Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

May 16, 2025 12:41 AM

-ਆਮਿਰ ਖਾਨ ਇੱਕ ਬਾਸਕਟਬਾਲ ਟੀਮ ਦੇ ਕੋਚ ਦੀ ਭੂਮਿਕਾ ਆਉਣਗੇ ਨਜ਼ਰ

ਮੁੰਬਈ, 15 ਮਈ (ਪੋਸਟ ਬਿਊਰੋ): ਬਾਲੀਵੁੱਡ ਸਟਾਰ ਅਤੇ ਫਿਲਮਕਾਰ ਆਮਿਰ ਖਾਨ ਦੀ ਆਉਣ ਵਾਲੀ ਫਿਲਮ ਸਿਤਾਰੇ ਜ਼ਮੀਨ ਪਰ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸਿਤਾਰੇ ਜ਼ਮੀਨ ਪਰ 2007 ਦੀ ਫਿਲਮ ਤਾਰੇ ਜ਼ਮੀਨ ਪਰ ਦਾ ਅਧਿਆਤਮਿਕ ਸੀਕੁਅਲ ਹੈ। ਆਮਿਰ ਖਾਨ ਇਸ ਫਿਲਮ ਨਾਲ ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੇ ਹਨ। ਫਿਲਮ ਵਿੱਚ ਆਮਿਰ ਖਾਨ ਇੱਕ ਬਾਸਕਟਬਾਲ ਟੀਮ ਦੇ ਕੋਚ ਦੀ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ, ਜੋ 10 ਸਪੈਸ਼ਲ ਲੋਕਾਂ ਦੀ ਟੀਮ ਨੂੰ ਸਿਖਲਾਈ ਦੇ ਰਹੇ ਹਨ। ਆਮਿਰ ਨੂੰ ਸ਼ੁਰੂ ਵਿੱਚ ਇੱਕ ਗਲਤੀ ਦੀ ਸਜ਼ਾ ਵਜੋਂ ਦਿਵਿਆਂਗ ਬੱਚਿਆਂ ਨੂੰ ਬਾਸਕਟਬਾਲ ਸਿਖਾਉਣ ਦਾ ਕੰਮ ਦਿੱਤਾ ਜਾਂਦਾ ਹੈ। ਪਹਿਲਾਂ ਤਾਂ ਉਹ ਚਿੜਚਿੜੇਪਨ ਅਤੇ ਗੁੱਸੇ ਵਿੱਚ ਕਰਦੇ ਹਨ ਪਰ ਬਾਅਦ ਵਿੱਚ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹਨ। ਟ੍ਰੇਲਰ ਵਿੱਚ ਆਮਿਰ ਖਾਨ ਅਤੇ ਜੇਨੇਲੀਆ ਡਿਸੂਜ਼ਾ ਤੋਂ ਇਲਾਵਾ ਬਾਕੀ ਸਟਾਰ ਕਾਸਟ ਦੀ ਝਲਕ ਵੀ ਦਿਖਾਈ ਦਿੰਦੀ ਹੈ।
ਟ੍ਰੇਲਰ ਨੂੰ ਆਪਣੇ ਸੋਸ਼ਲ ਮੀਡੀਆ 'ਤੇ ਸਾਂਝਾ ਕਰਦੇ ਹੋਏ, ਨਿਰਮਾਤਾਵਾਂ ਨੇ ਲਿਖਿਆ - ਇੱਕ ਟਿੰਗੂ ਬਾਸਕਟਬਾਲ ਕੋਚ, 10 ਤੂਫਾਨੀ ਸਿਤਾਰੇ ਅਤੇ ਉਨ੍ਹਾਂ ਦਾ ਸਫ਼ਰ। ਇਹ ਫਿਲਮ 20 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਆਮਿਰ ਖਾਨ ਪ੍ਰੋਡਕਸ਼ਨ ਸਿਤਾਰੇ ਜ਼ਮੀਨ ਪਰ ਰਾਹੀਂ 10 ਨਵੇਂ ਚਿਹਰੇ ਲਾਂਚ ਕਰ ਰਹੇ ਹਨ। ਇਨ੍ਹਾਂ ਵਿੱਚ ਆਰੁਸ਼ ਦੱਤਾ, ਗੋਪੀ ਕ੍ਰਿਸ਼ਨਾ ਵਰਮਾ, ਸਮਵਿਤ ਦੇਸਾਈ, ਵੇਦਾਂਤ ਸ਼ਰਮਾ, ਆਯੂਸ਼ ਭੰਸਾਲੀ, ਆਸ਼ੀਸ਼ ਪੇਂਡਸੇ, ਰਿਸ਼ੀ ਸ਼ਾਹਾਨੀ, ਰਿਸ਼ਭ ਜੈਨ, ਨਮਨ ਮਿਸ਼ਰਾ ਅਤੇ ਸਿਮਰਨ ਮੰਗੇਸ਼ਕਰ ਸ਼ਾਮਲ ਹਨ। ਇਸ ਫਿਲਮ ਦਾ ਨਿਰਦੇਸ਼ਨ ਆਰ.ਐੱਸ. ਪ੍ਰਸੰਨਾ ਨੇ ਕੀਤਾ ਹੈ। ਆਮਿਰ ਖਾਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਫਿਲਮ 'ਸਿਤਾਰੇ ਜ਼ਮੀਨ ਪਰ' ਵਿੱਚ ਆਮਿਰ ਖਾਨ ਅਤੇ ਜੇਨੇਲੀਆ ਡਿਸੂਜ਼ਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫਿਲਮ ਦੇ ਗਾਣੇ ਅਮਿਤਾਭ ਭੱਟਾਚਾਰੀਆ ਨੇ ਲਿਖੇ ਹਨ ਅਤੇ ਸੰਗੀਤ ਸ਼ੰਕਰ-ਅਹਿਸਾਨ ਲੋਏ ਨੇ ਦਿੱਤਾ ਹੈ। ਇਸਦੀ ਸਕ੍ਰਿਪਟ ਦਿਵਿਆ ਨਿਧੀ ਸ਼ਰਮਾ ਨੇ ਲਿਖੀ ਹੈ। ਇਹ ਫਿਲਮ ਆਮਿਰ ਖਾਨ ਅਤੇ ਅਪਰਣਾ ਪੁਰੋਹਿਤ ਦੁਆਰਾ ਬਣਾਈ ਗਈ ਹੈ, ਜਦੋਂ ਕਿ ਰਵੀ ਭਾਗਚੰਦਕਾ ਵੀ ਇੱਕ ਨਿਰਮਾਤਾ ਵਜੋਂ ਜੁੜੇ ਹੋਏ ਹਨ। ਇਹ ਫਿਲਮ 20 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!! ਬ੍ਰੈਡ ਪਿਟ ਅਤੇ ਐਂਜਲੀਨਾ ਜੋਲੀ ਅਧਿਕਾਰਤ ਤੌਰ 'ਤੇ ਹੋਏ ਵੱਖ