Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਪੰਜਾਬ

ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ

June 18, 2025 10:17 AM

-ਵੋਟਰ ਸੂਚੀਆਂ ਵਿੱਚ ਅੱਪਡੇਟ ਦੇ 15 ਦਿਨਾਂ ਦੇ ਅੰਦਰ ਵੋਟਰਾਂ ਨੂੰ ਪ੍ਰਾਪਤ ਹੋਣਗੇ ਵੋਟਰ ਫੋਟੋ ਪਹਿਚਾਣ ਪੱਤਰ
ਚੰਡੀਗੜ੍ਹ, 18 ਜੂਨ (ਪੋਸਟ ਬਿਊਰੋ): ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ 'ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਹ ਪਹਿਲਕਦਮੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੱਲੋਂ ਵੋਟਰਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ।
ਇਹ ਨਵੀਂ ਪ੍ਰਣਾਲੀ ਵੋਟਰ ਫੋਟੋ ਪਹਿਚਾਣ ਪੱਤਰ ਬਣਨ ਤੋਂ ਲੈ ਕੇ ਡਾਕ ਰਾਹੀਂ ਵੋਟਰ ਨੂੰ ਡਿਲੀਵਰੀ ਹੋਣ ਤੱਕ ਹਰੇਕ ਪੜਾਅ ਦੀ ਰੀਅਲ ਟਾਇਮ ਟਰੈਕਿੰਗ ਨੂੰ ਯਕੀਨੀ ਬਣਾਵੇਗੀ। ਵੋਟਰਾਂ ਨੂੰ ਹਰ ਪੜਾਅ 'ਤੇ ਐੱਸਐੱਮਐੱਸ ਰਾਹੀਂ ਸੂਚਨਾਵਾਂ ਵੀ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਵੋਟਰ ਫੋਟੋ ਪਹਿਚਾਣ ਪੱਤਰ ਦੀ ਸਥਿਤੀ ਬਾਰੇ ਜਾਣਕਾਰੀ ਮਿਲੇਗੀ।
ਇਸ ਉਦੇਸ਼ ਲਈ ਚੋਣ ਕਮਿਸ਼ਨ ਨੇ ਆਪਣੇ ਹਾਲ ਹੀ ਵਿੱਚ ਲਾਂਚ ਕੀਤੇ ਗਏ ਈਸੀਆਈ ਨੈੱਟ ਪਲੇਟਫਾਰਮ 'ਤੇ ਇੱਕ ਖਾਸ ਆਈਟੀ ਮਾਡੀਊਲ ਤਿਆਰ ਕੀਤਾ ਹੈ। ਨਵਾਂ ਆਈਟੀ ਪਲੇਟਫਾਰਮ ਮੌਜੂਦਾ ਪ੍ਰਣਾਲੀ ਦੀ ਥਾਂ ਲੈ ਕੇ ਕੰਮਕਾਜ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਵੇਗਾ। ਡਾਕ ਵਿਭਾਗ ਦੇ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨੂੰ ਸਹਿਜ ਡਿਲੀਵਰੀ ਲਈ ਈਸੀਆਈ ਨੈੱਟ ਨਾਲ ਜੋੜਿਆ ਜਾਵੇਗਾ। ਇਹ ਪਹਿਲਕਦਮੀ ਵੋਟਰਾਂ ਨੂੰ ਚੋਣ ਸੇਵਾਵਾਂ ਤੇਜ਼ੀ ਨਾਲ ਤੇ ਡਾਟਾ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਮੁਹੱਈਆ ਕਰਵਾਉਣ ਉੱਤੇ ਕੇਂਦ੍ਰਿਤ ਹੈ।
ਭਾਰਤੀ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਆਪਣੇ ਸਾਰੇ ਵੋਟਰਾਂ ਨੂੰ ਚੋਣ ਸੇਵਾਵਾਂ ਜਲਦੀ ਅਤੇ ਵਧੀਆ ਤਰੀਕੇ ਨਾਲ ਮੁਹੱਈਆ ਕਰਵਾਉਣਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਚੋਣ ਕਮਿਸ਼ਨ ਵੱਲੋਂ ਵੋਟਰਾਂ ਅਤੇ ਹੋਰ ਹਿੱਸੇਦਾਰਾਂ ਦੇ ਹਿੱਤ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਕੀਤਾ ਸਨਮਾਨਿਤ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੂੰਜੀਤ ਰੁਚੀ ਬਾਵਾ ਵੱਲੋਂ ਮੋਗਾ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ