Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਪਾਕਿਸਤਾਨ ਵਿਰੁੱਧ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ 200 ਤੋਂ ਵੱਧ ਉਡਾਨਾਂ ਰੱਦ, 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦ

May 07, 2025 07:36 AM

ਨਵੀਂ ਦਿੱਲੀ, 7 ਮਈ (ਪੋਸਟ ਬਿਊਰੋ): ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ੍ਰੀਨਗਰ ਸਮੇਤ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਸੰਚਾਲਨ ਲਈ ਬੰਦ ਕਰ ਦਿੱਤਾ ਗਿਆ ਹੈ।
ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ ਐਕਸਪ੍ਰੈੱਸ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ ਆਪਣੀਆਂ ਸੇਵਾਵਾਂ ਰੱਦ ਕਰ ਦਿੱਤੀਆਂ। ਸੂਤਰਾਂ ਨੇ ਦੱਸਿਆ ਕਿ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਹਵਾਈ ਅੱਡਿਆਂ ਵਿੱਚ ਸ੍ਰੀਨਗਰ, ਲੇਹ, ਜੰਮੂ, ਅੰਮ੍ਰਿਤਸਰ, ਪਠਾਨਕੋਟ, ਚੰਡੀਗੜ੍ਹ, ਜੋਧਪੁਰ, ਜੈਸਲਮੇਰ, ਸ਼ਿਮਲਾ, ਧਰਮਸ਼ਾਲਾ ਅਤੇ ਜਾਮਨਗਰ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਏਅਰਲਾਈਨਾਂ ਵੱਲੋਂ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ 200 ਤੋਂ ਵੱਧ ਉਡਾਨਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਇੰਡੀਗੋ ਨੇ ਹੀ ਲਗਭਗ 160 ਉਡਾਨਾਂ ਰੱਦ ਕੀਤੀਆਂ ਹਨ। ਏਅਰਲਾਈਨ ਨੇ ਐਕਸ ਪੋਸਟ ਵਿਚ ਕਿਹਾ, ‘‘ਇਨ੍ਹਾਂ ਹਵਾਈ ਅੱਡਿਆਂ ਨੂੰ ਬੰਦ ਕਰਨ ਬਾਰੇ ਹਵਾਬਾਜ਼ੀ ਅਧਿਕਾਰੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਜੰਮੂ, ਸ੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਤੋਂ ਆਉਣ ਵਾਲੀਆਂ ਏਅਰ ਇੰਡੀਆ ਦੀਆਂ ਉਡਾਣਾਂ 10 ਮਈ ਨੂੰ 05.29 ਵਜੇ ਭਾਰਤੀ ਸਮੇਂ ਅਨੁਸਾਰ ਰੱਦ ਕੀਤੀਆਂ ਜਾ ਰਹੀਆਂ ਹਨ।
ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਇਕ ਪੋਸਟ ਵਿੱਚ ਕਿਹਾ ਕਿ ਉਸ ਨੇ ਪਾਕਿਸਤਾਨੀ ਹਵਾਈ ਖੇਤਰ ਬੰਦ ਹੋਣ ਕਾਰਨ ਪਾਕਿਸਤਾਨ ਲਈ ਉਡਾਨਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਪਾਕਿਸਤਾਨ ਵਿਚਕਾਰ ਯੰਗ ਵਾਲੇ ਤਣਾਅ ਦੇ ਚਲਦੇ ਬੀਸੀਸੀਆਈ ਨੇ ਆਈਪੀਐਲ ਨੂੰ ਕੀਤਾ ਮੁਲਤਵੀ ਭਾਰਤ ਦੇ 24 ਏਅਰਪੋਰਟ ਬੰਦ, ਭਾਰਤ ਅਤੇ ਪਾਕਿ ਵਿਚਾਲੇ ਚਲ ਰਹੇ ਤਨਾਅ ਕਾਰਨ ਲਿਆ ਫੈਸਲਾ ਪਾਕਿਸਤਾਨ ਨੇ 15 ਭਾਰਤੀ ਫੌਜੀ ਟਿਕਾਣਿਆਂ `ਤੇ ਹਮਲੇ ਕਰਨ ਦੀ ਕੀਤੀ ਕੋਸਿ਼ਸ਼ : ਕਰਨਲ ਸੋਫੀਆ ਕੁਰੈਸ਼ੀ ਭਾਰਤੀ ਨੇ ਲਾਹੌਰ ਦਾ ਏਅਰ ਡਿਫੈਂਸ ਸਿਸਟਮ ਕੀਤਾ ਤਬਾਹ ਭਾਰਤ ਨੇ ਸਲਾਲ ਤੇ ਬਗਲਿਹਾਰ ਡੈਮ ਦੇ ਖੋਲ੍ਹੇ ਗੇਟ ਰਾਜਸਥਾਨ ਨਾਲ ਲੱਗਦੇ ਪਾਕਿਸਤਾਨੀ ਪਿੰਡਾਂ ਵਿੱਚ ਪਹੁੰਚੀ ਫੌਜ ਉਤਰਾਖੰਡ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, 5 ਦੀ ਮੌਤ, 2 ਗੰਭੀਰ ਪੁੰਛ ਵਿੱਚ ਤਾਇਨਾਤ ਹਰਿਆਣੇ ਦਾ ਜਵਾਨ ਪਾਕਿਸਤਾਨੀ ਗੋਲੀਬਾਰੀ `ਚ ਹੋਇਆ ਸ਼ਹੀਦ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ, 150 ਸ਼ਰਧਾਲੂਆਂ ਨੂੰ ਭੇਜਿਆ ਵਾਪਿਸ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ