ਓਟਵਾ, 10 ਮਈ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰਨਗੇ। ਕੈਨੇਡਾ ਦੀ ਰਾਜਧਾਨੀ ਓਟਵਾ ਵਿਚ 13 ਮਈ ਨੂੰ ਲਿਬਰਲ ਆਗੂ ਮਾਰਕ ਕਾਰਨੀ ਦੀ ਅਗਵਾਈ `ਚ ਨਵੀਂ ਸਰਕਾਰ ਦਾ ਗਠਨ ਹੋਣ ਸਬੰਧੀ ਰਸਮੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਵਿੱਚ ਮਰਦਾਂ ਅਤੇ ਔਰਤਾਂ ਦੀ ਗਿਣਤੀ ਬਰਾਬਰ ਹੋਵੇਗੀ। ਕੈਬਨਿਟ ਨੂੰ ਮੰਗਲਵਾਰ ਸਵੇਰੇ 10:30 ਵਜੇ ਓਟਵਾ ਦੇ ਰਾਈਡੌ ਹਾਲ ਵਿਖੇ ਗਵਰਨਰ ਜਨਰਲ ਮੈਰੀ ਸਾਈਮਨ ਸਹੁੰ ਚੁਕਾਉਣਗੇ। ਉਨ੍ਹਾਂ ਦੀ ਪਹਿਲੀ ਕੈਬਨਿਟ ਵਿੱਚ ਸਿਰਫ਼ 24 ਮੰਤਰੀ ਸਨ, ਜਦਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 39 ਮੈਂਬਰੀ ਕੈਬਨਿਟ ਹੁੰਦੀ ਸੀ।