Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ 'ਅਚੀਵਰ ਐਵਾਰਡ' ਨਾਲ ਸਨਮਾਨਿਤ

June 18, 2025 11:27 AM

* ਹਥਿਆਰਬੰਦ ਸੈਨਾਵਾਂ ਲਈ 'ਫੀਡਰ ਇੰਸਟੀਚਿਊਟ' ਵਜੋਂ ਉੱਭਰਿਆ ਐੱਮ.ਆਰ.ਐੱਸ.ਏ.ਐੱਫ.ਪੀ.ਆਈ : ਡਾਇਰੈਕਟਰ ਐੱਚ ਐੱਸ ਚੌਹਾਨ
ਚੰਡੀਗੜ੍ਹ, 18 ਜੂਨ (ਪੋਸਟ ਬਿਊਰੋ): ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ "ਅਚੀਵਰ ਐਵਾਰਡਜ਼" ਨਾਲ ਸਨਮਾਨਿਤ ਕੀਤਾ ਗਿਆ।

 
ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।
ਇਸ "ਅਚੀਵਰ ਐਵਾਰਡ" ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।
ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।
ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ 'ਫੀਡਰ ਸੰਸਥਾ' ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਕੀਤਾ ਸਨਮਾਨਿਤ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੂੰਜੀਤ ਰੁਚੀ ਬਾਵਾ ਵੱਲੋਂ ਮੋਗਾ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ : ਹਰਚੰਦ ਸਿੰਘ ਬਰਸਟ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ : ਐਸ.ਐਸ.ਪੀ ਫਾਜ਼ਿਲਕਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ