Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ

May 08, 2025 05:48 AM

 

ਮੋਹਾਲੀ, 7 ਮਈ (ਗਿਆਨ ਸਿੰਘ): ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਭਾਸ਼ਾ ਵਿਭਾਗ,ਪੰਜਾਬ ਦੇ ਜ਼ਿਲ੍ਹਾ ਦਫ਼ਤਰ ਮੋਹਾਲੀ ਦੇ ਸਹਿਯੋਗ ਨਾਲ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲ਼ੀ ਦੇ ਫੁੱਲ ' ਉਪਰ ਭਾਵਪੂਰਨ ਵਿਚਾਰ ਗੋਸ਼ਟੀ ਕਰਵਾਈ ਗਈ।ਡਾ ਵੀਰ ਪਾਲ ਕੌਰ ਨੇ ਗੀਤ ਸੰਗ੍ਰਹਿ ਕਿਤਾਬ ਬਾਰੇ ਮੁੱਲਵਾਨ ਪੇਪਰ ਪੜ੍ਹਿਆ। ਸਰੋਤਿਆਂ ਵਿੱਚੋਂ ਪ੍ਰੋ. ਜਲੌਰ ਸਿੰਘ ਖੀਵਾ ਤੇ ਸੁਰਜੀਤ ਸੁਮਨ ਨੇ ਸਾਰਥਿਕ ਵਿਚਾਰਾਂ ਨਾਲ ਗੱਲ ਅੱਗੇ ਤੋਰੀ ਤੇ ਵਿਚਾਰ ਪ੍ਰਗਟ ਕੀਤੇ।ਪ੍ਰਧਾਨਗੀ ਮੰਡਲ ਵਿੱਚੋਂ ਹਰਵਿੰਦਰ ਸਿੰਘ ਤੇ ਪ੍ਰੋ.ਅਤੈ ਸਿੰਘ ਨੇ ਕੰਮੇਆਣਾ ਦੇ ਗੀਤ ਕਾਵਿ ਬਾਰੇ ਵੇਰਵੇ ਨਾਲ ਦੱਸਿਆ।
ਪ੍ਰਧਾਨਗੀ ਭਾਸ਼ਣ ਵਿੱਚ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ ਸਮੁੱਚੇ ਪੰਜਾਬੀ ਗੀਤ ਸੰਗ੍ਰਹਿ ਬਾਰੇ ਮੁੱਲਵਾਨ ਗੱਲਬਾਤ ਕਰਦਿਆਂ ਧਰਮ ਕੰਮੇਆਣਾ ਦੇ ਗੀਤ ਕਾਵਿ ਨੂੰ ਪੰਜਾਬੀ ਗੀਤਕਾਰੀ ਵਿੱਚ ਵਿਲੱਖਣ ਤੇ ਮੁੱਲਵਾਨ ਕਿਹਾ। ਡਾ. ਦਰਸ਼ਨ ਕੌਰ,ਖੋਜ ਅਫ਼ਸਰ,ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਸਭ ਦਾ ਸਵਾਗਤ ਕੀਤਾ। ਅਖੀਰ ਵਿਚ ਸਾਰਿਆਂ ਦਾ ਧੰਨਵਾਦ ਪਲਵਿੰਦਰ ਸ਼ਰਮਾ ਪ੍ਰਧਾਨ, ਸਵਪਨ ਫਾਊਂਡੇਸ਼ਨ ਨੇ ਹੁਣ ਤੱਕ ਦੀਆਂ ਸਾਹਿਤਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਭਵਿੱਖ ਤੇ ਪ੍ਰੋਗਰਾਮਾਂ ਬਾਰੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਜਗਦੀਪ ਸਿੱਧੂ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿੱਚ ਧਰਮ ਕੰਮੇਆਣਾ ਦੀ ਗੀਤਕਾਰੀ ਤੇ ਸਮੁੱਚੀ ਪੰਜਾਬੀ ਗੀਤਕਾਰੀ ਬਾਰੇ ਵਿਦਵਤਾ ਭਰਪੂਰ ਗੱਲਬਾਤ ਹੋਈ।ਸਰੋਤਿਆਂ ਵਿੱਚ ਪੰਜਾਬੀ ਦੇ ਕਈ ਨਾਮਵਰ ਲੇਖਕ ਅਤੇ ਬੁੱਧੀਜੀਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐੱਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ