Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਭਾਰਤ

ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ

June 17, 2025 09:33 AM

ਸ੍ਰੀਨਗਰ, 17 ਜੂਨ (ਪੋਸਟ ਬਿਊਰੋ): ਜੰਮੂ ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਤੀਰਥ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਪਾਬੰਦੀ ਦੇ ਇਹ ਹੁਕਮ ਪਹਿਲੀ ਜੁਲਾਈ ਤੋਂ 10 ਅਗਸਤ ਤੱਕ ਅਮਲ ਵਿਚ ਰਹਿਣਗੇ।
ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਗਾਮੀ ਅਮਰਨਾਥ ਯਾਤਰਾ, ਜੋ 3 ਜੁਲਾਈ ਤੋਂ 10 ਅਗਸਤ ਲਈ ਤਜਵੀਜ਼ਤ ਹੈ, ਨੂੰ ਅਮਨ ਅਮਾਨ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਪ੍ਰੈਲ ਵਿੱਚ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿਚ 26 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੌਕੇ ਵਧੇਰੇ ਇਹਤਿਆਤ ਵਰਤੀ ਜਾ ਰਹੀ ਹੈ।
ਨੋਟੀਫਿਕੇਸ਼ਨ ਵਿਚ ਕਿਹਾ ਗਿਆ ਕਿ ਸਾਰੇ ਸਬੰਧਤ ਭਾਈਵਾਲਾਂ ਨਾਲ ਜੰਮੂ ਕਸ਼ਮੀਰ ਦੇ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਵਿਚਾਰ ਚਰਚਾ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਮਰਨਾਥ ਯਾਤਰਾ 2025 ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਣ ਦੀ ਸਲਾਹ ਦਿੱਤੀ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ, ‘‘ਲਿਹਾਜ਼ਾ ਸ੍ਰੀ ਅਮਰਨਾਥਜੀ ਯਾਤਰਾ, 2025 ਦੌਰਾਨ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਯਾਤਰਾ ਦੇ ਸਾਰੇ ਰੂਟਾਂ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਜਾਂਦਾ ਹੈ, ਜਿਸ ਵਿੱਚ ਪਹਿਲਗਾਮ ਧੁਰਾ ਅਤੇ ਬਾਲਟਾਲ ਧੁਰਾ ਦੋਵੇਂ ਸ਼ਾਮਲ ਹਨ ਅਤੇ ਇਸ ਤਰ੍ਹਾਂ, 1 ਜੁਲਾਈ, 2025 ਤੋਂ 10 ਅਗਸਤ, 2025 ਤੱਕ ਕਿਸੇ ਵੀ ਕਿਸਮ ਦੇ ਹਵਾਬਾਜ਼ੀ ਪਲੇਟਫਾਰਮਾਂ ਅਤੇ ਯੰਤਰਾਂ, ਜਿਵੇਂ ਯੂਏਵੀ, ਡਰੋਨ, ਗੁਬਾਰੇ ਆਦਿ ਸ਼ਾਮਲ ਹਨ, ਦੀ ਉਡਾਣ ’ਤੇ ਪਾਬੰਦੀ ਰਹੇਗੀ।’’
ਇਹ ਹੁਕਮ ਉਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਾਲੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਮੈਡੀਕਲ ਨਿਕਾਸੀ, ਆਫ਼ਤ ਪ੍ਰਬੰਧਨ ਅਤੇ ਸੁਰੱਖਿਆ ਬਲਾਂ ਵੱਲੋਂ ਨਿਗਰਾਨੀ ਦੇ ਮਾਮਲਿਆਂ ਵਿੱਚ ਇਨ੍ਹਾਂ ਪਾਬੰਦੀਆਂ ਤੋਂ ਛੋਟ ਰਹੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਹਿਮਦਾਬਾਦ ਜਹਾਜ਼ ਹਾਦਸੇ ਦੇ 177 ਮ੍ਰਿਤਕਾਂ ਦੇ ਡੀਐੱਨਏ ਮੈਚ, 124 ਲਾਸ਼ਾਂ ਪਰਿਵਾਰਾਂ ਨੂੰ ਸੌਪੀਆਂ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਅੱਗੇ ਪੇਸ਼ ਨਹੀਂ ਹੋਏ ਵਾਡਰਾ ਏਅਰ ਇੰਡੀਆ ਦੇ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਅਹਿਮਦਾਬਾਦ-ਲੰਡਨ ਉਡਾਨ ਕੀਤੀ ਰੱਦ ਅਜਮੇਰ ਵਿੱਚ 2 ਸਾਲਾ ਬੱਚੀ ਨੇ ਢਿੱਡ ਵਿਚ ਲੰਘਾ ਲਈ ਝਾਂਜਰ, 12 ਘੰਟਿਆਂ ਬਾਅਦ ਡਾਕਟਰਾਂ ਨੇ ਕੱਢੀ ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ ਦਾ ਕਤਲ, ਨਹਿਰ `ਚੋਂ ਮਿਲੀ ਲਾਸ਼ ਬਿਹਾਰ ਵਿਚ ਸੜਕ ਹਾਦਸੇ ਵਿਚ ਪੰਜ ਜਣਿਆਂ ਦੀ ਮੌਤ, ਗੱਡੀ ਦਾ ਟਾਇਰ ਫਟਣ ਕਾਰਨ ਹੋਇਆ ਹਾਦਸਾ ਭਾਰਤ `ਚ ਜਨਗਣਨਾ ਸੰਬੰਧੀ ਨੋਟੀਫਿਕੇਸ਼ਨ ਜਾਰੀ, 16 ਭਾਸ਼ਾਵਾਂ ਵਿਚ ਹੋਵੇਗੀ ਮੋਬਾਈਲ ਐਪ ਰੋਹਤਕ ਵਿੱਚ ਐੱਸਡੀਐੱਮ ਦੀ ਚੱਲਦੀ ਬੋਲੈਰੋ ਗੱਡੀ ਨੂੰ ਲੱਗੀ ਅੱਗ, ਐੱਸਡੀਐੱਮ ਵੀ ਸਨ ਸਵਾਰ ਕੇਦਾਰਨਾਥ ਨੇੜੇ ਹੈਲੀਕਾਪਟਰ ਹਾਦਸੇ `ਚ ਦੋ ਸਾਲ ਦੇ ਬੱਚੇ ਸਮੇਤ 7 ਮੌਤਾਂ