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਿਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ੇ ਦੀ ਲਤ ਤੋਂ ਦੂਰ ਰੱਖਿਆ ਜਾ ਸਕੇ।
ਵੀਡੀਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜੋ ਨੌਜਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਜੀਵਨ ਨੂੰ ਨੌਜਵਾਨਾਂ ਸਾਹਮਣੇ ਪੇਸ਼ ਕਰਨ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਟੀਚਾ ਪ੍ਰਾਪਤੀ ਦੀ ਭਾਵਨਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਸ਼ੰਸਾ ਕੀਤੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਤਿੰਨ ਦਿਨਾਂ ਲੀਡਰਸਿ਼ਪ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਵਿੱਚ ਇੱਕ ਨਵੀਂ ਚੇਤਨਾ ਅਤੇ ਊਰਜਾ ਪੈਦਾ ਕਰੇਗਾ, ਜੋ ਪੰਜਾਬ ਵਿੱਚ ਨਸਿ਼ਆਂ ਵਿਰੁੱਧ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਭਾਗੀਦਾਰਾਂ ਨੂੰ ਵਧਾਈ ਦਿੰਦੇ ਹੋਏ, ਕੇਜਰੀਵਾਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇੜੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਜਾਣ ਲਈ ਪ੍ਰੇਰਿਤ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਇਆ ਜਾ ਸਕੇ। ਦਿੱਲੀ ਵਿੱਚ ‘ਆਪ’ ਦੀਆਂ ਪਹਿਲਕਦਮੀਆਂ ਦੀ ਸੂਚੀ ਦਿੰਦੇ ਹੋਏ, ਉਨ੍ਹਾਂ ਨੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਫਲ ਬਿਜ਼ਨਸ ਬਲਾਸਟਰ ਪ੍ਰੋਗਰਾਮ ਦਾ ਜ਼ਿਕਰ ਕੀਤਾ, ਜੋ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਵਪਾਰਕ ਲੀਡਰਸਿ਼ਪ ਪੰਜਾਬੀਆਂ ਦੇ ਖੂਨ ਵਿੱਚ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਕਾਰੋਬਾਰ ਵਿੱਚ ਆਪਣੀ ਅਥਾਹ ਸਮਰੱਥਾ ਦੀ ਵਰਤੋਂ ਇੱਕ ਉੱਜਵਲ ਭਵਿੱਖ ਬਣਾਉਣ ਲਈ ਕਰਨੀ ਚਾਹੀਦੀ ਹੈ। ਕੇਜਰੀਵਾਲ ਨੇ ਸੂਬੇ ਦੇ ਨੌਜਵਾਨਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ‘ਆਪ’ ਖੇਡਾਂ, ਸਿੱਖਿਆ ਅਤੇ ਪੁਨਰਵਾਸ ਦੇ ਤਾਲਮੇਲ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਸਿ਼ਆਂ ਦੀ ਲਤ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਨੌਜਵਾਨ ਆਗੂ, ਸਵੈ-ਇੱਛੁਕ ਸੰਗਠਨ ਅਤੇ ਹੋਰ ਭਾਈਵਾਲ ਪੰਜਾਬ ਨੂੰ ਨਸ਼ਾ ਮੁਕਤ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਵਿੱਚ ਸਫਲ ਹੋਣਗੇ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ ਕਿ ਨੌਜਵਾਨ ਬਹੁਤ ਊਰਜਾ ਨਾਲ ਭਰਪੂਰ ਹੁੰਦੇ ਹਨ ਜਿਸਨੂੰ ਸਹੀ ਦਿਸ਼ਾ ਵਿੱਚ ਚਲਾਉਣ ਦੀ ਲੋੜ ਹੈ ਅਤੇ ਇਸ ਲਈ ਯੂਥ ਕਲੱਬਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਇਸ ਗੱਲ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਵੈ-ਵਿਕਾਸ ਅਤੇ ਟੀਮ ਭਾਵਨਾ ਨਾਲ ਸਬੰਧਤ ਗਤੀਵਿਧੀਆਂ ਵਿੱਚ ਲਗਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਕਲੱਬ ਨੌਜਵਾਨਾਂ ਨੂੰ ਟੀਮ ਨਿਰਮਾਣ, ਲੋੜਵੰਦਾਂ ਦੀ ਮਦਦ ਕਰਨ ਦੀ ਭਾਵਨਾ, ਖੇਡਾਂ ਅਤੇ ਸਰੀਰਕ ਸਿਹਤ ਨੂੰ ਉਤਸ਼ਾਹਿਤ ਕਰਨ, ਕੁਦਰਤ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ, ਲੋਕ ਨਾਚ, ਗਾਇਕੀ, ਕਲਾ ਅਤੇ ਦਸਤਕਾਰੀ, ਉੱਦਮਤਾ ਲਈ ਪ੍ਰੇਰਨਾ ਅਤੇ ਹੋਰ ਖੇਤਰਾਂ ਵਰਗੀਆਂ ਵੱਖ-ਵੱਖ ਪ੍ਰਤਿਭਾਵਾਂ ਨਾਲ ਤਿਆਰ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ : ਹਰਜੋਤ ਬੈਂਸ ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਭਾਜਪਾ ਦੇ ਪ੍ਰਭਾਵ ਹੇਠ ਬੀ.ਬੀ.ਐਮ.ਬੀ. ਦੀਆਂ ਆਪਹੁਦਰੀਆਂ ਦੀ ਮੁਖਾਲਫ਼ਤ ਕਰਦੇ ਹੋਏ ਇਤਿਹਾਸਕ ਮਤਾ ਪਾਸ ਕੀਤਾ 50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ : ਭਗਵੰਤ ਸਿੰਘ ਮਾਨ ਗਿਆਨ ਜੋਤੀ ਗਲੋਬਲ ਸਕੂਲ, ਮੋਹਾਲੀ ਵੱਲੋਂ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਵਰਕਸ਼ਾਪ ਦਾ ਆਯੋਜਨ ਸਲਾਹਕਾਰ ਐੱਨਐੱਸਡੀਸੀ ਨੇ ਆਰੀਅਨਜ਼ ਨਰਸਿੰਗ ਵਿਦਿਆਰਥੀਆਂ ਨੂੰ ਐਨਐਸਡੀਸੀ ਰਾਹੀਂ ਵਿਦੇਸ਼ਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਰੂਸ ਵਿਚ ਸ਼ੱਕੀ ਹਾਲਾਤਾਂ ਵਿੱਚ 34 ਸਾਲਾ ਨੌਜਵਾਨ ਦੀ ਮੌਤ