Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਯੂਕਰੇਨ ਨੇ 5 ਏਅਰਬੇਸਾਂ 'ਤੇ ਹਵਾਈ ਹਮਲੇ ਕੀਤੇ, ਰੂਸ ਨੇ ਮੰਨਿਆ ਅਮਰੀਕਾ ਦੇ ਕੋਲੋਰਾਡੋ ਵਿੱਚ ਇਜ਼ਰਾਈਲੀ ਸਮਰਥਕਾਂ 'ਤੇ ਹਮਲਾ, ਲੋਕਾਂ 'ਤੇ ਪੈਟਰੋਲ ਬੰਬ ਸੁੱਟੇ, 8 ਲੋਕ ਜ਼ਖਮੀਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜ
 
ਪੰਜਾਬ

6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ

June 01, 2025 09:02 AM

-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਮੈਂਬਰ ਜਾਣਗੇ ਦਮਦਮੀ ਟਕਸਾਲ ਦੇ ਹੈੱਡਕੁਆਟਰ
ਅੰਮਿ੍ਰਤਸਰ, 1 ਜੂਨ (ਗਿਆਨ ਸਿੰਘ): ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।
ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਰਥਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਧ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ