Welcome to Canadian Punjabi Post
Follow us on

19

June 2025
 
ਪੰਜਾਬ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ, ਗਿਰੋਹ ਦੇ 6 ਕਾਰਕੁੰਨ ਕਾਬੂ

May 20, 2025 09:30 AM

-ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ
-ਗ੍ਰਿਫ਼ਤਾਰ ਕੀਤਾ ਦੋਸ਼ੀ ਜਤਿਨ ਕੁਮਾਰ, ਹਥਿਆਰਾਂ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ : ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ
ਚੰਡੀਗੜ੍ਹ, 20 ਮਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ - ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਚਲਾਇਆ ਜਾ ਰਿਹਾ ਸੀ , ਦਾ ਪਰਦਾਫਾਸ਼ ਕਰਦਿਆਂ ਬਟਾਲਾ ਵਿੱਚ ਇੱਕ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰਨੇਡ ਹਮਲੇ ਦੀ ਕੋਸ਼ਿਸ਼ ਵਿੱਚ ਸ਼ਾਮਲ ਇਸ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।
ਜਾਣਕਾਰੀ ਅਨੁਸਾਰ, ਕੁਝ ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ 17 ਮਈ, 2025 ਨੂੰ ਬਟਾਲਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ, ਪਰ ਨੁਕਸਦਾਰ ਹੋਣ ਕਰਕੇ ਗਰਨੇਡ ਫਟਣ ਵਿੱਚ ਅਸਫਲ ਰਿਹਾ, ਜਿਸ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਟਲ਼ ਗਈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਤਿਨ ਕੁਮਾਰ ਉਰਫ ਰੋਹਨ, ਬਰਿੰਦਰ ਸਿੰਘ ਉਰਫ ਸਾਜਨ, ਅਬਰਾਹਿਮ ਉਰਫ ਰੋਹਿਤ ਅਤੇ ਸੁਨੀਲ ਕੁਮਾਰ, ਸਾਰੇ ਵਾਸੀ ਸ਼ੁਕਰਪੁਰਾ, ਬਟਾਲਾ ;ਰਾਹੁਲ ਮਸੀਹ ਵਾਸੀ ਹਰਨਾਮ ਨਗਰ, ਬਟਾਲਾ ਅਤੇ ਸੋਹਿਤ ਵਾਸੀ ਕਿਲਾ ਦੇਸ ਰਾਜ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਵੀ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਰਤਗਾਲ ਸਥਿਤ ਮਨਿੰਦਰ ਬਿੱਲਾ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ, ਜਿਸਨੇ ਹਾਲ ਹੀ ਵਿੱਚ ਅਮਰੀਕਾ ਵਿੱਚ ਹੈਪੀ ਪਾਸੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਿਰੋਹ ਦਾ ਚਾਰਜ ਸੰਭਾਲਿਆ ਹੈ, ਤੋਂ ਸਿਧੇ ਰੂਪ ਵਿੱਚ ਹਦਾਇਤਾਂ ਪ੍ਰਾਪਤ ਕਰ ਰਿਹਾ ਸੀ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਇਸਦੇ ਵਿਦੇਸ਼ੀ ਹੈਂਡਲਰਾਂ ਨੇ ਠੇਕੇਦਾਰਾਂ ਵਿੱਚ ਖ਼ੌਫ ਦਾ ਮਾਹੌਲ ਬਣਾਉਣ ਦੇ ਇਰਾਦੇ ਨਾਲ ਕਿਸੇ ਵੀ ਸ਼ਰਾਬ ਦੇ ਠੇਕੇ ’ਤੇ ਗ੍ਰਨੇਡ ਸੁੱਟਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਜਬਰਨ ਵਸੂਲੀ ਕਰਨਾ ਆਸਾਨ ਹੋ ਸਕੇ। । ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਗ੍ਰਨੇਡ ਹਮਲੇ ਦੀ ਕੋਸ਼ਿਸ਼ ਵਾਲੀ ਵਾਰਦਾਤ ਤੋਂ ਬਾਅਦ, ਕਈ ਪੁਲਿਸ ਟੀਮਾਂ ਨੂੰ ਖੁਫੀਆ ਜਾਣਕਾਰੀ ਦੀ ਵਰਤੋਂ ਕਰਕੇ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਰਿਕਾਰਡ ਸਮੇਂ ਵਿੱਚ ਲੌਜਿਸਟਿਕਸ ਅਤੇ ਹੋਰ ਖਰਚਿਆਂ ਦਾ ਪ੍ਰਬੰਧ ਕਰਨ ਵਿੱਚ ਸ਼ਾਮਲ ਛੇ ਮੁਲਜ਼ਮਾਂ ਦਾ ਪਤਾ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ।
ਐਸਐਸਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਤਿਨ ਕੁਮਾਰ ਉਰਫ਼ ਰੋਹਨ, ਜੋ ਕਿ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ, ਨੂੰ ਹਥਿਆਰ ਬਰਾਮਦਗੀ ਲਈ ਲਿਜਾਂਦੇ ਸਮੇਂ ਪੁਲਿਸ ਨਾਲ ਹੋਈ ਗੋਲੀਬਾਰੀ ਵਿੱਚ ਗੋਲੀਆਂ ਲੱਗੀਆਂ। ਉਨ੍ਹਾਂ ਕਿਹਾ ਕਿ ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜ਼ਮ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ ਅਤੇ ਹੁਣ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਮਨਿੰਦਰ ਬਿੱਲਾ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਤੋਂ ਵੀਡੀਓ ਕਾਲ ਰਾਹੀਂ ਪ੍ਰਾਪਤ ਹਦਾਇਤਾਂ ਦੇ ਆਧਾਰ ’ਤੇ ਗ੍ਰਨੇਡ ਬਣਾਇਆ ਸੀ,ਪਰ ਉਨ੍ਹਾਂ ਨੂੰ ਗ੍ਰਨੇਡ ਬਣਾਉਣ ਬਾਰੇ ਕੋਈ ਤਕਨੀਕੀ ਜਾਣਕਾਰੀ ਨਹੀਂ ਸੀ । ਇਸੇ ਕਾਰਨ ਗਰਨੇਡ ਨੁਕਸਦਾਰ ਬਣਿਆ ਅਤੇ ਫਟ ਨਹੀਂ ਸਕਿਆ।
ਇਸ ਸਬੰਧੀ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ 17 ਮਈ, 2025 ਨੂੰ ਕੇਸ ਐਫਆਈਆਰ ਨੰਬਰ 148 ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬੀਐਨਐਸ ਦੀ ਧਾਰਾ 111 ਅਤੇ 61(2) ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਧਾਰਾ 13, 14, 16, 17, 18, 18-ਬੀ, ਅਤੇ 20 , ਵੀ ਜੋੜੀਆਂ ਗਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ