Welcome to Canadian Punjabi Post
Follow us on

17

June 2025
ਬ੍ਰੈਕਿੰਗ ਖ਼ਬਰਾਂ :
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡਫਿਰੌਤੀ ਅਤੇ ਲੁੱਟਾਂ-ਖੋਹਾਂ ਦੇ ਦੋਸ਼ `ਚ ਗਿਰੋਹ ਦੇ 18 ਮੈਂਬਰ ਗ੍ਰਿਫ਼ਤਾਰਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀਜੀ7 ਸੰਮੇਲਨ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਵਿਚਕਾਰ ਵਪਾਰ ਸਮਝੌਤਾ, ਟਰੰਪ ਨੇ ਯੂਕੇ ਏਅਰੋਸਪੇਸ 'ਤੇ ਟੈਰਿਫ ਨੂੰ ਪੂਰੀ ਤਰ੍ਹਾਂ ਹਟਾਇਆG7 ਸੰਮੇਲਨ ਲਈ ਕੈਨੇਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
 
ਪੰਜਾਬ

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐੱਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ: ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

June 16, 2025 09:45 AM

* ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ : ਲਾਲਜੀਤ ਭੁੱਲਰ
ਚੰਡੀਗੜ੍ਹ, 16 ਜੂਨ (ਪੋਸਟ ਬਿਊਰੋ): ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।
ਮੰਤਰੀ ਨੇ ਦੱਸਿਆ ਕਿ ਇੱਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟ੍ਰਿੰਗ ਅਥਾਰਟੀਜ ਅਤੇ ਸਮੂਹ ਲਾਈਸੰਸਿੰਗ ਅਥਾਰਟੀਜ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬੈਕਲਾਗ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੋ ਦਸਤਾਵੇਜ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦੀਆਂ ਸ਼ਰਤਾਂ ਦੀ ਪੂਰਤੀ ਨਾ ਕਰਦੇ ਹੋਣ, ਉਨ੍ਹਾਂ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵੱਲੋਂ 24 ਮਈ, 2024 ਨੂੰ ਜਾਰੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਜਿੱਠਣ ਲਈ ਲਿਖਿਆ ਗਿਆ ਹੈ।
ਭੁੱਲਰ ਨੇ ਦੱਸਿਆ ਕਿ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ ਤੋਂ ਤਸਦੀਕ ਸ਼ੁਦਾ ਹਲਫੀਆ ਬਿਆਨ ਲਿਆ ਜਾਵੇਗਾ, ਜਿਸ ਵਿੱਚ ਬੈਕਲਾਗ ਰਾਹੀਂ ਆਨਲਾਈਨ ਕਰਵਾਉਣ ਸਬੰਧੀ, ਮਿਆਦ, ਕੈਟਾਗਿਰੀ, ਮੈਨੂਅਲ ਜਾਰੀ ਕਰਨ ਵਾਲੀ ਅਥਾਰਟੀ, ਟੈਕਸ ਭਰੇ ਹੋਣ ਤੇ ਕੋਈ ਬਕਾਇਆ ਨਾ ਹੋਣ ਸਬੰਧੀ ਅਤੇ ਸਮੁੱਚੀ ਜਾਣਕਾਰੀ ਸਹੀ ਹੋਣ ਸਬੰਧੀ ਇੰਦਰਾਜ ਕਰਨਾ ਹੋਵੇਗਾ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਆਰ.ਸੀ. ਦੇ ਬੈਕਲਾਗ ਆਨਲਾਈਨ ਸਬੰਧੀ ਸਮੁੱਚੀਆਂ ਜਾਣਕਾਰੀਆਂ ਆਨਲਾਈਨ ਅਪਲੋਡ ਕੀਤੇ ਜਾਣ ਸਮੇਂ, ਰਜਿਸਟ੍ਰੇਸ਼ਨ ਨੰਬਰ ਜਿਸ ਵਾਹਨ ‘ਤੇ ਲੱਗਾ ਹੈ, ਦੀ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਚੈਸੀ ਅਤੇ ਇੰਜਣ ਨੰਬਰ ਦੇ ਪੂਰੇ ਵੇਰਵੇ ਦਰਜ ਕੀਤੀ ਭੌਤਿਕ ਚੈਕਿੰਗ ਰਿਪੋਰਟ ਵੀ ਅਪਲੋਡ ਕੀਤੀ ਜਾਣੀ ਜ਼ਰੂਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਰ.ਸੀ. ਬੈਕਲਾਗ ਕਰਨ ਸਮੇਂ ਵੱਖ-ਵੱਖ ਵਿਅਕਤੀਆਂ ਦਾ ਵਹੀਕਲ ਟਰਾਂਸਫਰ ਰਿਕਾਰਡ ਵੀ ਅਪਲੋਡ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪਹਿਲੇ ਮਾਲਕਾਂ ਦਾ ਰਿਕਾਰਡ ਵੀ ਸਾਂਭਿਆ ਜਾ ਸਕੇ।
ਭੁੱਲਰ ਨੇ ਦੱਸਿਆ ਕਿ ਬੈਕਲਾਗ ਸਬੰਧੀ ਡਰਾਈਵਿੰਗ ਲਾਇਸੰਸ ਅਸਲ ਅਥਾਰਟੀ ਰਾਹੀਂ ਅਪਲਾਈ ਕੀਤਾ ਜਾ ਸਕੇਗਾ ਅਤੇ ਡੀਲਿੰਗ ਸਟਾਫ ਵੱਲੋਂ ਦਫਤਰੀ ਰਿਕਾਰਡ ਵਿੱਚ ਪਹਿਲਾਂ ਅਤੇ ਬਾਅਦ ਵਿੱਚ ਜਾਰੀ ਹੋਏ ਲਾਇਸੰਸ ਦੀ ਪ੍ਰਮਾਣਿਕ / ਤਸਦੀਕ ਸ਼ੁਦਾ ਕਾਪੀ ਸਾਰਥੀ ਸਾਫਟਵੇਅਰ ਵਿੱਚ ਅਪਲੋਡ ਕਰਨ ਉਪਰੰਤ ਲਾਈਸੰਸਿੰਗ ਅਥਾਰਟੀ ਵੱਲੋਂ ਪ੍ਰਵਾਨਗੀ ਕੀਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਲਾਈਸੰਸ ਦੀ ਅਸਲ ਕਾਪੀ ਅਤੇ ਜਨਮ/ਪਤੇ ਦੇ ਸਬੂਤ ਵੀ ਅਪਲੋਡ ਕੀਤੇ ਜਾਣੇ ਜ਼ਰੂਰੀ ਕੀਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਬੈਕਲਾਗ ਦੇ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਭਾਗ ਦਾ ਪੱਕਾ ਕਰਮਚਾਰੀ ਬਿਨੈਕਾਰ ਵੱਲੋਂ ਡਰਾਈਵਿੰਗ ਲਾਇਸੰਸ/ਆਰ.ਸੀ. ਨਾਲ ਸਬੰਧਤ ਬੈਕਲਾਗ ਦੀ ਐਂਟਰੀ ਦਫਤਰ ਵਿੱਚ ਦਰਜ ਕਰਕੇ, ਉਸਨੂੰ ਪਰਿਵਾਹਨ ਪੋਰਟਲ `ਤੇ ਵੈਰੀਫਾਈ ਕਰਨਗੇ ਅਤੇ ਇਸਦੇ ਉਪਰੰਤ ਸਬੰਧਤ ਅਥਾਰਟੀ ਵੱਲੋਂ ਉਸਦੀ ਅਪਰੂਵਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸ ਵੀ ਗਲਤ ਐਂਟਰੀ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਰਜਿਸਟ੍ਰੇਸ਼ਨ ਅਤੇ ਲਾਈਸੰਸਿੰਗ ਅਥਾਰਟੀ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸਬੰਧਤ ਅਥਾਰਟੀਜ਼ ਆਰ.ਸੀ. ਅਤੇ ਡੀ.ਐੱਲ. ਦੇ ਬੈਕਲਾਗ ਅਪਰੂਵਲ ਦੀ ਰੋਜ਼ਾਨਾ ਰਿਪੋਰਟ ਮੁੱਖ ਦਫਤਰ ਨੂੰ ਨਿਰਧਾਰਤ ਪ੍ਰੋਫਾਰਮੇ ‘ਚ ਭੇਜਣਾ ਯਕੀਨੀ ਬਣਾਉਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ : ਡਾ. ਹਰਵੀਨ ਕੌਰ ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰਕੇ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ 'ਯੁੱਧ ਨਸਿ਼ਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ : ਮੁੱਖ ਮੰਤਰੀ