Welcome to Canadian Punjabi Post
Follow us on

17

June 2025
ਬ੍ਰੈਕਿੰਗ ਖ਼ਬਰਾਂ :
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡਫਿਰੌਤੀ ਅਤੇ ਲੁੱਟਾਂ-ਖੋਹਾਂ ਦੇ ਦੋਸ਼ `ਚ ਗਿਰੋਹ ਦੇ 18 ਮੈਂਬਰ ਗ੍ਰਿਫ਼ਤਾਰਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀਜੀ7 ਸੰਮੇਲਨ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਵਿਚਕਾਰ ਵਪਾਰ ਸਮਝੌਤਾ, ਟਰੰਪ ਨੇ ਯੂਕੇ ਏਅਰੋਸਪੇਸ 'ਤੇ ਟੈਰਿਫ ਨੂੰ ਪੂਰੀ ਤਰ੍ਹਾਂ ਹਟਾਇਆG7 ਸੰਮੇਲਨ ਲਈ ਕੈਨੇਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
 
ਪੰਜਾਬ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

June 16, 2025 09:43 AM

ਚੰਡੀਗੜ੍ਹ, 16 ਜੂਨ (ਪੋਸਟ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।
ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ।
ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਢੰਗ ਨਾਲ ਸਮੇਂ ਸਿਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜਮਾਂ ਦੇ ਮਸਲਿਆਂ ਨੂੰ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ, ਜਸਮੇਰ ਕੌਰ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ, ਬੇਰੋਜਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ, ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ, ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐੱਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ: ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ : ਡਾ. ਹਰਵੀਨ ਕੌਰ ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰਕੇ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ 'ਯੁੱਧ ਨਸਿ਼ਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ : ਮੁੱਖ ਮੰਤਰੀ