Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਕੀਤਾ ਦੌਰਾ

May 25, 2025 08:35 AM

ਚੰਡੀਗੜ੍ਹ, 25 ਮਈ (ਪੋਸਟ ਬਿਊਰੋ): ਬੀਤੇ ਦਿਨ ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।
ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ਨੂੰ ਵਧਾਉਣਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਚੇਅਰਮੈਨ ਵਲੋਂ ਦੱਸਿਆ ਗਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਨਿਯਮਿਤ ਤੌਰ ‘ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦੀ ਜਾਂਚ ਦਾ ਦੌਰਾ ਕਰਨ ਜਾਂਦੇ ਹਨ। ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਵਾਲੀਆਂ ਮਸ਼ੀਨਾਂ ਅਤੇ ਅਨਾਜ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਪ੍ਰੀਤੀ ਚਾਵਲਾ, ਮੈਂਬਰ ਅਤੇ ਕਮਲ ਕੁਮਾਰ ਗਰਗ ਮੈਂਬਰ ਸਕੱਤਰ ਵਲੋਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ ਪ੍ਰਸ਼ਾਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਦੇ ਸਭ ਤੋਂ ਉੱਚੇ ਪੁਲ ਦਾ ਕੀਤਾ ਉਦਘਾਟਨ ਰਾਜਿਸਥਾਨ ਵਿਚ ਫਾਰਮ ਦੇ ਤਲਾਬ ਵਿੱਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਭਿਲਵਾੜਾ ਵਿੱਚ ਸੈਂਕੜੇ ਟਨ ਪੱਥਰਾਂ ਹੇਠਾਂ ਦੱਬੇ 2 ਨੌਜਵਾਨ, ਮੌਤ ਬੰਗਲੁਰੂ ਭਗਦੜ ਮਾਮਲੇ `ਚ ਮੁੱਖ ਮੰਤਰੀ ਸਿੱਧਰਮਈਆ ਤੇ ਉਪ ਮੁੱਖ ਮੰਤਰੀ ਖ਼ਿਲਾਫ ਸ਼ਿਕਾਇਤ ਦਰਜ ਹਿਮਾਚਲ ਪ੍ਰਦੇਸ਼ ਦੀਆਂ ਨਦੀਆਂ `ਤੇ ਬਣੇ ਡੈਮ ਮਾਨਸੂਨ ਤੋਂ ਪਹਿਲਾਂ ਹੀ ਭਰਨੇ ਸ਼ੁਰੂ, 80 ਤੋਂ 90 ਪ੍ਰਤੀਸ਼ਤ ਤੱਕ ਭਰੇ ਡੈਮ ਰਾਜ ਠਾਕਰੇ ਨੇ ਕਿਹਾ: ਮਹਾਰਾਸ਼ਟਰ ਵਿੱਚ ਸਿਰਫ਼ ਮਰਾਠੀ ਅਤੇ ਅੰਗਰੇਜ਼ੀ ਪੜ੍ਹਾਈ ਜਾਵੇ ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਬੀਜੇਡੀ ਨੇਤਾ ਨਾਲ ਜਰਮਨੀ ਵਿੱਚ ਕਰਵਾਇਆ ਵਿਆਹ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਰਾਜਨਾਥ ਸਿੰਘ ਨੂੰ ਮਿਲੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਬਰਫਬਾਰੀ, ਬਰਫ਼ਬਾਰੀ ਦੇ ਬਾਵਜੂਦ ਸ਼ਰਧਾਲੂ ਪਵਿੱਤਰ ਸਰੋਵਰ ‘ਚ ਕਰ ਰਹੇ ਇਸ਼ਨਾਨ ਰਾਇਲ ਚੈਲੇਂਜਰਜ਼ ਬੰਗਲੁਰੂ ਦੀ ਜਿੱਤ ਪਰੇਡ ਦੌਰਾਨ ਮੱਚੀ ਭਗਦੜ ਵਿਚ 7 ਮੌਤਾਂ