Welcome to Canadian Punjabi Post
Follow us on

05

June 2025
 
ਪੰਜਾਬ

ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

June 03, 2025 09:28 AM

* ਕਿਹਾ ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਭਾਉਂਦਿਆਂ ਹਨ ਮਹੱਤਵਪੂਰਨ ਭੂਮਿਕਾ
* ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਕੀਤੀ ਸ਼ਿਰਕਤ
ਐਸ.ਏ.ਐਸ. ਨਗਰ (ਮੋਹਾਲੀ), 3 ਜੂਨ (ਗਿਆਨ ਸਿੰਘ): ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤਾ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਵੱਲੋਂ ਤਾਊ ਦੇਵੀ ਲਾਲ ਸਟੈਡੀਅਮ, ਪੰਚਕੂਲਾ ਵਿਖੇ ਆਯੋਜਿਤ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸ. ਬਰਸਟ ਵੱਲੋਂ ਸਮੂਹ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੇ ਸਖ਼ਤ ਮਿਹਨਤ ਕੀਤੀ ਹੈ, ਜੋ ਕਿ ਸ਼ਲਾਘਾਯੋਗ ਹੈ। ਜਿੱਤ ਜਾਂ ਹਾਰ ਖੇਡ ਦਾ ਹਿੱਸਾ ਹੈ, ਪਰ ਅਸਲ ਜਿੱਤ ਉਦੋਂ ਹੁੰਦੀ ਹੈ, ਜਦੋਂ ਸਾਰੇ ਪੂਰੇ ਜੋਸ਼ ਨਾਲ ਖੇਡਦੇ ਹਨ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਖੇਡਾਂ ਜਿੱਥੇ ਮਾਨਸਿਕ ਸ਼ਾਂਤੀ ਦਿੰਦੀਆਂ ਹਨ, ਉੱਥੇ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦੀਆਂ ਹਨ ਅਤੇ ਇਕਾਗਰਤਾ ਨੂੰ ਵਧਾਉਂਦੀਆਂ ਹਨ। ਇਸ ਨਾਲ ਟੀਮ ਵਰਕ ਅਤੇ ਅਨੁਸ਼ਾਸਨ ਵੀ ਵਿਕਸਤ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਵੀ ਅਤੇ ਆਪਣੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ। ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਅਤੇ ਉਤਰਾਖੰਡ ਮਾਰਕੀਟਿੰਗ ਬੋਰਡ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੀ ਟੀਮ ਨੂੰ ਮੈਚ ਜਿੱਤਣ ਤੇ ਵਧਾਈਆਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ : ਹਰਪਾਲ ਸਿੰਘ ਚੀਮਾ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਗ੍ਰਿਫ਼ਤਾਰ ਇਕ ਦਿਨ ਡੀ.ਸੀ., ਐੱਸ.ਐੱਸ.ਪੀ. ਦੇ ਸੰਗ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ