Welcome to Canadian Punjabi Post
Follow us on

03

July 2025
 
ਪੰਜਾਬ

ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ

May 08, 2025 07:40 AM

ਫਾਜਿ਼ਲਕਾ, 8 ਮਈ (ਪੋਸਟ ਬਿਊਰੋ): ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀ ਦੇ ਸਮਾਗਮਾਂ ਅਤੇ ਧਾਰਮਿਕ ਉਤਸਵੲ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਦੀ ਵਰਤੋਂ ਕਰਨ ਅਤੇ ਚਲਾਈ ਜਾਣ ਵਾਲੀ ਆਤਿਸ਼ਬਾਜੀ, ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਟਰ ਸ਼ਾਮਿਲ ਹਨ, ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਅਨੁਸਾਰ ਵਰਤਮਾਨ ਸਥਿਤੀਆਂ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਡਰਿੱਲ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਦੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸਾਦੀ, ਖੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਡਰੋਨ ਕੈਮਰਿਆਂ ਤੇ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਪਟਾਖੇ ਸ਼ਾਮਿਲ ਹੁੰਦੇ ਹਨ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਖਿਆਂ ਦੇ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਭਰਮ ਦੀ ਸਥਿਤੀ ਬਣ ਸਕਦੀ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀਆਂ ਲਾਈਆਂ ਗਈਆਂ ਹਨ। ਇਹ ਪਾਬੰਦੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਈਆਂ ਹਨ ਅਤੇ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਰਹਿਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ