Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

May 16, 2025 10:22 AM

-ਸਿੱਖਿਆ ਮੰਤਰੀ ਵੱਲੋਂ ਨੂੰ ਚਹੁੰ-ਮਾਰਗੀ ਹਾਈਵੇਅ ਪ੍ਰਾਜੈਕਟ ਦੀ ਹਫਤਾਵਾਰੀ ਸਮੀਖਿਆ ਕੀਤੀ ਜਾਵੇਗੀ, ਡਰੀਮ ਪ੍ਰੋਜੈਕਟ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ
ਚੰਡੀਗੜ੍ਹ, 16 ਮਈ (ਪੋਸਟ ਬਿਊਰੋ): ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਹਫਤਾਵਾਰੀ ਜਾਇਜ਼ਾ ਲੈਣਗੇ।
ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਐਚ.ਏ.ਆਈ.,ਐਮ.ਓ.ਆਰ.ਟੀ.ਐਚ. ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਸਨੂੰ ਇੱਕ ‘ਡਰੀਮ ਪ੍ਰੋਜੈਕਟ’ ਕਰਾਰ ਦਿੱਤਾ, ਜੋ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।
ਇਸ ਹਾਈਵੇਅ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਮਾਰਗ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦਾ ਹੈ ਅਤੇ ਵਿਸ਼ੇਸ਼ ਤੌਰ ‘ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਕਾਰਨ ਇਸ ਪ੍ਰੋਜੈਕਟ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ । ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਇਸ ਸੜਕ ਨੂੰ ਚਹੁੰ-ਮਾਰਗੀ ਕਰਨਾ ਅਤਿ ਲੋੜੀਂਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਲ 2022 ਤੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਨੂੰ ਬੂਰ ਪਿਆ ਹੈ। ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨਾਲ ਦੋ ਮੀਟਿੰਗਾਂ ਬਾਅਦ ਇਸ ਪ੍ਰੋਜੈਕਟ ਨੂੰ ਦਸੰਬਰ 2024 ਵਿੱਚ ਰਸਮੀ ਪ੍ਰਵਾਨਗੀ ਮਿਲੀ। ਡਿਟੇਲਡ ਪ੍ਰੋਜੈਕਟ ਰਿਪੋਰਟ (ਡੀਪੀਆਰ) ਸਮੇਤ ਮੁੱਖ ਰਸਮੀ ਕਾਰਵਾਈਆਂ ਦੇ ਪੂਰਾ ਹੋਣ ਦੇ ਨਾਲ, ਹੁਣ ਇਸ ਪ੍ਰੋਜੈਕਟ ਉੱਤੇ ਕੰਮ ਸ਼ੁਰੂ ਹੋਣ ਲਈ ਤਿਆਰ ਹੈ।
ਹਰਜੋਤ ਸਿੰਘ ਬੈਂਸ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਭਰਤਗੜ੍ਹ-ਬੜਾ ਪਿੰਡ ਸਰਵਿਸ ਲੇਨ ਲਿੰਕ ’ਤੇ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਿਆ ਹੈ ,ਜਿਸ ਨਾਲ ਸਥਾਨਕ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤਰ ਦੀ ਸੜਕ ਸੁਰੱਖਿਆ ਵਿੱਚ ਵੀ ਮਹੱਤਵਪੂਰਨ ਸੁਧਾਰ ਹੋਵੇਗਾ।
ਉਨ੍ਹਾਂ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਪਿੰਡ ਸਰਸਾ ਨੰਗਲ ਵਿੱਚ ਫੁੱਟ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਤਾਂ ਜੋ ਸਥਾਨਕ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋ ਸਕੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ