Welcome to Canadian Punjabi Post
Follow us on

19

June 2025
ਬ੍ਰੈਕਿੰਗ ਖ਼ਬਰਾਂ :
ਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼ਰਿਡੋ ਨਦੀ ਵਿੱਚ ਤੈਰਦੇ ਸਮੇਂ ਇੱਕ ਨੌਜਵਾਨ ਡੁੱਬਿਆ, ਮੌਤਚੋਰੀ ਹੋਈਆਂ ਵਾਹਨ ਨੰਬਰ ਪਲੇਟਾਂ ਦੀ ਦੁਰਵਰਤੋਂ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸਕਰਾਸ-ਓਂਟਾਰੀਓ ਜਾਂਚ ਤੋਂ ਬਾਅਦ 25 ਮੁਲਜ਼ਮਾਂ `ਤੇ ਲੱਗੇ 197 ਨਸ਼ੀਲੇ ਪਦਾਰਥਾਂ ਨਾਲ ਸਬੰਧਤ ਚਾਰਜਿਜ਼ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਨੇ ਕਿਹਾ- ਜੰਗ ਸ਼ੁਰੂ ਹੋ ਗਈ ਹੈ, ਯਹੂਦੀ ਸ਼ਾਸਨ 'ਤੇ ਕੋਈ ਰਹਿਮ ਨਹੀਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ G7 ਸੰਮੇਲਨ ਵਿੱਚ ਕਿਹਾ- ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰ
 
ਪੰਜਾਬ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 130.07 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

May 20, 2025 11:21 AM

-ਹਾੜੀ ਸੀਜ਼ਨ 2025-26 ਦੌਰਾਨ ਸਰਕਾਰੀ ਏਜੰਸੀਆਂ ਵੱਲੋਂ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ
ਮੋਹਾਲੀ, 20 ਮਈ (ਗਿਆਨ ਸਿੰਘ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2025-26 ਦੌਰਾਨ ਪੰਜਾਬ ਰਾਜ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਪੱਧਰ ਤੇ 130.07 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸਰਕਾਰੀ ਏਜੰਸੀਆਂ ਨੇ 119.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 38,21,965 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,02,215 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,33,676 ਮੀਟ੍ਰਿਕ ਟਨ, ਪਨਸਪ ਵੱਲੋਂ 28,12,180 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 18,53,240 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ 10.83 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਮੰਡੀਆਂ ਵਿੱਚੋਂ 120.68 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਸੰਗਰੂਰ ਵਿੱਚ 9,50,267 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਿਸ ਤੋਂ ਬਾਅਦ ਦੂਜੇ ਨੰਬਰ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ 9,10,348 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਪਟਿਆਲਾ ਵਿੱਚ 8,97,913 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 27898.77 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਖਰੀਦ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸਦੇ ਤਹਿਤ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਅਤੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕੰਟਰੋਲ ਰੂਮ ਦੀ ਸਥਾਪਨਾ ਵੀ ਕੀਤੀ ਗਈ ਸੀ, ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ।
ਇਸ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿੱਚ ਲਗਾਤਾਰ ਖਰੀਦ ਕਾਰਜਾਂ ਦੀ ਚੈਂਕਿੰਗ ਕੀਤੀ ਗਈ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੀਜਨ ਦੌਰਾਨ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ ਸਮੇਤ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ