Welcome to Canadian Punjabi Post
Follow us on

11

July 2025
 
ਭਾਰਤ

ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ

June 17, 2025 09:34 AM

ਨਵੀਂ ਦਿੱਲੀ, 17 ਜੂਨ (ਪੋਸਟ ਬਿਊਰੋ): ਇਰਾਨ ਤੇ ਇਜ਼ਰਾਈਲ ਵਿਚ ਵਧਦੇ ਟਕਰਾਅ ਦਰਮਿਆਨ ਤਹਿਰਾਨ ਵਿਚ ਮੌਜੂਦ ਸਾਰੇ ਭਾਰਤੀਆਂ ਨੂੰ ਸ਼ਹਿਰ ਤੋਂ ਬਾਹਰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਤੇ ਭਾਰਤੀ ਦੂਤਾਵਾਸ ਦੇ ਰਾਬਤੇ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਇਰਾਨ ਅਤੇ ਇਜ਼ਰਾਈਲ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਮੰਤਰਾਲੇ ਵਿੱਚ 24 ਘੰਟੇ ਸੱਤੇ ਦਿਨ ਕੰਟਰੋਲ ਰੂਮ ਤੇ ਐਮਰਜੈਂਸੀ ਹੈਲਪਲਾਈਨ ਸਥਾਪਤ ਕੀਤੀ ਹੈ।
ਤਹਿਰਾਨ ਵਿਚ ਭਾਰਤੀ ਅੰਬੈਸੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਸਾਰੇ ਭਾਰਤੀ ਨਾਗਰਿਕ, ਜੋ ਤਹਿਰਾਨ ਵਿੱਚ ਹਨ ਅਤੇ ਦੂਤਾਵਾਸ ਦੇ ਸੰਪਰਕ ਵਿੱਚ ਨਹੀਂ ਹਨ, ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨਾਲ ਰਾਬਤਾ ਕਰਕੇ ਆਪਣੇ ਟਿਕਾਣੇ ਅਤੇ ਸੰਪਰਕ ਨੰਬਰ ਬਾਰੇ ਜਾਣਕਾਰੀ ਦੇਣ। ਕ੍ਰਿਪਾ ਕਰਕੇ ਇਨ੍ਹਾਂ ਨੰਬਰਾਂ +989010144557, +989128109115, +989128109109 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਭਾਰਤੀ ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿਚ ਕਿਹਾ ਕਿ ਇਰਾਨ ਅਤੇ ਇਜ਼ਰਾਈਲ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਮੰਤਰਾਲੇ ਵਿੱਚ 24×7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਬਿਆਨ ਵਿਚ ਕਿਹਾ ਗਿਆ ਕਿ ਕੰਟਰੋਲ ਰੂਮ ਦੇ ਸੰਪਰਕ ਵੇਰਵੇ 1800118797 (ਟੋਲ-ਫ੍ਰੀ), +91-11-23012113, +91-11-23014104, +91-11-23017905 +91-9968291988 (ਵਟਸਐਪ) ਅਤੇ situationroom@mea.gov.in

 
Have something to say? Post your comment
ਹੋਰ ਭਾਰਤ ਖ਼ਬਰਾਂ
ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ