Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਪੰਜਾਬ

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ

June 18, 2025 09:35 AM

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

ਚੰਡੀਗੜ੍ਹ,18 ਜੂਨ 
(ਪੋਸਟ ਬਿਊਰੋ) ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ,  ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

  

   ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਸ੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।

 ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28/01/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30/08/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 64 ਮਿਤੀ 17/05/2025 ਅ/ਧ 21/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸ ਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ NDPS Act ਤਹਿਤ ਇਕ ਮੁਕੱਦਮਾਂ ਨੰਬਰ 59 ਮਿਤੀ 11.05.2025 ਅ/ਧ 22/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹੈ।

ਐਸ.ਐਸ.ਪੀ ਫਾਜ਼ਿਲਕਾ ਨੇ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਿਸ ਵੱਲੋ ਪਹਿਲਾਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।

ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਹੈ।

ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ।

ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਇਸ ਤੋ ਇਲਾਵਾ ਜੇਕਰ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦੀ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਕੀਤਾ ਸਨਮਾਨਿਤ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੂੰਜੀਤ ਰੁਚੀ ਬਾਵਾ ਵੱਲੋਂ ਮੋਗਾ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ