ਮੁੰਬਈ, 1 ਜੂਨ (ਪੋਸਟ ਬਿਊਰੋ): ਬਾਲੀਵੁੱਡ ਅਦਾਕਾਰਾ ਲਾਰਾ ਦੱਤਾ ਦੇ ਪਿਤਾ ਅਤੇ ਭਾਰਤੀ ਹਵਾਈ ਸੈਨਾ ਦੇ ਸੇਵਾਮੁਕਤ ਵਿੰਗ ਕਮਾਂਡਰ ਐੱਲ.ਕੇ. ਦੱਤਾ ਦਾ 84 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਲਾਰਾ ਆਪਣੇ ਪਿਤਾ ਦੀ ਮੌਤ ਨਾਲ ਬੁਰੀ ਤਰ੍ਹਾਂ ਟੁੱਟ ਗਈ ਹੈ। ਸੋਸ਼ਲ ਮੀਡੀਆ `ਤੇ ਸਾਹਮਣੇ ਆਈ ਵੀਡੀਓ ਵਿੱਚ, ਲਾਰਾ ਦੱਤਾ ਅਤੇ ਉਨ੍ਹਾਂ ਦਾ ਪਰਿਵਾਰ ਬਹੁਤ ਦੁਖੀ ਹਾਲਤ ਵਿੱਚ ਦਿਖਾਈ ਦੇ ਰਹੇ ਹਨ।
ਲਾਰਾ ਦੱਤਾ ਦੇ ਪਿਤਾ ਦਾ ਮੁੰਬਈ ਵਿੱਚ ਦਿਹਾਂਤ ਹੋਇਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਦੁਪਹਿਰ 1 ਵਜੇ ਸਾਂਤਾਕਰੂਜ਼ ਹਿੰਦੂ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਹਾਲਾਂਕਿ, ਐੱਲ.ਕੇ. ਦੱਤਾ ਦੀ ਮੌਤ ਦੇ ਪਿੱਛੇ ਦਾ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ, ਸਾਹਮਣੇ ਆਈ ਵੀਡੀਓ ਵਿੱਚ, ਇਹ ਦੇਖਿਆ ਜਾ ਸਕਦਾ ਹੈ ਕਿ ਲਾਰਾ ਆਪਣੇ ਪਤੀ ਮਹੇਸ਼ ਭੂਪਤੀ ਨਾਲ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਸਨ।