Welcome to Canadian Punjabi Post
Follow us on

17

May 2025
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼ਪੋਰਟਰ ਏਅਰਲਾਈਨਜ਼ ਨੇ ਸ਼ੁਰੂ ਕੀਤੀ ਓਟਵਾ ਤੋਂ ਵਿਕਟੋਰੀਆ ਲਈ ਸਿੱਧੀ ਉਡਾਨਹਾਈਵੇਅ 401 'ਤੇ ਟਰੈਕਟਰ-ਟ੍ਰੇਲਰ ਪਲਟਿਆ, ਡਰਾਈਵਰ ਦੀ ਮੌਤਸਕਾਰਬਰੋ ਵਿੱਚ ਮੋਟਰਸਾਈਕਲ ਅਤੇ ਕਾਰ ਦੀ ਟੱਕਰ `ਚ ਪਿਓ-ਪੁੱਤ ਦੀ ਮੌਤਦੱਖਣੀ ਐਡਮਿੰਟਨ ਸ਼ਰਾਬ ਸਟੋਰ ਡਕੈਤੀ ਵਿੱਚ 2 ਮੁਲਜ਼ਮਾਂ ਦੀ ਭਾਲ ਕਰ ਰਹੀ ਪੁਲਿਸ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ਪੀਅਰਸਨ ਸੋਨੇ ਦੀ ਚੋਰੀ ਵਿੱਚ ਟਰੱਕ ਚਾਲਕ ਅਮਰੀਕੀ ਬੰਦੂਕ ਰੱਖਣ ਦੇ ਮਾਮਲੇ `ਚ ਦੋਸ਼ੀ ਕਰਾਰ
 
ਪੰਜਾਬ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

May 16, 2025 10:24 AM

-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਵਿੱਚ ਬਦਲੀ: ਜੇ ਅਸੀਂ ਮਰ ਵੀ ਜਾਈਏ ਤਾਂ ਵੀ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਕੇ ਰਹੇਗਾ : ਕੇਜਰੀਵਾਲ
-ਨੌਜਵਾਨ ਨਸ਼ਿਆਂ ਦੇ ਟੀਕਿਆਂ ਦੀ ਥਾਂ ਮੁੜ-ਵਸੇਬਾ, ਨੌਕਰੀਆਂ, ਜਿੰਮ ਤੇ ਸਟੇਡੀਅਮਾਂ ਜ਼ਰੀਏ ਖੇਡਾਂ ਤੇ ਜ਼ਿੰਦਗੀ ਸੰਵਾਰਨ ਦੇ ਸੁਪਨੇ ਦੇਖਣ ਲੱਗੇ : ਅਰਵਿੰਦ ਕੇਜਰੀਵਾਲ

 
ਚੰਡੀਗੜ੍ਹ, 16 ਮਈ (ਪੋਸਟ ਬਿਊਰੋ): ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ `ਤੇ ਲੈ ਜਾਣ ਦਾ ਐਲਾਨ ਕੀਤਾ।
ਕਸਬਾ ਲੰਗੜੋਆ (ਐਸ.ਬੀ.ਐਸ. ਨਗਰ) ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਹਰ ਪੱਖ ਤੋਂ ਦੇਸ਼ ਦਾ ਮੋਹਰੀ ਸੂਬਾ ਵੀ ਬਣੇਗਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਜਿਹੜੇ ਪਿੰਡ ਨਸ਼ੇ ਦੇ ਕੇਂਦਰ ਸਨ, ਹੁਣ ਨਸ਼ਿਆਂ ਤੋਂ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬਾਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ‘ਤੇ ਬਣਨ ਲੱਗ ਗਈਆਂ ਸਨ, ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੁਲਿਸ ਵੱਲੋਂ ਕੁਇੰਟਲਾਂ ਦੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਹੋਰ ਅਪਰਾਧੀਆਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਵੱਲੋਂ ਬਚਾਇਆ ਜਾਂਦਾ ਸੀ, ਹੁਣ ‘ਆਪ’ ਸਰਕਾਰ ਵੱਲੋਂ 10,000 ਨਸ਼ਾ ਤਸਕਰ, ਜਿਨ੍ਹਾਂ ਵਿੱਚ 8500 ਵੱਡੀਆਂ ਮੱਛੀਆਂ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਨੇ ਦ੍ਰਿੜ੍ਹ ਸੰਕਲਪ ਲਿਆ ਸੀ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਇਸ ਕਾਰਜ ਵਿੱਚ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ ਅਸੀਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਾਡੀ ਜਾਨ ਜਾ ਸਕਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇ।
ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ/ਨਸ਼ਟ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜਨ ਅੰਦੋਲਨ ਵਿੱਚ ਬਦਲਿਆ ਜਾ ਰਿਹਾ ਹੈ, ਜਿਸ ਲਈ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ `ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਪਗ 13000 ਪਿੰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਇਕ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਨੌਜਵਾਨਾਂ ਨੂੰ ਲਗਪਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਨੇ ਹਰ ਪਿੰਡ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਯੋਜਨਾ ਉਲੀਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸਿ਼ਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ : ਅਰਵਿੰਦ ਕੇਜਰੀਵਾਲ ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼ ਸ਼ੈਮਰੌਕ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ 4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ