Welcome to Canadian Punjabi Post
Follow us on

19

June 2025
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

June 09, 2025 10:36 AM

* ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ
* ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ
ਪਟਿਆਲਾ, 9 ਜੂਨ (ਪੋਸਟ ਬਿਊਰੋ): ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ।

 
ਐੱਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇੱਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ