Welcome to Canadian Punjabi Post
Follow us on

17

June 2025
ਬ੍ਰੈਕਿੰਗ ਖ਼ਬਰਾਂ :
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡਫਿਰੌਤੀ ਅਤੇ ਲੁੱਟਾਂ-ਖੋਹਾਂ ਦੇ ਦੋਸ਼ `ਚ ਗਿਰੋਹ ਦੇ 18 ਮੈਂਬਰ ਗ੍ਰਿਫ਼ਤਾਰਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀਜੀ7 ਸੰਮੇਲਨ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਵਿਚਕਾਰ ਵਪਾਰ ਸਮਝੌਤਾ, ਟਰੰਪ ਨੇ ਯੂਕੇ ਏਅਰੋਸਪੇਸ 'ਤੇ ਟੈਰਿਫ ਨੂੰ ਪੂਰੀ ਤਰ੍ਹਾਂ ਹਟਾਇਆG7 ਸੰਮੇਲਨ ਲਈ ਕੈਨੇਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
 
ਪੰਜਾਬ

ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

June 16, 2025 11:24 AM

ਚੰਡੀਗੜ੍ਹ, 16 ਜੂਨ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐੱਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ: ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ : ਡਾ. ਹਰਵੀਨ ਕੌਰ ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰਕੇ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ 'ਯੁੱਧ ਨਸਿ਼ਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ : ਮੁੱਖ ਮੰਤਰੀ