Welcome to Canadian Punjabi Post
Follow us on

15

June 2025
ਬ੍ਰੈਕਿੰਗ ਖ਼ਬਰਾਂ :
ਓਰਾਕੇਇਰ ਬੇਬੀ ਬਰੱਸ਼ ਨੂੰ ਦਮ ਘੁਟਣ ਦੇ ਖ਼ਤਰੇ ਕਾਰਨ ਮੰਗਾਇਆ ਗਿਆ ਵਾਪਿਸ ਓਟਵਾ ਵਿੱਚ ਖੁਰਾਕ ਅਸੁਰੱਖਿਆ ਵਧਣ ਕਾਰਨ ਗਰਮੀ ਦੀਆਂ ਛੁੱਟੀਆਂ `ਚ ਖੁਰਾਕ ਮੁਹਿੰਮ ਫਿਰ ਤੋਂ ਹੋਈ ਸ਼ੁਰੂਓਸ਼ਵਾ ਵਿੱਚ ਔਰਤ ਨੂੰ ਚਾਕੂ ਮਾਰਨ ਦੇ ਦੋਸ਼ `ਚ ਪ੍ਰੇਮੀ ਗ੍ਰਿਫ਼ਤਾਰਤਲਅਵੀਵ ਦੀ ਇਮਾਰਤ ਤੋਂ ਕੈਨੇਡੀਅਨ ਨੂੰ ਮਿਜ਼ਾਇਲ ਹਮਲੇ `ਚ ਬਚਾਇਆ ਗਿਆ : ਵਿਦੇਸ਼ ਮੰਤਰੀ ਅਨੀਤਾ ਆਨੰਦਇਜ਼ਰਾਈਲ ਨੇ ਈਰਾਨੀ ਰੱਖਿਆ ਮੰਤਰਾਲੇ 'ਤੇ ਕੀਤਾ ਹਮਲਾ, ਤਹਿਰਾਨ ਅਤੇ ਬੁਸ਼ਹਰ ਵਿੱਚ ਤੇਲ ਡਿਪੂਆਂ 'ਤੇ ਕੀਤੀ ਬੰਬਾਰੀਗੋ ਟ੍ਰਾਂਜ਼ਿਟ ਵੱਲੋਂ ਟੋਰਾਂਟੋ ਪ੍ਰਾਈਡ ਪਰੇਡ 'ਚ ਸ਼ਾਮਿਲ ਹੋਣ ਦਾ ਸੱਦਾਕੈਨੇਡਾ ਪੋਸਟ ਨੇ ਜਾਬਜ਼ ਮਿਨਿਸਟਰ ਦੇ ਲੇਬਰ ਵਿਵਾਦ 'ਤੇ ਵੋਟ ਪਾਉਣ ਦੇ ਫੈਸਲੇ ਦਾ ਕੀਤਾ ਸਵਾਗਤ ਅਪਰਾਧਕ ਗਤੀਵਿਧੀਆਂ ਖ਼ਤਮ ਕਰਨ ਤਹਿਤ ਹੋਈਆਂ ਕਈ ਗ੍ਰਿਫ਼ਤਾਰੀਆਂ
 
ਪੰਜਾਬ

ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰਕੇ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ

June 11, 2025 08:47 AM

ਅੰਮ੍ਰਿਤਸਰ, 11 ਜੂਨ (ਗਿਆਨ ਸਿੰਘ): ਬੀਤੇ ਦਿਨ ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ. ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਜਿ਼ਕਰਯੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਜਿਸ ਲਈ ਵੱਲ੍ਹਾ ਦੇ ਨੇੜੇ 44 ਕਰੋੜ ਲੀਟਰ ਪਾਣੀ ਪ੍ਰਤੀ ਦਿਨ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ। ਇਨ੍ਹਾਂ ਦੇ ਇਲਾਵਾ ਸ਼ਹਿਰ ਵਿੱਚ 45 ਨਵੀਆਂ ਪਾਣੀ ਦੀਆਂ ਟੈਂਕੀਆਂ ਅਤੇ 112 ਕਿ.ਮੀ. ਲੰਮੀ ਪਾਈਪਲਾਈਨ ਵਿਛਾਉਣ ਦੇ ਕੰਮ ਚਲ ਰਹੇ ਹਨ, ਜਿਸ ਵਿੱਚੋਂ 85 ਕਿਲੋਮੀਟਰ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ। ਵਿਸ਼ਵ ਬੈਂਕ ਦੀ ਟੀਮ ਵਿੱਚ ਨਤਾਸਾ ਵੇਟਮਾ, ਰੋਜ਼ਾਨਾ ਨਿਟੀ, ਡਾ. ਬੀ.ਕੇ.ਡੀ. ਰਾਜਾ, ਚਾਰੂ ਜੈਨ, ਅਨਿੰਦੋ ਭੱਟਾਚਾਰੀਆ, ਨਾਵਿਕਾ ਚੌਧਰੀ ਵਲੋਂ ਸੌ ਫੁੱਟੀ ਰੋਡ, ਕੰਵਰ ਐਵੇਨਿਊ ਪਾਰਕ, ਚਮਰੰਗ ਰੋਡ ਪਾਰਕ, ਵਿਕਾਸ ਨਗਰ ਸਥਿਤ ਸਰਕਾਰੀ ਪੌਲੀਟੈਕਨਿਕ ਕਾਲਜ ਵਿੱਚ ਬਣ ਰਹੀਆਂ ਪਾਣੀ ਦੀਆਂ ਟੈਂਕੀਆਂ, ਰਾਮਤੀਰਥ ਰੋਡ ਹਾਈਵੇਅ ਨੇੜੇ ਪਾਈਪਲਾਈਨ ਦੇ ਨਾਲ-ਨਾਲ ਵੱਲਾ ਵਿੱਚ ਬਣ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ, ਟੀਮ ਨੇ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨਾਲ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ, ਨਿਗਮ ਕਮਿਸ਼ਨਰ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਕਾਰਨ ਪਿਛਲੇ ਸਮੇਂ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਚਲੇ ਗਏ ਸਨ, ਜਿਸ ਕਾਰਨ ਕੰਮ ਦੀ ਰਫ਼ਤਾਰ ਹੌਲੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ 'ਤੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਜਿਵੇਂ ਕਿ ਦੁਪਹਿਰ 12 ਤੋਂ 3 ਵਜੇ ਤੱਕ ਕੰਮ ਕਰਨ 'ਤੇ ਪਾਬੰਦੀ, ਕਾਮਿਆਂ ਦੇ ਰਹਿਣ ਵਾਲੇ ਕੈਬਿਨਾਂ ਵਿੱਚ ਹਵਾ ਵਾਲੇ ਕੂਲਰ, ਠੰਡਾ ਪੀਣ ਵਾਲਾ ਪਾਣੀ ਅਤੇ ਓ.ਆਰ.ਐਸ. ਦਿੱਤੇ ਜਾ ਰਹੇ ਹੈ। ਵਿਸ਼ਵ ਬੈਂਕ ਦੀ ਟੀਮ ਨੇ ਪ੍ਰੋਜੈਕਟ ਅਧੀਨ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਉਸਾਰੀ ਕਾਰਣ ਵਾਤਾਵਰਣ ਪ੍ਰਭਾਵ ਨੂੰ ਘਟਾਉਣ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਸਤਿੰਦਰ ਸਿੰਘ ਢਿੱਲੋਂ ਜੀ.ਐਮ. ਪ੍ਰੋਜੈਕਟ, ਪੀ.ਐੱਮ.ਆਈ.ਡੀ.ਸ., ਕੁਲਦੀਪ ਸਿੰਘ ਸੈਣੀ ਪ੍ਰੋਜੈਕਟ ਮੈਨੇਜਰ, ਜੀਤਿਨ ਵਾਸੁਦੇਵਾ ਕਾਰਜਕਾਰੀ ਇੰਜਨੀਅਰ, ਨਰਿੰਦਰਪਾਲ ਸਿੰਘ, ਅਸ਼ਵਨੀ ਕੁਮਾਰ, ਬਾਦਲ ਸੋਨੀ, ਡਾ: ਸੁਮਿਤ ਅਰੋੜਾ ਆਦਿ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ : ਡਾ. ਹਰਵੀਨ ਕੌਰ 'ਯੁੱਧ ਨਸਿ਼ਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ : ਮੁੱਖ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ 'ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ : ਖੁੱਡੀਆਂ ਦ ਗ੍ਰੇਟ ਇੰਡੀਅਨ ਕਪਿਲ ਸ਼ਰਮਾ ਸ਼ੋਅ ਦੇ ਤੀਜੇ ਸੀਜ਼ਨ `ਚ ਕਪਿਲ ਅਤੇ ਸਿੱਧੂ ਦੀ ਫਿਰ ਬਣੇਗੀ ਜੋੜੀ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ