Welcome to Canadian Punjabi Post
Follow us on

06

June 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਬੰਗਲੁਰੂ ਭਗਦੜ ਮਾਮਲੇ `ਚ ਮੁੱਖ ਮੰਤਰੀ ਸਿੱਧਰਮਈਆ ਤੇ ਉਪ ਮੁੱਖ ਮੰਤਰੀ ਖ਼ਿਲਾਫ ਸ਼ਿਕਾਇਤ ਦਰਜ

June 05, 2025 07:27 AM

ਬੰਗਲੁਰੂ, 5 ਜੂਨ (ਪੋਸਟ ਬਿਊਰੋ): ਪਹਿਲੀ ਵਾਰ ਆਈਪੀਐੱਲ ਜਿੱਤਣ ਵਾਲੀ ਰਾਇਲ ਚੈਲੇਂਜਰਜ਼ ਬੰਗਲੁਰੂ (ਆਰਸੀਬੀ) ਦੇ ਜਿੱਤ ਦਾ ਜਸ਼ਨ ਬੁੱਧਵਾਰ ਨੂੰ ਇੱਕ ਵੱਡੇ ਹਾਦਸੇ `ਚ ਬਦਲ ਗਿਆ। ਜੇਤੂ ਖਿਡਾਰੀਆਂ ਦੇ ਸਵਾਗਤ ਲਈ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਇਕੱਠੀ ਹੋਈ ਭੀੜ `ਚ ਭਗਦੜ ਕਾਰਨ 11 ਜਣਿਆਂ ਦੀ ਮੌਤ ਹੋ ਗਈ ਅਤੇ ਕਰੀਬ 33 ਜਣੇ ਜ਼ਖਮੀ ਹੋ ਗਏ।
ਸਮਾਜਿਕ ਕਾਰਕੁਨ ਸਨੇਹਮਾਈ ਕ੍ਰਿਸ਼ਨਾ ਨੇ ਕਰਨਾਟਕ ‘ਚ ਬੰਗਲੌਰ ਭਗਦੜ ਮਾਮਲੇ ਸਬੰਧੀ ਕਬਨ ਪਾਰਕ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਅਤੇ ਕ੍ਰਿਕਟ ਬੋਰਡ ਦੇ ਅਧਿਕਾਰੀਆਂ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਇਸਦੇ ਨਾਲ ਹੀ ਆਈਪੀਸੀ ਦੀ ਧਾਰਾ 106 ਦੇ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਚਸ਼ਮਦੀਦਾਂ ਦੇ ਮੁਤਾਬਕ ਲੋਕ ਸੜਕ ‘ਤੇ ਹੀ ਜ਼ਖਮੀਆਂ ਨੂੰ ਸੀਪੀਆਰ ਦਿੰਦੇ ਰਹੇ। ਏਬੀਐਮ ਮੈਡੀਕਲ ਕਾਲਜ ਦੇ ਇੱਕ ਡਾਕਟਰ ਨੇ ਦੱਸਿਆ ਕਿ ਮ੍ਰਿਤਕਾਂ ‘ਚੋਂ ਜ਼ਿਆਦਾਤਰ ਨੌਜਵਾਨ ਹਨ। ਇਸ ‘ਚ 5 ਔਰਤਾਂ ਅਤੇ 6 ਪੁਰਸ਼ ਹਨ। ਸਾਰਿਆਂ ਦੀ ਉਮਰ 13 ਤੋਂ 33 ਸਾਲ ਦੇ ਵਿਚਕਾਰ ਹੈ। ਉਨ੍ਹਾਂ ਦੀ ਮੌਤ ਸਿਰ, ਰੀੜ੍ਹ ਦੀ ਹੱਡੀ ਅਤੇ ਪੇਟ ‘ਚ ਗੰਭੀਰ ਸੱਟਾਂ ਕਾਰਨ ਹੋਈ।
ਸ਼ਾਮ ਨੂੰ ਘਟਨਾ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੀਐਮ ਸਿੱਧਰਮਈਆ ਨੇ ਕਿਹਾ ਕਿ ਮੈਂ ਇਸ ਘਟਨਾ ਦਾ ਬਚਾਅ ਨਹੀਂ ਕਰ ਰਿਹਾ ਹਾਂ, ਪਰ ਦੇਸ਼ ‘ਚ ਪਹਿਲਾਂ ਵੀ ਕਈ ਵੱਡੇ ਹਾਦਸੇ ਹੋਏ ਹਨ, ਜਿਵੇਂ ਕਿ ਕੁੰਭ ਮੇਲਾ ਜਿਸ ‘ਚ 50-60 ਜਣਿਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਹਾਲਾਂਕਿ, ਇਸਦਾ ਮਤਲਬ ਇਹ ਨਹੀਂ ਹੈ ਕਿ ਸਾਨੂੰ ਜਿ਼ੰਮੇਵਾਰੀ ਤੋਂ ਬਚਣਾ ਚਾਹੀਦਾ ਹੈ। ਇਸ ਦੌਰਾਨ, ਭਾਜਪਾ ਨੇ ਇਸ ਮਾਮਲੇ ਲਈ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਕਰਨਾਟਕ ਦੇ ਗ੍ਰਹਿ ਮੰਤਰੀ ਡਾ. ਜੀ. ਪਰਮੇਸ਼ਵਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਜਦੋਂ ਰਿਪੋਰਟ ਆਵੇਗੀ, ਤਾਂ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਬੰਗਲੁਰੂ ਭਗਦੜ ‘ਤੇ ਭਾਜਪਾ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਕਿਹਾ ਕਿ ਇਹ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਸਰਕਾਰ ਦੁਆਰਾ ਬਣਾਈ ਗਈ ਭਗਦੜ ਸੀ। ਮੁੱਖ ਮੰਤਰੀ ਕਹਿ ਰਹੇ ਹਨ ਕਿ ਅਜਿਹੇ ਹਾਦਸੇ ਹੁੰਦੇ ਰਹਿੰਦੇ ਹਨ? ਕੀ 11 ਜਣਿਆਂ ਦੀ ਮੌਤ ਨੂੰ ਆਮ ਕਿਹਾ ਜਾ ਸਕਦਾ ਹੈ?

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਦੇ ਸਭ ਤੋਂ ਉੱਚੇ ਪੁਲ ਦਾ ਕੀਤਾ ਉਦਘਾਟਨ ਰਾਜਿਸਥਾਨ ਵਿਚ ਫਾਰਮ ਦੇ ਤਲਾਬ ਵਿੱਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਭਿਲਵਾੜਾ ਵਿੱਚ ਸੈਂਕੜੇ ਟਨ ਪੱਥਰਾਂ ਹੇਠਾਂ ਦੱਬੇ 2 ਨੌਜਵਾਨ, ਮੌਤ ਹਿਮਾਚਲ ਪ੍ਰਦੇਸ਼ ਦੀਆਂ ਨਦੀਆਂ `ਤੇ ਬਣੇ ਡੈਮ ਮਾਨਸੂਨ ਤੋਂ ਪਹਿਲਾਂ ਹੀ ਭਰਨੇ ਸ਼ੁਰੂ, 80 ਤੋਂ 90 ਪ੍ਰਤੀਸ਼ਤ ਤੱਕ ਭਰੇ ਡੈਮ ਰਾਜ ਠਾਕਰੇ ਨੇ ਕਿਹਾ: ਮਹਾਰਾਸ਼ਟਰ ਵਿੱਚ ਸਿਰਫ਼ ਮਰਾਠੀ ਅਤੇ ਅੰਗਰੇਜ਼ੀ ਪੜ੍ਹਾਈ ਜਾਵੇ ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਬੀਜੇਡੀ ਨੇਤਾ ਨਾਲ ਜਰਮਨੀ ਵਿੱਚ ਕਰਵਾਇਆ ਵਿਆਹ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਰਾਜਨਾਥ ਸਿੰਘ ਨੂੰ ਮਿਲੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਬਰਫਬਾਰੀ, ਬਰਫ਼ਬਾਰੀ ਦੇ ਬਾਵਜੂਦ ਸ਼ਰਧਾਲੂ ਪਵਿੱਤਰ ਸਰੋਵਰ ‘ਚ ਕਰ ਰਹੇ ਇਸ਼ਨਾਨ ਰਾਇਲ ਚੈਲੇਂਜਰਜ਼ ਬੰਗਲੁਰੂ ਦੀ ਜਿੱਤ ਪਰੇਡ ਦੌਰਾਨ ਮੱਚੀ ਭਗਦੜ ਵਿਚ 7 ਮੌਤਾਂ ਕੇਂਦਰ ਸਰਕਾਰ ਵੱਲੋਂ ਜਨਗਣਨਾ ਦੀਆਂ ਤਾਰੀਖ਼ਾਂ ਦਾ ਐਲਾਨ