Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਯੂਕਰੇਨ ਨੇ 5 ਏਅਰਬੇਸਾਂ 'ਤੇ ਹਵਾਈ ਹਮਲੇ ਕੀਤੇ, ਰੂਸ ਨੇ ਮੰਨਿਆ ਅਮਰੀਕਾ ਦੇ ਕੋਲੋਰਾਡੋ ਵਿੱਚ ਇਜ਼ਰਾਈਲੀ ਸਮਰਥਕਾਂ 'ਤੇ ਹਮਲਾ, ਲੋਕਾਂ 'ਤੇ ਪੈਟਰੋਲ ਬੰਬ ਸੁੱਟੇ, 8 ਲੋਕ ਜ਼ਖਮੀਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜ
 
ਪੰਜਾਬ

ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ

June 01, 2025 09:01 AM

*ਦੋ ਮਹੀਨਿਆਂ ਵਿੱਚ ਹੀ 4343 ਕਿਸਾਨਾਂ ਦੀ ਕੀਤੀ ਈ ਕੇ ਵਾਈ ਸੀ ਮੁਕੰਮਲ
ਮੋਗਾ, 1 ਜੂਨ (ਗਿਆਨ ਸਿੰਘ): ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ, ਮੋਗਾ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ 1 ਅਪ੍ਰੈਲ ਤੋਂ 28 ਮਈ 2025 ਤੱਕ ਪੀ.ਐਮ.ਕਿਸਾਨ ਅਧੀਨ 4343 ਕਿਸਾਨਾਂ ਦੇ ਈ ਕੇ ਵਾਈ ਸੀ ਮੁੰਕਮਲ ਕੀਤੀ ਗਈ ਹੈ, ਜਿਹੜੀ ਕਿ ਆਪਣੇ ਆਪ ਵਿੱਚ ਮਿਥੇ ਟੀਚੇ ਤਹਿਤ ਇੱਕ ਮਿਸਾਲੀ ਕਾਰਵਾਈ ਹੈ।
ਪੀ.ਐਮ. ਕਿਸਾਨ ਯੋਜਨਾ ਅਧੀਨ ਮਿਲੇ ਟੀਚੇ ਤਹਿਤ ਈ-ਕੇ.ਵਾਈ.ਸੀ. ਮੁੰਕਮਲ ਕਰਨ ਤੇ ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਅਤੇ ਜਿ਼ਲ੍ਹੇ ਦੀ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਨੂੰ ਪ੍ਰਸ਼ੰਸਾ ਪੱਤਰ ਜਾਰੀ ਕਰਕੇ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ ਹੈ। ਉਹਨਾਂ ਵੱਲੋਂ ਇਹ ਆਸ ਵੀ ਪ੍ਰਗਟ ਕੀਤੀ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਮੁੱਖ ਖੇਤੀਬਾੜੀ ਅਫਸਰ ਮੋਗਾ ਦੀ ਸਮੁੱਚੀ ਟੀਮ ਇਸੇ ਤਰ੍ਹਾਂ ਤਨਦੇਹੀ ਨਾਲ ਕੰਮ ਕਰੇਗੀ।
ਇਸ ਸਨਮਾਨ ਲਈ ਡਾ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਡਾ. ਬਸੰਤ ਗਰਗ ਪ੍ਰਬੰਧਕੀ ਸਕੱਤਰ ਦਾ ਧੰਨਵਾਦ ਕੀਤਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿ਼ਲ੍ਹਾ ਮੋਗਾ ਦੀ ਸਾਰੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਕੰਮ ਨੂੰ ਸਮੇਂ ਸਿਰ ਨਿਪਟਾਇਆ। ਸਾਰਿਆਂ ਦੀ ਸਖਤ ਮਿਹਨਤ ਸਦਕਾ ਇਹ ਪ੍ਰਸੰਸਾ ਪੱਤਰ ਪ੍ਰਾਪਤ ਹੋਇਆ ਹੈ। ਉਨ੍ਹਾ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਭਾਗ ਦਾ ਸਮੁੱਚਾ ਸਟਾਫ਼ ਬਹੁਤ ਮਿਹਨਤੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰੀਕੇ ਨਾਲ ਕੰਮ ਕਰਦਾ ਰਹੇਗਾ।
ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਵੀ ਇਸ ਗੱਲ ਤੇ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਸਮੁੱਚੀ ਟੀਮ ਲਗਾਤਾਰ ਪਾਰਦਰਸ਼ੀ ਢੰਗ ਨਾਲ ਆਪਣੀਆਂ ਸੇਵਾਵਾਂ ਕਿਸਾਨਾਂ ਨੂੰ ਦੇਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ