Welcome to Canadian Punjabi Post
Follow us on

17

June 2025
ਬ੍ਰੈਕਿੰਗ ਖ਼ਬਰਾਂ :
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡਫਿਰੌਤੀ ਅਤੇ ਲੁੱਟਾਂ-ਖੋਹਾਂ ਦੇ ਦੋਸ਼ `ਚ ਗਿਰੋਹ ਦੇ 18 ਮੈਂਬਰ ਗ੍ਰਿਫ਼ਤਾਰਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀਜੀ7 ਸੰਮੇਲਨ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਵਿਚਕਾਰ ਵਪਾਰ ਸਮਝੌਤਾ, ਟਰੰਪ ਨੇ ਯੂਕੇ ਏਅਰੋਸਪੇਸ 'ਤੇ ਟੈਰਿਫ ਨੂੰ ਪੂਰੀ ਤਰ੍ਹਾਂ ਹਟਾਇਆG7 ਸੰਮੇਲਨ ਲਈ ਕੈਨੇਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
 
ਪੰਜਾਬ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ

June 17, 2025 09:11 AM

ਚੰਡੀਗੜ੍ਹ, 17 ਜੂਨ (ਪੋਸਟ ਬਿਊਰੋ): ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ 'ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ ਰਹੀ ਹੈ। ਇਸ ਵਿੱਚ 19 ਜੂਨ ਨੂੰ ਹੋਣ ਵਾਲੀ ਪੰਜਾਬ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਚੋਣ ਵੀ ਸ਼ਾਮਲ ਹੈ।
ਇਹ ਨਵੀਂ ਸਹੂਲਤ ਭਾਰਤੀ ਚੋਣ ਕਮਿਸ਼ਨ ਵੱਲੋਂ 23 ਮਈ 2025 ਨੂੰ ਜਾਰੀ ਨਿਰਦੇਸ਼ਾਂ ਦੇ ਅਧਾਰ 'ਤੇ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਵੋਟਰਾਂ ਦੇ ਤਜ਼ਰਬੇ ਨੂੰ ਬਿਹਤਰ ਬਣਾਉਣਾ ਅਤੇ ਚੋਣ ਸੰਚਾਲਨ ਨਿਯਮਾਂ, 1961 ਦੇ ਨਿਯਮ 49ਐੱਮ ਦੇ ਤਹਿਤ ਵੋਟਿੰਗ ਦੀ ਗੁਪਤਤਾ ਨੂੰ ਬਰਕਰਾਰ ਰੱਖਣਾ ਹੈ। ਹੁਣ ਵੋਟਰ ਪੋਲਿੰਗ ਸਟੇਸ਼ਨ 'ਤੇ ਆਉਣ ਵੇਲੇ ਆਪਣੇ ਮੋਬਾਈਲ ਫੋਨ ਬਾਹਰ ਦਰਵਾਜ਼ੇ ਕੋਲ ਬਣਾਏ ਵਿਸ਼ੇਸ਼ ਕਾਊਂਟਰਾਂ 'ਤੇ ਜਮ੍ਹਾਂ ਕਰਵਾ ਸਕਣਗੇ। ਇਹ ਕਾਊਂਟਰ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜੂਟ ਜਾਂ ਕੱਪੜੇ ਦੇ ਮੋਬਾਈਲ ਹੋਲਡਰਾਂ ਦੀ ਵਰਤੋਂ ਕਰਦੇ ਹੋਏ ਸਿਖਲਾਈ ਪ੍ਰਾਪਤ ਵਲੰਟੀਅਰਾਂ ਵੱਲੋਂ ਚਲਾਏ ਜਾਣਗੇ।
ਇਹ ਸਹੂਲਤ ਸਾਰੇ ਵੋਟਰਾਂ, ਖਾਸ ਕਰਕੇ ਔਰਤਾਂ, ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੂੰ ਅਕਸਰ ਆਪਣੇ ਮੋਬਾਈਲ ਫੋਨਾਂ ਤੋਂ ਬਿਨਾਂ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ, ਪੋਲਿੰਗ ਸਟੇਸ਼ਨ ਅੰਦਰ ਮੋਬਾਈਲ ਫੋਨ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ 100 ਮੀਟਰ ਦੇ ਦਾਇਰੇ ਵਿੱਚ ਮੋਬਾਈਲ ਫੋਨ ਬੰਦ ਕਰਨਾ ਲਾਜ਼ਮੀ ਹੋਵੇਗਾ, ਤਾਂ ਜੋ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣੀ ਰਹੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਪਹਿਲਕਦਮੀ ਦੇ ਪਾਇਲਟ ਪ੍ਰੋਗਰਾਮ ਬਾਰੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫੋਨ ਜਮ੍ਹਾਂ ਕਰਨ ਦੀ ਸਹੂਲਤ ਲਾਗੂ ਕਰਨਾ ਚੋਣ ਕਮਿਸ਼ਨ ਦੇ ਵੱਡੇ ਉਦੇਸ਼ ਦਾ ਹਿੱਸਾ ਹੈ, ਜਿਸ ਰਾਹੀਂ ਵੋਟਰਾਂ ਲਈ ਸੁਵਿਧਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਵੋਟਿੰਗ ਦੀ ਗੁਪਤਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਇਹ ਸਹੂਲਤ ਲੁਧਿਆਣਾ ਪੱਛਮੀ ਹਲਕੇ ਦੇ ਸਾਰੇ 194 ਪੋਲਿੰਗ ਸਟੇਸ਼ਨਾਂ ਉੱਤੇ ਇਕਸਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਵੋਟਿੰਗ ਤੋਂ ਬਾਅਦ ਮੋਬਾਈਲ ਫੋਨ ਵਾਪਸ ਸੁਰੱਖਿਅਤ ਢੰਗ ਨਾਲ ਦਿੱਤੇ ਜਾਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐੱਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ: ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ : ਡਾ. ਹਰਵੀਨ ਕੌਰ ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰਕੇ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ 'ਯੁੱਧ ਨਸਿ਼ਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ : ਮੁੱਖ ਮੰਤਰੀ