Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਰਾਇਲ ਚੈਲੇਂਜਰਜ਼ ਬੰਗਲੁਰੂ ਦੀ ਜਿੱਤ ਪਰੇਡ ਦੌਰਾਨ ਮੱਚੀ ਭਗਦੜ ਵਿਚ 7 ਮੌਤਾਂ

June 04, 2025 11:06 PM

ਬੰਗਲੁਰੂ, 4 ਜੂਨ (ਪੋਸਟ ਬਿਊਰੋ): ਰਾਇਲ ਚੈਲੇਂਜਰਜ਼ ਬੰਗਲੁਰੂ ਦੀ ਜਿੱਤ ਪਰੇਡ ਦੌਰਾਨ ਚਿੰਨਾਸਵਾਮੀ ਸਟੇਡੀਅਮ ਨੇੜੇ ਅਚਾਨਕ ਭਗਦੜ ਮਚ ਗਈ। ਇਸ ਹਾਦਸੇ ‘ਚ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹੈ . ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਈ ਜਣਿਆਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਚਿੰਨਾਸਵਾਮੀ ਸਟੇਡੀਅਮ ਦੇ ਮੁੱਖ ਗੇਟ ਨੇੜੇ ਵਾਪਰਿਆ ਹੈ।
ਰਾਇਲ ਚੈਲੇਂਜਰਜ਼ ਬੰਗਲੁਰੂ ਟੀਮ ਜਿੱਤ ਦਾ ਜਸ਼ਨ ਮਨਾ ਰਹੀ ਸੀ। ਇਸ ਦੌਰਾਨ ਹਜ਼ਾਰਾਂ ਪ੍ਰਸ਼ੰਸਕ ਉੱਥੇ ਮੌਜੂਦ ਸਨ। ਵੱਡੀ ਗਿਣਤੀ ‘ਚ ਪ੍ਰਸ਼ੰਸਕ ਆਈਪੀਐਲ 2025 ਦੀ ਜੇਤੂ ਟੀਮ ਦਾ ਸਮਰਥਨ ਕਰਨ ਆਏ ਸਨ। ਇਸ ਦੌਰਾਨ ਭੀੜ ਬੇਕਾਬੂ ਹੋ ਗਈ ਅਤੇ ਅਚਾਨਕ ਭਗਦੜ ਮੱਚ ਗਈ।
ਬੰਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਇਕੱਠੀ ਹੋਈ ਭੀੜ ਨੂੰ ਕਾਬੂ ਕਰਨ ਲਈ ਕਰਨਾਟਕ ਪੁਲਿਸ ਨੇ ਵੀ ਲਾਠੀਚਾਰਜ ਕੀਤਾ ਹੈ। ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ ਨੇ ਆਈਪੀਐਲ 2025 ‘ਚ ਇਤਿਹਾਸਕ ਜਿੱਤ ਤੋਂ ਬਾਅਦ ਰਾਇਲ ਚੈਲੇਂਜਰਜ਼ ਬੰਗਲੁਰੂ ਲਈ ਇੱਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ, ਜਿਸ ‘ਚ ਹਜ਼ਾਰਾਂ ਰਾਇਲ ਚੈਲੇਂਜਰਜ਼ ਬੰਗਲੁਰੂ ਪ੍ਰਸ਼ੰਸਕ ਪਹੁੰਚੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਦੇ ਸਭ ਤੋਂ ਉੱਚੇ ਪੁਲ ਦਾ ਕੀਤਾ ਉਦਘਾਟਨ ਰਾਜਿਸਥਾਨ ਵਿਚ ਫਾਰਮ ਦੇ ਤਲਾਬ ਵਿੱਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਭਿਲਵਾੜਾ ਵਿੱਚ ਸੈਂਕੜੇ ਟਨ ਪੱਥਰਾਂ ਹੇਠਾਂ ਦੱਬੇ 2 ਨੌਜਵਾਨ, ਮੌਤ ਬੰਗਲੁਰੂ ਭਗਦੜ ਮਾਮਲੇ `ਚ ਮੁੱਖ ਮੰਤਰੀ ਸਿੱਧਰਮਈਆ ਤੇ ਉਪ ਮੁੱਖ ਮੰਤਰੀ ਖ਼ਿਲਾਫ ਸ਼ਿਕਾਇਤ ਦਰਜ ਹਿਮਾਚਲ ਪ੍ਰਦੇਸ਼ ਦੀਆਂ ਨਦੀਆਂ `ਤੇ ਬਣੇ ਡੈਮ ਮਾਨਸੂਨ ਤੋਂ ਪਹਿਲਾਂ ਹੀ ਭਰਨੇ ਸ਼ੁਰੂ, 80 ਤੋਂ 90 ਪ੍ਰਤੀਸ਼ਤ ਤੱਕ ਭਰੇ ਡੈਮ ਰਾਜ ਠਾਕਰੇ ਨੇ ਕਿਹਾ: ਮਹਾਰਾਸ਼ਟਰ ਵਿੱਚ ਸਿਰਫ਼ ਮਰਾਠੀ ਅਤੇ ਅੰਗਰੇਜ਼ੀ ਪੜ੍ਹਾਈ ਜਾਵੇ ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਬੀਜੇਡੀ ਨੇਤਾ ਨਾਲ ਜਰਮਨੀ ਵਿੱਚ ਕਰਵਾਇਆ ਵਿਆਹ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਰਾਜਨਾਥ ਸਿੰਘ ਨੂੰ ਮਿਲੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਬਰਫਬਾਰੀ, ਬਰਫ਼ਬਾਰੀ ਦੇ ਬਾਵਜੂਦ ਸ਼ਰਧਾਲੂ ਪਵਿੱਤਰ ਸਰੋਵਰ ‘ਚ ਕਰ ਰਹੇ ਇਸ਼ਨਾਨ ਕੇਂਦਰ ਸਰਕਾਰ ਵੱਲੋਂ ਜਨਗਣਨਾ ਦੀਆਂ ਤਾਰੀਖ਼ਾਂ ਦਾ ਐਲਾਨ