Welcome to Canadian Punjabi Post
Follow us on

14

June 2025
 
ਭਾਰਤ

ਰਾਜਨਾਥ ਸਿੰਘ ਨੇ ਕਿਹਾ- ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜਿ਼ੰਮੇਵਾਰੀ

May 05, 2025 07:10 AM

ਨਵੀਂ ਦਿੱਲੀ, 5 ਮਈ (ਪੋਸਟ ਬਿਊਰੋ): ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹਥਿਆਰਬੰਦ ਬਲਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਉਨ੍ਹਾਂ ਦੀ ਜਿ਼ੰਮੇਵਾਰੀ ਹੈ। ਉਨ੍ਹਾਂ ਦੀ ਇਹ ਟਿੱਪਣੀ 22 ਅਪਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਪਿਛੋਕੜ ਵਿੱਚ ਆਈ ਹੈ, ਜਿਸ ਵਿੱਚ 26 ਵਿਅਕਤੀ ਮਾਰੇ ਗਏ ਸਨ।
ਰੱਖਿਆ ਮੰਤਰੀ ਨੇ ਦਿੱਲੀ ਵਿੱਚ ਹੋਏ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਢੰਗ, ਦ੍ਰਿੜ੍ਹ ਸੰਕਲਪ ਅਤੇ ਜਿਸ ਤਰ੍ਹਾਂ ਤੋਂ ਉਹ ਖ਼ਤਰਾ ਉਠਾਉਂਦੇ ਹਨ, ਉਸ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ਭਾਜਪਾ ਦੇ ਸੀਨੀਅਰ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਤੁਸੀਂ ਜੋ ਚਾਹੁੰਦੇ ਹੋ, ਉਹ ਯਕੀਨੀ ਤੌਰ ’ਤੇ ਹੋਵੇਗਾ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਭਾਰਤ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਸਰਹੱਦ ਪਾਰ ਸਬੰਧਾਂ ਦੇ ਮੱਦੇਨਜ਼ਰ ਪਾਕਿਸਤਾਨ ਖਿਲਾਫ਼ ਜਵਾਬੀ ਕਾਰਵਾਈ ’ਤੇ ਵਿਚਾਰ ਕਰ ਰਿਹਾ ਹੈ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ’ਚ ਜਿ਼ਆਦਾਤਰ ਸੈਲਾਨੀ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਵਿਚ ਹਾਦਸਾਗ੍ਰਸਤ, ਸਾਰੇ 242 ਯਾਤਰੀਆਂ ਦੀ ਮੌਤ ਰੇਲਵੇ ਦੀਆਂ ਤਤਕਾਲ ਟਿਕਟਾਂ ਦੀ ਬੁਕਿੰਗ ਲਈ ਹੋਈਆਂ ਤਬਦੀਲੀਆਂ, ਇੱਕ ਜੁਲਾਈ ਤੋਂ ਸਿਰਫ਼ ਆਧਾਰ ਪ੍ਰਮਾਣਿਤ ਉਪਭੋਗਤਾ ਹੀ ਬੁੱਕ ਕਰ ਸਕਣਗੇ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸਿ਼ਪ 12 ਤੋਂ 14 ਜੂਨ ਤੱਕ ਜੈਪੁਰ ਵਿੱਚ ਟਰੱਕ ਅਤੇ ਜੀਪ ਵਿਚਕਾਰ ਟੱਕਰ ਦੌਰਾਨ ਲਾੜਾ-ਲਾੜੀ ਸਮੇਤ 5 ਜਣਿਆਂ ਦੀ ਮੌਤ ਅਦਾਲਤ ਨੇ ਜਾਸੂਸੀ ਮਾਮਲਾ`ਚ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਭਲਕੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੀ ਯਾਤਰਾ `ਤੇ ਹੋਣਗੇ ਰਵਾਨਾ ਮਹਾਰਾਸ਼ਟਰ ਵਿਚ ਰੇਲਗੱਡੀ ਤੋਂ ਡਿੱਗਣ ਕਾਰਨ 5 ਲੋਕਾਂ ਦੀ ਮੌਤ ਭਾਰਤੀ ਹਵਾਈ ਸੈਨਾ ਨੂੰ ਮਿਲਣਗੇ ਤਿੰਨ ਅਧੁਨਿਕ ਆਈ-ਸਟਾਰ ਜਾਸੂਸੀ ਜਹਾਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਦੇ ਸਭ ਤੋਂ ਉੱਚੇ ਪੁਲ ਦਾ ਕੀਤਾ ਉਦਘਾਟਨ ਰਾਜਿਸਥਾਨ ਵਿਚ ਫਾਰਮ ਦੇ ਤਲਾਬ ਵਿੱਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ