Welcome to Canadian Punjabi Post
Follow us on

17

June 2025
ਬ੍ਰੈਕਿੰਗ ਖ਼ਬਰਾਂ :
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰਟੋਰਾਂਟੋ ਡਾਊਨਟਾਊਨ ਵਿੱਚ ਡਕੈਤੀ ਅਤੇ ਜ਼ਬਰਦਸਤੀ ਦੀ ਜਾਂਚ ਦੇ ਸਬੰਧ `ਚ 2 ਗ੍ਰਿਫ਼ਤਾਰ, 1 ਫ਼ਰਾਰਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰਅਮਰੀਕੀ ਗਵਰਨਰ ਇਸ ਗੱਲ ਨਾਲ ਸਹਿਮਤ ਹਨ ਕਿ ਟਰੰਪ ਦੀਆਂ ਕੈਨੇਡਾ ਬਾਰੇ ਟਿੱਪਣੀਆਂ 'ਅਪਮਾਨਜਨਕ' : ਫੋਰਡਫਿਰੌਤੀ ਅਤੇ ਲੁੱਟਾਂ-ਖੋਹਾਂ ਦੇ ਦੋਸ਼ `ਚ ਗਿਰੋਹ ਦੇ 18 ਮੈਂਬਰ ਗ੍ਰਿਫ਼ਤਾਰਇਜ਼ਰਾਈਲ ਨੇ ਈਰਾਨੀ ਫੌਜ ਦੇ ਡਿਪਟੀ ਕਮਾਂਡਰ ਨੂੰ ਮਾਰਿਆ, 4 ਦਿਨ ਪਹਿਲਾਂ ਕੀਤੀ ਗਈ ਸੀ ਨਿਯੁਕਤੀਜੀ7 ਸੰਮੇਲਨ ਦੌਰਾਨ ਅਮਰੀਕਾ ਅਤੇ ਬ੍ਰਿਟੇਨ ਵਿਚਕਾਰ ਵਪਾਰ ਸਮਝੌਤਾ, ਟਰੰਪ ਨੇ ਯੂਕੇ ਏਅਰੋਸਪੇਸ 'ਤੇ ਟੈਰਿਫ ਨੂੰ ਪੂਰੀ ਤਰ੍ਹਾਂ ਹਟਾਇਆG7 ਸੰਮੇਲਨ ਲਈ ਕੈਨੇਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
 
ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

June 17, 2025 09:12 AM

ਚੰਡੀਗੜ੍ਹ, 17 ਜੂਨ (ਪੋਸਟ ਬਿਊਰੋ): ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।
ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ।
ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਸਫ਼ਾਈ ਇੰਸਪੈਕਟਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੁਨੀਲ ਜਾਖੜ ਨੇ ਕਿਹਾ- ਡਰੱਗ ਮਨੀ ਦੇ ਲੈਣ-ਦੇਣ ਦਾ ਪਰਦਾਫਾਸ਼ ਕਰੋ ਅਤੇ ਜਿੰਨਾ ਲੋਕਾਂ ਤੱਕ ਅਸਲ ਵਿੱਚ ਇਹ ਪੈਸਾ ਪਹੁੰਚ ਰਿਹਾ ਹੈ ਉਹ ਫੜੋ੍ਹ ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐੱਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ: ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ : ਡਾ. ਹਰਵੀਨ ਕੌਰ ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰਕੇ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ 'ਯੁੱਧ ਨਸਿ਼ਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ : ਮੁੱਖ ਮੰਤਰੀ