Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ

June 05, 2025 05:14 AM

‘ਈਚ ਵਨ ਪਲਾਂਟ ਵਨ’ ਮੁਹਿੰਮ ਦੀ ਕੀਤੀ ਸ਼ੁਰੂਆਤ
ਮੋਗਾ, 5 ਜੂਨ (ਗਿਆਨ ਸਿੰਘ): ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਅੱਕ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਸਬ ਜੇਲ੍ਹਾ ਮੋਗਾ ਵਿਖੇ ਬੂਟੇ ਲਗਾਏ ਗਏ ਅਤੇ “ਈਚ ਵਨ ਪਲਾਂਟ ਵਨ” ਨਾਮ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਚਲਾਈ ਜਾਵੇਗੀ।

  
ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਮੋਗਾ ਜਿਲੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾਣਗੇ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇੱਕ ਜੁਡੀਸ਼ੀਅਲ ਅਫਸਰ ਸਾਹਿਬਾਨ ਵੱਲੋਂ ਇੱਕ-ਇੱਕ ਬੂਟਾ ਗੋਦ ਲਿਆ ਜਾਵੇਗਾ ਅਤੇ ਉਸ ਦੀ ਦੇਖ ਰੇਖ ਦੀ ਪੂਰੀ ਜਿੰਮੇਵਾਰੀ ਚੁੱਕੀ ਜਾਵੇਗੀ।
ਇਸ ਤੋਂ ਇਲਾਵਾ ਮੌਕੇ ਤੇ ਪ੍ਰੀਤਮਪਾਲ ਸਿੰਘ ਸੁਪਰਡੈਂਟ ਸਬ ਜੇਲ ਮੋਗਾ, ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ ਮੋਗਾ, ਸਮੀਰ ਗੁਪਤਾ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਨਰਿੰਦਰ ਕੁਮਾਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਜਤਿੰਦਰ ਸਿੰਘ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ, ਮਿਸ ਉਰਵਸ਼ੀ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਤੇ ਮਿਸ ਜਸਪਿੰਦਰ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਵੀ ਮੌਜੂਦ ਸਨ।
ਇਸ ਮੁਹਿੰਮ ਤਹਿਤ ਨੇਚਰ ਪਾਰਕ ਮੋਗਾ ਵਿਖੇ ਵੀ ਮਿਸ ਕਿਰਨ ਜਯੋਤੀ ਸੀ.ਜੇ.ਐੱਮ- ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਵਣ ਵਿਭਾਗ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਬੂਟੇ ਲਗਾਏ ਗਏ। ਇਸ ਮੌਕੇ ਤੇ ਅਰੁਣ ਕੁਮਾਰ ਵਣ ਰੇਂਜ ਅਫਸਰ, ਮੋਗਾ, ਕੰਵਲਨੈਨ ਸਿੰਘ ਬੀ. ਓ. ਤੇ ਅਜੈ ਕੁਮਾਰ ਬੀ. ਓ. ਵੱਲੋਂ ਵੀ ਬੂਟੇ ਲਗਾਏ ਗਏ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ : ਹਰਪਾਲ ਸਿੰਘ ਚੀਮਾ ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਗ੍ਰਿਫ਼ਤਾਰ ਇਕ ਦਿਨ ਡੀ.ਸੀ., ਐੱਸ.ਐੱਸ.ਪੀ. ਦੇ ਸੰਗ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ : ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ, ਤਿੰਨ ਦੋਸਤਾਂ ਦੀ ਹੋਈ ਮੌਤ