Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਕੈਨੇਡਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ G7 ਸੰਮੇਲਨ ਵਿੱਚ ਕਿਹਾ- ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨ

June 17, 2025 10:02 PM

-ਭਾਰਤ-ਕੈਨੇਡਾ ਵਿੱਚ ਹਾਈ ਕਮਿਸ਼ਨਰ ਦੀ ਬਹਾਲੀ 'ਤੇ ਸਮਝੌਤਾ
ਅਲਬਰਟਾ, 17 ਜੂਨ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੇ ਕਨਾਨਾਸਕਿਸ ਵਿੱਚ ਹੋਏ ਜੀ7 ਸੰਮੇਲਨ ਵਿੱਚ ਮਹਿਮਾਨ ਰਾਸ਼ਟਰ ਵਜੋਂ ਹਿੱਸਾ ਲਿਆ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਦੋਨਾਂ ਦੇਸ਼ਾਂ ਦੇ ਮੁਖੀਆਂ ਵਿਚਕਾਰ ਦੁਵੱਲੀ ਮੀਟਿੰਗ ਹੋਈ।
ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨ ਨੂੰ ਕਿਹਾ ਕਿ ਮੈਂ ਤੁਹਾਡਾ ਭਾਰਤ ਨੂੰ ਜੀ-7 ਵਿੱਚ ਸੱਦਾ ਦੇਣ ਲਈ ਬਹੁਤ ਧੰਨਵਾਦੀ ਹਾਂ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ 2015 ਤੋਂ ਬਾਅਦ ਇੱਕ ਵਾਰ ਫਿਰ ਕੈਨੇਡਾ ਆਉਣ ਅਤੇ ਕੈਨੇਡਾ ਦੇ ਲੋਕਾਂ ਨਾਲ ਜੁੜਨ ਦਾ ਮੌਕਾ ਮਿਲਿਆ ਹੈ।


ਇਸ ਦੇ ਨਾਲ ਹੀ ਭਾਰਤ ਅਤੇ ਕੈਨੇਡਾ ਵਿਚਕਾਰ ਹਾਈ ਕਮਿਸ਼ਨਰ ਨੂੰ ਬਹਾਲ ਕਰਨ ਲਈ ਇੱਕ ਸਮਝੌਤਾ ਹੋਇਆ ਹੈ। ਪਿਛਲੇ ਸਾਲ ਅਕਤੂਬਰ ਵਿੱਚ, ਦੋਨਾਂ ਦੇਸ਼ਾਂ ਨੇ ਦੇਸ਼ ਵਿੱਚੋਂ 6-6 ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ।
ਮੋਦੀ ਨੇ ਸੰਮੇਲਨ ਵਿੱਚ ਵਿਸ਼ਵ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਜਰਮਨ ਚਾਂਸਲਰ ਫ੍ਰੈਡਰਿਕ ਮਰਜ਼, ਮੈਕਸੀਕਨ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਪਾਰਡੋ, ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜਿਓਂਗ ਮਯੁੰਗ ਸ਼ਾਮਲ ਹਨ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਕ੍ਰੋਏਸ਼ੀਆ ਲਈ ਰਵਾਨਾ ਹੋ ਗਏ।
ਪ੍ਰਧਾਨ ਮੰਤਰੀ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਵਿਚਕਾਰ ਹੋਈ ਮੁਲਾਕਾਤ ਬਾਰੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ਦੋਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਕਈ ਮੁੱਦਿਆਂ 'ਤੇ ਸਮਝੌਤਾ ਕੀਤਾ ਹੈ। ਹਾਈਕਮਿਸ਼ਨਰ ਨੂੰ ਜਲਦੀ ਹੀ ਭਾਰਤ ਅਤੇ ਕੈਨੇਡਾ ਵਿੱਚ ਬਹਾਲ ਕਰ ਦਿੱਤਾ ਜਾਵੇਗਾ। ਕਾਰੋਬਾਰ ਅਤੇ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਲੰਬੇ ਸਮੇਂ ਤੋਂ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀ ਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀ ਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦ ਲਿਬਰਲ ਟੈਕਸ ਕਟੌਤੀ ਤੋਂ ਅਗਲੇ ਸਾਲ ਔਸਤ ਕੈਨੇਡੀਅਨ ਪਰਿਵਾਰ ਬਚਾਏਗਾ 280 ਡਾਲਰ: ਪੀਬੀਓ ਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸ ਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧ 4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀ ਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼ ਰਿਡੋ ਨਦੀ ਵਿੱਚ ਤੈਰਦੇ ਸਮੇਂ ਇੱਕ ਨੌਜਵਾਨ ਡੁੱਬਿਆ, ਮੌਤ ਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰ