Welcome to Canadian Punjabi Post
Follow us on

19

June 2025
 
ਭਾਰਤ

ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ, 150 ਸ਼ਰਧਾਲੂਆਂ ਨੂੰ ਭੇਜਿਆ ਵਾਪਿਸ

May 07, 2025 07:35 AM

ਨਵੀਂ ਦਿੱਲੀ, 7 ਮਈ (ਪੋਸਟ ਬਿਊਰੋ): ਕੇਂਦਰੀ ਗ੍ਰਹਿ ਮੰਤਰਾਲੇ ਦੀ ਇੰਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ ਨੂੰ ਅੱਜ ਸਵੇੇਰੇ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਹਾਲਾਂਕਿ ਸਵੇਰ ਤੋਂ ਹੀ ਇਹ ਖਦਸ਼ਾ ਸੀ ਕਿ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇੱਕ ਸ਼ਰਧਾਲੂ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਡੇਢ ਘੰਟੇ ਤੱਕ ਉਡੀਕ ਕਰਨ ਲਈ ਮਜ਼ਬੂਰ ਕੀਤਾ ਗਿਆ। ਇਸ ਮਗਰੋਂ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਪਾਕਿਸਤਾਨ ਸਥਿਤ ਗੁਰਦੁਆਰੇ ਵਿਚ ਜਾਣ ਦੀ ਇਜਾਜ਼ਤ ਨਹੀਂ ਹੈ। ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਅਗਲੇ ਹੁਕਮਾਂ ਤੱਕ ਲਾਂਘਾ ਬੰਦ ਕਰ ਦਿੱਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਹਿਮਦਾਬਾਦ ਜਹਾਜ਼ ਹਾਦਸੇ ਦੇ 177 ਮ੍ਰਿਤਕਾਂ ਦੇ ਡੀਐੱਨਏ ਮੈਚ, 124 ਲਾਸ਼ਾਂ ਪਰਿਵਾਰਾਂ ਨੂੰ ਸੌਪੀਆਂ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਅੱਗੇ ਪੇਸ਼ ਨਹੀਂ ਹੋਏ ਵਾਡਰਾ ਏਅਰ ਇੰਡੀਆ ਦੇ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਅਹਿਮਦਾਬਾਦ-ਲੰਡਨ ਉਡਾਨ ਕੀਤੀ ਰੱਦ ਅਜਮੇਰ ਵਿੱਚ 2 ਸਾਲਾ ਬੱਚੀ ਨੇ ਢਿੱਡ ਵਿਚ ਲੰਘਾ ਲਈ ਝਾਂਜਰ, 12 ਘੰਟਿਆਂ ਬਾਅਦ ਡਾਕਟਰਾਂ ਨੇ ਕੱਢੀ ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ ਦਾ ਕਤਲ, ਨਹਿਰ `ਚੋਂ ਮਿਲੀ ਲਾਸ਼ ਬਿਹਾਰ ਵਿਚ ਸੜਕ ਹਾਦਸੇ ਵਿਚ ਪੰਜ ਜਣਿਆਂ ਦੀ ਮੌਤ, ਗੱਡੀ ਦਾ ਟਾਇਰ ਫਟਣ ਕਾਰਨ ਹੋਇਆ ਹਾਦਸਾ ਭਾਰਤ `ਚ ਜਨਗਣਨਾ ਸੰਬੰਧੀ ਨੋਟੀਫਿਕੇਸ਼ਨ ਜਾਰੀ, 16 ਭਾਸ਼ਾਵਾਂ ਵਿਚ ਹੋਵੇਗੀ ਮੋਬਾਈਲ ਐਪ ਰੋਹਤਕ ਵਿੱਚ ਐੱਸਡੀਐੱਮ ਦੀ ਚੱਲਦੀ ਬੋਲੈਰੋ ਗੱਡੀ ਨੂੰ ਲੱਗੀ ਅੱਗ, ਐੱਸਡੀਐੱਮ ਵੀ ਸਨ ਸਵਾਰ