Welcome to Canadian Punjabi Post
Follow us on

02

June 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਯੂਕਰੇਨ ਨੇ 5 ਏਅਰਬੇਸਾਂ 'ਤੇ ਹਵਾਈ ਹਮਲੇ ਕੀਤੇ, ਰੂਸ ਨੇ ਮੰਨਿਆ ਅਮਰੀਕਾ ਦੇ ਕੋਲੋਰਾਡੋ ਵਿੱਚ ਇਜ਼ਰਾਈਲੀ ਸਮਰਥਕਾਂ 'ਤੇ ਹਮਲਾ, ਲੋਕਾਂ 'ਤੇ ਪੈਟਰੋਲ ਬੰਬ ਸੁੱਟੇ, 8 ਲੋਕ ਜ਼ਖਮੀਓਂਟਾਰੀਓ ਨੇ ਕਾਰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਸਕੈਚਵਨ ਅਤੇ ਅਲਬਰਟਾ ਨਾਲ ਕੀਤੇ ਵਪਾਰਕ ਸਮਝੌਤੇਕੈਨੇਡਾ ਪੋਸਟ ਯੂਨੀਅਨ ਵਿਵਾਦ: ਕੈਨੇਡਾ ਪੋਸਟ ਨੇ ਯੂਨੀਅਨ ਦੀ ਬਾਈਡਿੰਗ ਆਰਬਿਟਰੇਸ਼ਨ ਦੀ ਬੇਨਤੀ ਨੂੰ ਕੀਤਾ ਰੱਦਉੱਤਰੀ ਓਂਟਾਰੀਓ ਨੇ ਆਪਣਾ ਪਹਿਲਾ ਆਦਿਵਾਸੀ ਪਾਲਿਸੀ ਐਡਵਾਈਜ਼ਰ ਕੀਤਾ ਨਿਯੁਕਤਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀਮਿਸ ਵਰਲਡ 2025 ਦੀ ਜੇਤੂ ਦਾ ਐਲਾਨ, ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੇ ਜਿੱਤਿਆ ਤਾਜ
 
ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਭਾਰਤੀ ਜਲ ਸੈਨਾ `ਚ ਬਣੇ ਅਫਸਰ

June 01, 2025 10:05 AM

ਚੰਡੀਗੜ੍ਹ, 1 ਜੂਨ (ਪੋਸਟ ਬਿਊਰੋ): ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਫਲਤਾ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ, ਸੰਸਥਾ ਦੇ ਦੋ ਕੈਡਿਟ ਏਝੀਮਾਲਾ (ਕੇਰਲ) ਵਿਖੇ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈਐਨਏ) ਤੋਂ ਪਾਸ ਆਊਟ ਹੋਏ ਅਤੇ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰ ਬਣ ਗਏ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ. ਸ਼੍ਰੀਨਿਵਾਸ, ਏਵੀਐਸਐਮ, ਐਨਐਮ, ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼, ਦੱਖਣੀ ਨੇਵਲ ਕਮਾਂਡ ਦੁਆਰਾ ਕੀਤਾ ਗਿਆ।
ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਅਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਦੇ ਸਾਬਕਾ ਕੈਡਿਟ, ਮਹਿੰਦਰ ਸਿੰਘ ਸੇਖੋਂ ਅਤੇ ਵਿਨੈ ਕੌਸ਼ਿਕ, ਦੋਵੇਂ ਐਸਏਐਸ ਨਗਰ (ਮੋਹਾਲੀ) ਦੇ ਰਹਿਣ ਵਾਲੇ ਹਨ, ਨੂੰ ਹੁਣ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਦੋ ਸਾਲਾਂ ਦੀ ਸ਼ੁਰੂਆਤੀ ਸਿਖਲਾਈ ਤੋਂ ਬਾਅਦ, ਕੈਡਿਟ ਐਨਡੀਏ ਵਿੱਚ ਤਿੰਨ ਸਾਲ ਦੀ ਸਿੱਖਿਆ ਪ੍ਰਾਪਤ ਕਰਦੇ ਹਨ ਅਤੇ ਫਿਰ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ ਅਧਾਰਤ ਸਿਖਲਾਈ ਤੋਂ ਬਾਅਦ, ਉਹ ਹੁਣ ਨੇਵੀ ਵਿੱਚ ਸੇਵਾ ਕਰਨ ਲਈ ਤਿਆਰ ਹਨ।
ਇਹ ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਸੇਖੋਂ, ਜਿਨ੍ਹਾਂ ਦੇ ਮਾਤਾ-ਪਿਤਾ ਬਚਪਨ ਵਿੱਚ ਹੀ ਅਕਾਲ ਚਲਾਣਾ ਕਰ ਗਏ ਸਨ, ਨੇ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਸੁਪਨੇ ਨੂੰ ਸਾਕਾਰ ਕੀਤਾ। ਵਿਨੈ ਕੌਸ਼ਿਕ ਦੇ ਪਿਤਾ ਸ਼੍ਰੀ ਸੰਜੇ ਕੁਮਾਰ ‘ਦਿ ਟ੍ਰਿਬਿਊਨ’ ਅਖਬਾਰ ਵਿੱਚ ਇੱਕ ਵਿਭਾਗੀ ਮੁਖੀ ਹਨ ਅਤੇ ਮਾਤਾ ਸ਼੍ਰੀਮਤੀ ਰੇਖਾ ਸ਼ਰਮਾ ਇੱਕ ਘਰੇਲੂ ਔਰਤ ਹਨ। ਅਮਨ ਅਰੋੜਾ ਨੇ ਨਵੇਂ ਨਿਯੁਕਤ ਦੋਵਾਂ ਅਧਿਕਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਇਸੇ ਤਰ੍ਹਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਦੇ ਰਹਿਣਾ ਚਾਹੀਦਾ ਹੈ।
ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹੁਣ ਤੱਕ ਇਸ ਸੰਸਥਾ ਦੇ 172 ਕੈਡਿਟਾਂ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀ ਬਣ ਚੁੱਕੇ ਹਨ, ਜਿਨ੍ਹਾਂ ਵਿੱਚੋਂ 20 ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਧਿਕਾਰੀ ਬਣ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੈਡਿਟਾਂ ਅਰਸ਼ਦੀਪ ਸਿੰਘ (ਆਲ ਇੰਡੀਆ ਰੈਂਕ 3) ਅਤੇ ਕਰਨ ਕੌਸ਼ਿਕ (ਆਲ ਇੰਡੀਆ ਰੈਂਕ 71) ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ, ਅਤੇ ਏਅਰ ਫੋਰਸ ਅਕੈਡਮੀ ਵਿੱਚ ਸ਼ਾਮਲ ਹੋਣ ਲਈ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ ਫਿਰੋਜ਼ਪੁਰ ਦੇ ਪਿੰਡ ਤਰਿੰਡੇ ਦੀ ਘਟਨਾ, ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕੀਤੀ ਖ਼ੁਦਕੁਸ਼ੀ 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ ਪੀ.ਐਮ ਕਿਸਾਨ ਯੋਜਨਾ ਅਧੀਨ ਈ ਕੇ ਵਾਈ ਸੀ ਕਰਨ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਪਾਸੋਂ ਮੁੱਖ ਖੇਤੀਬਾੜੀ ਅਫਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ ਲੈਂਡ ਪੂਲਿੰਗ ਕਿਸਾਨਾਂ ਦੇ ਹਿੱਤ ਅਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ