Welcome to Canadian Punjabi Post
Follow us on

11

July 2025
 
ਟੋਰਾਂਟੋ/ਜੀਟੀਏ

ਜੀ-7 (G-7)2025 ਸੰਮੇਲਨ ਵਿੱਚ ਕੈਨੇਡਾ ਦੀ ਅਗਵਾਈ ਬਾਰੇ ਐੱਮ.ਪੀ.ਸੋਨੀਆ ਸਿੱਧੂ ਵੱਲੋਂ ਸਪੱਸ਼ਟਤਾ

June 19, 2025 11:15 PM

ਬਰੈਂਪਟਨ, - ਅਲਬਰਟਾ ਸੂਬੇ ਦੇ ਸ਼ਹਿਰ ਕਨਸਕਿਸ ਵਿਖੇ ਹੋ ਰਹੇ ਜੀ-7 2025 ਸੰਮੇਲਨ ਦੌਰਾਨ ਹੋਈਆਂ ਵਿਸ਼ੇਸ਼ ਮੀਟਿੰਗਾਂ ਅਤੇ ਇਸ ਦੌਰਾਨ ਹੋਈ ਗੱਲਬਾਤ ਬਾਰੇ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਅਪਨਾਈਆਂ ਜਾਣ ਵਾਲੀਆਂ ਨੀਤੀਆਂ ਸਪੱਸ਼ਟ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੈਨੇਡਾ ਦੀ ਵਚਨਬੱਧਤਾ ਅੰਤਰਰਾਸ਼ਟਰੀ ਭਾਈਵਾਲੀ ਅਤੇ ਅਗਲੇਰੀਆਂ ਅਗਾਂਹਵਧੂ ਪ੍ਰਾਥਮਿਕਤਾਵਾਂ ਸਬੰਧੀ ਹੋਵੇਗੀ।

ਇਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲੇ ਅਤੇ ਉਨ੍ਹਾਂ ਦੇ ਨਾਲ ਵਿਓਪਾਰ ਦੇ ਵੱਖ-ਵੱਖ ਮੁੱਦਿਆਂ, ਮਜ਼ਬੂਤ ਅਰਥਚਾਰੇ ਅਤੇ ਅਮਰੀਕਾ ਤੇ ਕੈਨੇਡਾ ਵਿਚਕਾਰ ਸੁਰੱਖਿਅਤਾ ਬਾਰੇ ਗੱਲਬਾਤ ਕੀਤੀ। ਦੋਵੇਂ ਨੇਤਾ ਅਗਲੇ 30 ਦਿਨਾਂ ਦੇ ਵਿੱਚ-ਵਿੱਚ ਵਿਓਪਾਰਕ ਸਮਝੌਤੇ ਲਈ ਦੋਪਾਸੜ ਗੱਲਬਾਤ ਲਈ ਰਜ਼ਾਮੰਦ ਹੋਏ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਨਾਜ਼ੁਕ ਖਣਿਜਾਂ, ਸਰਹੱਦਾਂ ਦੀ ਸੁਰੱਖਿਆ ਅਤੇ ਗੰਨਾ ਕਲਚਰ ਤੇ ਨਸ਼ਿਆਂ ਵਿਰੁੱਧ ਲੜਨ ਲਈ ਵੀ ਸਹਿਮਤੀ ਪ੍ਰਗਟਾਈ।

ਪ੍ਰਧਾਨ ਮੰਤਰੀ ਕਾਰਨੀ ਨੇ ਯੌਰਪੀਅਨ ਕਮਿਸ਼ਨਦੇ ਪ੍ਰੈਜ਼ੀਡੈਂਟ ਉਰਸੁਲਾ ਵੌਨ ਡਰ ਲੇਏਨ ਅਤੇ ਯੌਰਪੀਅਨ ਕੌਂਸਲ ਦੇ ਪ੍ਰਧਾਨ ਐਨਟੋਨੀਓ ਕੋਸਟਾ ਨਾਲ ਵੀ ਉਸਾਰੂ ਗੱਲਬਾਤ ਕੀਤੀ। ਇਨ੍ਹਾਂ ਨੇਤਾਵਾਂ ਨੇ ਕੈਨੇਡਾ-ਯੌਰਪ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇਵਿਸ਼ੇਸ਼ ਤੌਰ ‘ਤੇ ਫ਼ਰੀ ਟਰੇਡ ਨੂੰ ਵਧਾਉਣ, ਨਿਯਮਾਂ ਅਧੀਨ ਅੰਤਰਰਾਸ਼ਟਰੀ ਵਿਓਪਾਰ ਦਾ ਵਿਸਥਾਰ ਕਰਨ ਅਤੇ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਉੱਪਰ ਜ਼ੋਰ ਦਿੱਤਾ ਗਿਆ।

ਇਨ੍ਹਾਂ ਦੋਪਾਸੜ ਮੀਟਿੰਗਾਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਕਰਨੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਫ਼ਰਾਂਸ ਦੇ ਰਾਸ਼ਟਰਪਤੀ ਐਮਗਾਨੁਏਲ ਮੈਕਰੌਨ, ਜਰਮਨੀ ਦੇ ਚਾਂਸਲਰ ਫ਼ਰੈੱਡਰਿਕ ਮਰਜ਼, ਇਟਲੀ ਦੇ ਪ੍ਰਧਾਨ ਮੰਤਰੀ ਜਿਓਰਜੀਆ ਮੈਲੋਨੀ, ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਅਤੇ ਯੌਰਪੀਨ ਯੂਨੀਅਨ ਦੇ ਨੇਤਾਵਾਂ ਨਾਲ ਵੀ ਗੱਲਬਾਤ ਵਿੱਚ ਕਾਫ਼ੀ ਰੁੱਝੇ ਰਹੇ। ਸਾਰੇ ਨੇਤਾਵਾਂ ਨੇ ਮਿਲਕੇ ਅੰਤਰਰਾਸ਼ਟਰੀ ਵਿਓਪਾਰ ਨੂੰ ਵਧਾਉਣ, ਅਰਥਚਾਰੇ ਦੀ ਸਥਿਰਤਾ ਨੂੰ ਗਲੋਬਲ ਪੱਧਰ ‘ਤੇ ਮਜ਼ਬੂਤ ਕਰਨ ਅਤੇ ਵਾਤਾਵਰਣ ਤਬਦੀਲੀਆਂ ਦੀ ਚੁਣੌਤੀ, ਊਰਜਾ ਦੀ ਸੁਰੱਖਿਆ ਅਤੇ ਵਿਸ਼ਵਵਿਆਪੀ ਸਿਆਸੀ ਤਣਾਅ ਨੂੰ ਘਟਾਉਣ ਦੀ ਵਚਨਬੱਧਤਾ ਪ੍ਰਗਟਾਈ।

ਇਸ ਉੱਪਰ ਆਪਣਾ ਪ੍ਰਤੀਕਰਮ ਦਿੰਦੇ ਹੋਏ ਸੋਨੀਆ ਸਿੱਧੂ ਨੇ ਕਿਹਾ, “ਇਹ ਮੀਟਿੰਗਾਂ ਕੈਨੇਡਾ ਵੱਲੌਂ ਵਿਸ਼ਵ ਪੱਧਰ ‘ਤੇ ਦਿੱਤੀ ਜਾ ਰਹੀ ਯੋਗ ਅਗਵਾਈ ਨੂੰ ਭਲੀ-ਭਾਂਤ ਦਰਸਾਉਂਦੀਆਂ ਹਨ। ਇਸ ਦੇ ਨਾਲ ਹੀ ਇਹ ਕੈਨੇਡਾ ਦੀ ਸੁਰੱਖਿਆ, ਖ਼ੁਸ਼ਹਾਲੀ ਅਤੇ ਯਥਾਯੋਗ ਸੁਨਹਿਰਾ ਭਵਿੱਖ ਸਿਰਜਣ ਦੀ ਸਾਡੀ ਪ੍ਰਤੀਬੱਧਤਾ ਪ੍ਰਗਟ ਕਰਦੀਆਂ ਹਨ। ਜੀ-7 2025 ਸੰਮਿਟ ਦੀਆਂ ਪ੍ਰਤੀਕਿਰਿਆਵਾਂ ਬਰੈਂਪਟਨ ਅਤੇ ਸਮੁੱਚੇ ਕੈਨੇਡਾ ਦੇ ਬਿਜ਼ਨੈੱਸਾਂ ਉੱਪਰ ਬਹੁਤ ਵਧੀਆ ਪ੍ਰਭਾਵ ਪਾਉਣਗੀਆਂ।“

ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਕੈਨੇਡਾ ਵੱਲੋਂ ਵਿਸ਼ਵ ਪੱਧਰ ‘ਤੇ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸਰਾਹਨਾ ਤੇ ਹਮਾਇਤ ਕਰਦੇ ਹਨ ਅਤੇ ਆਸ ਕਰਦੇ ਹਨ ਕਿ ਇਨ੍ਹਾਂ ਦੇ ਵਧੀਆ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ।

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ