Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ

May 07, 2025 10:59 AM

-ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ
ਚੰਡੀਗੜ੍ਹ,7 ਮਈ (ਪੋਸਟ ਬਿਊਰੋ): 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 67 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ਨੂੰ ਇੱਕ ਸਫਲ ਹਵਾਈ ਹਮਲੇ ਰਾਹੀਂ ਨੇਸਤੇ ਨਾਬੂਤ ਕਰ ਦਿੱਤਾ।
ਇਸ ਦਾ ਮੋੜਵਾਂ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ਤੇ ਪੂਰਾ ਦੇਸ਼ ਫਖ਼ਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਅਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ਼ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ।
     ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਅੱਗੇ ਕਿਹਾ ਕਿ ਸਾਡਾ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਅਤੇ ਜਾਗਰੂਕ ਰਹਿਣ ਦੀ ਲੋੜ ਹੈ।
     ਭਗਤ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜਿ਼ਸ਼ ਰਚ ਸਕਦਾ ਹੈ । ਸਾਨੂੰ ਅਜਿਹੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਪਵੇਗਾ। ਉਹਨਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐੱਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ