Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਭਾਰਤ

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਅੱਗੇ ਪੇਸ਼ ਨਹੀਂ ਹੋਏ ਵਾਡਰਾ

June 17, 2025 09:33 AM

ਨਵੀਂ ਦਿੱਲੀ, 17 ਜੂਨ (ਪੋਸਟ ਬਿਊਰੋ): ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਕਾਰੋਬਾਰੀ ਪਤੀ ਰਾਬਰਟ ਵਾਡਰਾ ਨੇ ਯੂਕੇ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਲਗਾਤਾਰ ਦੂਜੀ ਵਾਰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਆਪਣੀ ਤੈਅ ਪੇਸ਼ੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਦਿੱਤੀ।
ਵਾਡਰਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਆਪਣੀ ਧੀ ਦੇ ਗ੍ਰੈਜੂਏਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਅਦਾਲਤ ਦੀ ‘ਅਗਾਊਂ’ ਇਜਾਜ਼ਤ ਨਾਲ ਵਿਦੇਸ਼ ਯਾਤਰਾ ਕਰ ਰਹੇ ਹਨ। ਦੱਸਣਯੋਗ ਹੈ ਕਿ ਈਡੀ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ 10 ਜੂਨ ਨੂੰ ਪੇਸ਼ ਹੋਣ ਲਈ ਤਲਬ ਕੀਤਾ ਸੀ, ਪਰ ਉਹ ਉਦੋਂ ਵੀ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ (17 ਜੂਨ) ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।
ਸੰਘੀ ਜਾਂਚ ਏਜੰਸੀ ਉਨ੍ਹਾਂ ਦੇ ਜਵਾਬ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਤਾਰੀਖ ਦੇ ਸੰਮਨ ਜਾਰੀ ਕਰ ਸਕਦੀ ਹੈ। ਵਕੀਲ ਸੁਮਨ ਜੋਤੀ ਖੇਤਾਨ ਨੇ ਕਿਹਾ ਕਿ ਯਾਤਰਾ ਦੀ ਇਜਾਜ਼ਤ (17 ਜੂਨ) ਨਵੀਨਤਮ ਸੰਮਨਾਂ ਦੀ ਤਾਮੀਲ ਤੋਂ ਬਹੁਤ ਪਹਿਲਾਂ ਪ੍ਰਾਪਤ ਕਰ ਲਈ ਗਈ ਸੀ ਅਤੇ ਈਡੀ ਨੂੰ ਵੀ ਇੱਕ ਸੂਚਨਾ ਭੇਜ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਵਾਡਰਾ ਨੇ ਵਾਰ-ਵਾਰ ਕਿਹਾ ਹੈ ਕਿ ਉਹ ਈਡੀ ਨੂੰ ਪੂਰਾ ਸਹਿਯੋਗ ਦੇਣ ਲਈ ਉਪਲਬਧ ਹਨ ਜਿਵੇਂ ਕਿ ਉਹ ਪਹਿਲਾਂ ਸਾਰੇ ਮੌਕਿਆਂ `ਤੇ ਕਰਦੇ ਰਹੇ ਹਨ। ਉਹ ਵਿਦੇਸ਼ ਤੋਂ ਪਰਤਣ `ਤੇ ਅਤੇ ਜੇ ਲੋੜ ਹੋਵੇ ਤਾਂ ਵਿਦੇਸ਼ ਵਿੱਚ ਆਪਣੇ ਠਹਿਰਾਅ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਆਪਣਾ ਬਿਆਨ ਦਰਜ ਕਰਵਾਉਣ ਲਈ ਵੀ ਤਿਆਰ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਹਿਮਦਾਬਾਦ ਜਹਾਜ਼ ਹਾਦਸੇ ਦੇ 177 ਮ੍ਰਿਤਕਾਂ ਦੇ ਡੀਐੱਨਏ ਮੈਚ, 124 ਲਾਸ਼ਾਂ ਪਰਿਵਾਰਾਂ ਨੂੰ ਸੌਪੀਆਂ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਏਅਰ ਇੰਡੀਆ ਦੇ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਅਹਿਮਦਾਬਾਦ-ਲੰਡਨ ਉਡਾਨ ਕੀਤੀ ਰੱਦ ਅਜਮੇਰ ਵਿੱਚ 2 ਸਾਲਾ ਬੱਚੀ ਨੇ ਢਿੱਡ ਵਿਚ ਲੰਘਾ ਲਈ ਝਾਂਜਰ, 12 ਘੰਟਿਆਂ ਬਾਅਦ ਡਾਕਟਰਾਂ ਨੇ ਕੱਢੀ ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ ਦਾ ਕਤਲ, ਨਹਿਰ `ਚੋਂ ਮਿਲੀ ਲਾਸ਼ ਬਿਹਾਰ ਵਿਚ ਸੜਕ ਹਾਦਸੇ ਵਿਚ ਪੰਜ ਜਣਿਆਂ ਦੀ ਮੌਤ, ਗੱਡੀ ਦਾ ਟਾਇਰ ਫਟਣ ਕਾਰਨ ਹੋਇਆ ਹਾਦਸਾ ਭਾਰਤ `ਚ ਜਨਗਣਨਾ ਸੰਬੰਧੀ ਨੋਟੀਫਿਕੇਸ਼ਨ ਜਾਰੀ, 16 ਭਾਸ਼ਾਵਾਂ ਵਿਚ ਹੋਵੇਗੀ ਮੋਬਾਈਲ ਐਪ ਰੋਹਤਕ ਵਿੱਚ ਐੱਸਡੀਐੱਮ ਦੀ ਚੱਲਦੀ ਬੋਲੈਰੋ ਗੱਡੀ ਨੂੰ ਲੱਗੀ ਅੱਗ, ਐੱਸਡੀਐੱਮ ਵੀ ਸਨ ਸਵਾਰ ਕੇਦਾਰਨਾਥ ਨੇੜੇ ਹੈਲੀਕਾਪਟਰ ਹਾਦਸੇ `ਚ ਦੋ ਸਾਲ ਦੇ ਬੱਚੇ ਸਮੇਤ 7 ਮੌਤਾਂ