Welcome to Canadian Punjabi Post
Follow us on

13

May 2025
ਬ੍ਰੈਕਿੰਗ ਖ਼ਬਰਾਂ :
ਮਜੀਠਾ ਦੁਖਾਂਤ: ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲਟੋਰਾਂਟੋ ਦੇ ਡਾਊਨਟਾਊਨ ਕੋਰ ਵਿੱਚ 3 ਘਰਾਂ ਨੂੰ ਲੱਗੀ ਅੱਗ, 1 ਫਾਇਰ ਫਾਈਟਰ ਜ਼ਖਮੀਇੰਡੋਨੇਸ਼ੀਆ ਵਿਚ ਪੁਰਾਣਾ ਗੋਲਾ ਬਾਰੂਦ ਫਟਿਆ, 4 ਸੈਨਿਕਾਂ ਸਮੇਤ 13 ਲੋਕਾਂ ਦੀ ਮੌਤ ਟਰੰਪ ਸਾਊਦੀ ਅਰਬ ਦੇ ਦੌਰੇ 'ਤੇ ਪਹੁੰਚੇ, ਕ੍ਰਾਊਨ ਪ੍ਰਿੰਸ ਸਲਮਾਨ ਹਵਾਈ ਅੱਡੇ 'ਤੇ ਕੀਤਾ ਸਵਾਗਤਟਰੰਪ ਨੂੰ ਕਤਰ ਵੱਲੋਂ ਤੋਹਫ਼ੇ ਵਜੋਂ ਮਿਲੇਗਾ 3400 ਕਰੋੜ ਦਾ ਜਹਾਜ਼, ਦੁਨੀਆਂ ਦਾ ਸਭ ਤੋਂ ਮਹਿੰਗਾ ਤੋਹਫ਼ਾਬੀ.ਸੀ. ਬੀਚ 'ਤੇ ਇਕ ਹਫ਼ਤੇ ਵਿਚ ਦੂਜੀ ਮ੍ਰਿਤਕ ਵ੍ਹੇਲ ਮਿਲੀਅਲਬਰਟਾ ਸਰਕਾਰ ਨੇ ਇੰਡਸਟਰੀਅਲ ਕਾਰਬਨ ਪ੍ਰਾਈਸ 'ਤੇ ਅਣਮਿੱਥੇ ਸਮੇਂ ਲਈ ਰੋਕ ਲਗਾਉਣ ਦਾ ਕੀਤਾ ਐਲਾਨ
 
ਪੰਜਾਬ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

May 13, 2025 09:37 AM

-ਜਾਂਚ ਮੁਤਾਬਕ ਆਨਲਾਈਨ ਆਰਡਰ ਰਾਹੀਂ ਪ੍ਰਾਪਤ ਮੀਥੇਨੌਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ : ਡੀਜੀਪੀ ਗੌਰਵ ਯਾਦਵ
-ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ; ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ : ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ
ਚੰਡੀਗੜ੍ਹ/ਅੰਮ੍ਰਿਤਸਰ, 13 ਮਈ (ਪੋਸਟ ਬਿਊਰੋ): ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਸ ਰੈਕੇਟ ਦੇ ਗ੍ਰਿਫ਼ਤਾਰ ਸਰਗਨਾ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦੋਂ ਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ਵਿਖੇ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸਥਾਨਕ ਵਿਤਰਕਾਂ- ਜਿਨ੍ਹਾਂ ਦੀ ਪਛਾਣ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ ਅਤੇ ਸਥਾਨਕ ਵਿਕਰੇਤਾਵਾਂ -ਜਿਨ੍ਹਾਂ ਦੀ ਪਛਾਣ ਨਿੰਦਰ ਕੌਰ, ਸਾਹਿਬ ਸਿੰਘ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਸਾਹਿਬ ਸਿੰਘ ਵੱਲੋਂ ਆਨਲਾਈਨ ਖਰੀਦੇ ਗਏ ਮੀਥੇਨੌਲ ਕੈਮੀਕਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਮੁਕੰਮਲ ਤੌਰ ‘ਤੇ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਹੈ।
ਡੀਜੀਪੀ ਨੇ ਦੱਸਿਆ ਕਿ ਡੀਐਸਪੀ ਸਬ-ਡਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐਸਐਚਓ ਥਾਣਾ ਮਜੀਠਾ ਐਸਆਈ ਅਵਤਾਰ ਸਿੰਘ ਨੂੰ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ, "ਅਸੀਂ ਸਾਰੇ ਦੁੱਖ ਦੇ ਸਮੇਂ ਇੱਕਜੁੱਟ ਹਾਂ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹਾਂ ਕਿ ਨਿਆਂ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਦੁਖਾਂਤਾਂ ਨੂੰ ਰੋਕਿਆ ਜਾਵੇ।"
ਸੀਨੀਅਰ ਸੁਪਰਡੈਂਟ ਪੁਲਿਸ ਆਫ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਥਾਨਕ ਵਿਤਰਕ ਪ੍ਰਭਜੀਤ ਸਿੰਘ ਨੇ ਸਰਗਨਾ ਸਾਹਿਬ ਸਿੰਘ ਤੋਂ 50 ਲੀਟਰ ਦੀ ਕੈਨੀ ਵਿੱਚ ਭਰਿਆ ਮੀਥੇਨੌਲ ਕੈਮੀਕਲ ਪ੍ਰਾਪਤ ਕੀਤਾ ਸੀ। ਪੁੱਛਗਿੱਛ ਦੌਰਾਨ, ਦੋਸ਼ੀ ਸਾਹਿਬ ਨੇ ਖੁਲਾਸਾ ਕੀਤਾ ਕਿ ਉਸਨੇ ਆਨਲਾਈਨ ਪਲੇਟਫਾਰਮ ਰਾਹੀਂ ਲੁਧਿਆਣਾ ਸਥਿਤ ਕੈਮੀਕਲ ਫਰਮ, ਸਾਹਿਲ ਕੈਮੀਕਲਜ਼ ਤੋਂ ਮੀਥੇਨੌਲ ਆਰਡਰ ਕੀਤਾ ਸੀ।
ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਰਗਨਾ ਸਾਹਿਬ ਸਿੰਘ ਵੱਲੋਂ ਦਿੱਲੀ ਸਥਿਤ ਫਰਮ ਤੋਂ ਆਰਡਰ ਕੀਤੀ ਗਈ ਮੀਥੇਨੌਲ ਦੀ ਇੱਕ ਹੋਰ ਖੇਪ ਰਾਸਤੇ ਵਿੱਚ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਪੁਲਿਸ ਟੀਮਾਂ ਨੂੰ ਖੇਪ ਪਹੁੰਚਣ ‘ਤੇ ਇਸਨੂੰ ਪ੍ਰਾਪਤ ਕਰਨ ਅਤੇ ਜ਼ਬਤ ਕਰਨ ਲਈ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਐਫਆਈਆਰ ਨੰਬਰ 42/25 ਥਾਣਾ ਮਜੀਠਾ ਵਿਖੇ ਅਤੇ ਐਫਆਈਆਰ ਨੰਬਰ 16/25 ਥਾਣਾ ਕੱਥੂਨੰਗਲ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 103, ਆਬਕਾਰੀ ਐਕਟ ਦੀ ਧਾਰਾ 61ਏ ਅਤੇ ਐਸਸੀ/ਐਸਟੀ ਐਕਟ ਦੀ ਧਾਰਾ 3 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਮਜੀਠਾ ਦੁਖਾਂਤ: ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸਿ਼ਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ : ਸਿਹਤ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼ : ਹਰਪਾਲ ਚੀਮਾ ਪੰਜਾਬ ਨੇ ਮਾਣਯੋਗ ਹਾਈਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐੱਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ