Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਯੂਕਰੇਨ ਨੇ 5 ਏਅਰਬੇਸਾਂ 'ਤੇ ਹਵਾਈ ਹਮਲੇ ਕੀਤੇ, ਰੂਸ ਨੇ ਮੰਨਿਆ ਅਮਰੀਕਾ ਦੇ ਕੋਲੋਰਾਡੋ ਵਿੱਚ ਇਜ਼ਰਾਈਲੀ ਸਮਰਥਕਾਂ 'ਤੇ ਹਮਲਾ, ਲੋਕਾਂ 'ਤੇ ਪੈਟਰੋਲ ਬੰਬ ਸੁੱਟੇ, 8 ਲੋਕ ਜ਼ਖਮੀਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜ
 
ਕੈਨੇਡਾ

ਫਸਟ ਨੇਸ਼ਨਜ਼ ਵੱਲੋਂ ਸਰਕਾਰ ਨੂੰ ਜੰਗਲੀ ਅੱਗ ਤੋਂ ਬਚੇ ਲੋਕਾਂ ਨੂੰ ਵਿਨੀਪੈੱਗ ਦੇ ਹੋਟਲਾਂ `ਚ ਜਗ੍ਹਾ ਦੇਣ ਦੀ ਅਪੀਲ

June 01, 2025 04:27 AM

ਵਿਨੀਪੈੱਗ, 1 ਜੂਨ (ਪੋਸਟ ਬਿਊਰੋ): ਮੈਨੀਟੋਬਾ ਫਸਟ ਨੇਸ਼ਨਜ਼ ਦੇ ਆਗੂਆਂ ਦਾ ਕਹਿਣਾ ਹੈ ਕਿ ਵਿਨੀਪੈੱਗ ਅਤੇ ਹੋਰ ਵੱਡੇ ਮੈਨੀਟੋਬਾ ਸ਼ਹਿਰਾਂ ਵਿੱਚ ਮੈਨੀਟੋਬਾ ਵਿਚ ਲੱਗੀ ਜੰਗਲ ਦੀ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਰਿਹਾਇਸ਼ ਦੇਣ ਹੋਟਲ ਵੱਡੇ ਪੱਧਰ 'ਤੇ ਬੁੱਕ ਹੋ ਗਏ ਹਨ। ਆਗੂਆਂ ਨੇ ਸ਼ਨੀਵਾਰ ਨੂੰ ਵਿਨੀਪੈੱਗ ਵਿੱਚ ਇਕੱਠੇ ਹੋ ਕੇ ਫੈਡਰਲ, ਸੂਬਾਈ ਅਤੇ ਵਿਨੀਪੈੱਗ ਮਿਊਂਸੀਪਲ ਸਰਕਾਰਾਂ ਨੂੰ ਸ਼ਹਿਰ ਦੇ ਹੋਟਲਾਂ ਨੂੰ ਆਪਣੇ ਭਾਈਚਾਰੇ ਦੇ ਮੈਂਬਰਾਂ ਲਈ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ। ਅਸੈਂਬਲੀ ਆਫ਼ ਮੈਨੀਟੋਬਾ ਚੀਫਜ਼ ਗ੍ਰੈਂਡ ਚੀਫ਼ ਕਾਇਰਾ ਵਿਲਸਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਡੇ ਪਰਿਵਾਰ ਬੇਘਰ ਹੋ ਗਏ ਹਨ। ਇਸ ਸਮੇਂ, ਸਾਡੇ ਕੋਲ ਅਜਿਹੇ ਲੋਕ ਹਨ ਜੋ ਵੱਖ-ਵੱਖ ਸ਼ਹਿਰੀ ਖੇਤਰਾਂ ਵਿੱਚ ਜਾ ਰਹੇ ਹਨ ਅਤੇ ਇਸ ਸਮੇਂ ਵਿਨੀਪੈੱਗ ਵਿੱਚ, ਸ਼ਹਿਰ ਦੇ ਕਿਸੇ ਵੀ ਹੋਟਲ ਵਿੱਚ ਬਿਲਕੁਲ ਵੀ ਰਿਹਾਇਸ਼ ਨਹੀਂ ਹੈ। ਉਹ ਸਰਕਾਰ ਨੂੰ ਇਕੱਠੇ ਕੰਮ ਕਰਨ ਅਤੇ ਹੋਟਲਾਂ ਵਿਚ ਲੋਕਾਂ ਨੂੰ ਰਿਹਾਇਸ਼ ਦੇਣ ਦੀ ਅਪੀਲ ਕਰਦੇ ਹਨ।
ਮੈਨੀਟੋਬਾ ਦੇ ਪ੍ਰੀਮੀਅਰ ਵੈਬ ਕੀਨਿਊ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੰਗਲ ਦੀ ਅੱਗ ਤੋਂ ਪ੍ਰਭਾਵਿਤ ਭਾਈਚਾਰਿਆਂ ਦੇ ਕਰੀਬ 17 ਹਜ਼ਾਰ ਤੋਂ ਵੱਧ ਲੋਕਾਂ ਨੂੰ ਬਾਹਰ ਕੱਢਣ ਦੀ ਉਮੀਦ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦ ਕਾਰਨੀ ਨੇ ਕੈਲਗਰੀ ਵਿੱਚ ਤੇਲ ਅਤੇ ਗੈਸ ਕਾਰਜਕਾਰੀਆਂ ਨਾਲ ਭਾਈਵਾਲੀ `ਤੇ ਕੀਤੀ ਚਰਚਾ ਸਟੋਨੀ ਕ੍ਰੀਕ ਵਿੱਚ ਤਿੰਨ ਵਾਹਨਾਂ ਦੀ ਟੱਕਰ `ਚ 2 ਦੀ ਮੌਤ ਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤ ਕਿਰਾਏ 'ਤੇ ਕੰਟਰੋਲ ਉਪਾਵਾਂ ਦੀ ਮੰਗ ਕਰਦਿਆਂ ਲੋਕਾਂ ਨੇ ਕੀਤਾ ਪ੍ਰਦਰਸ਼ਨ ਹਾਈਵੇਅ 'ਤੇ ਗਤੀ ਸੀਮਾ ਤੋਂ ਦੁੱਗਣੀ ਤੋਂ ਰਫ਼ਤਾਰ ਨਾਲ ਚਲਾਈ ਗੱਡੀ, ਲੱਗ ਸਕਦੈ 10 ਹਜ਼ਾਰ ਡਾਲਰ ਦਾ ਜੁਰਮਾਨਾ ਭਾਰਤ ਨਾਲ ਸੰਬੰਧਾਂ ਬਾਰੇ ਅਨੀਤਾ ਆਨੰਦ ਨੇ ਕਿਹਾ- ਅਸੀਂ ਇੱਕ-ਇੱਕ ਕਦਮ ਅੱਗੇ ਵਧ ਰਹੇ ਹਾਂ ਉੱਤਰੀ ਸਸਕੈਚਵਨ ਵਿਚ ਜੰਗਲ ਨੂੰ ਲੱਗੀ ਅੱਗ, ਹਜ਼ਾਰਾਂ ਲੋਕਾਂ ਕੋਲੋਂ ਖ਼ਾਲੀ ਕਰਵਾਇਆ ਇਲਾਕਾ ਕਿਊਬੈਕ ਨੇ ਪਰਵਾਸੀਆਂ ਲਈ ਸਾਂਝੀਆਂ ਕਦਰਾਂ ਕੀਮਤਾਂ ਨੂੰ ਅਪਨਾਉਣਾ ਲਾਜ਼ਮੀ ਕਰਨ ਵਾਲਾ ਬਿੱਲ ਕੀਤਾ ਪਾਸ ਬੱਸ ਦੀ ਟੱਕਰ ਨਾਲ 4 ਸਾਲਾ ਬੱਚੇ ਦੀ ਮੌਤ, ਦੋ ਔਰਤਾਂ ਜ਼ਖ਼ਮੀ