Welcome to Canadian Punjabi Post
Follow us on

21

June 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧਫਸਟ ਨੇਸ਼ਨਜ਼ ਸੋਨੇ ਦੀ ਤਰ੍ਹਾਂ ਪਰ ਹਰ ਵੇਲੇ ਸਰਕਾਰ ਕੋਲ ਨਹੀਂ ਆ ਸਕਦੇ : ਫੋਰਡ4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼
 
ਕੈਨੇਡਾ

ਈਰਾਨ ਅਤੇ ਇਜ਼ਰਾਈਲ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ `ਚ ਉਡਾਣਾਂ ਦੀ ਵਿਵਸਥਾ ਕਰ ਰਹੀ ਹੈ ਸਰਕਾਰ : ਆਨੰਦ

June 20, 2025 08:31 AM

ਓਟਵਾ, 20 ਜੂਨ (ਪੋਸਟ ਬਿਊਰੋ): ਵਿਦੇਸ਼ ਮੰਤਰੀ ਅਨੀਤਾ ਅਨੰਦ ਨੇ ਈਰਾਨ ਅਤੇ ਇਜ਼ਰਾਈਲ ਤੋਂ ਹਿਜਰਤ ਕਰਨ ਵਾਲੇ ਕੈਨੇਡੀਅਨਜ਼ ਨੂੰ ਜੌਰਡਨ, ਤੁਰਕੀ ਅਤੇ ਅਰਮੇਨੀਆ ਵੱਲ ਕੂਚ ਕਰਨ ਦੀ ਅਪੀਲ ਕੀਤੀ, ਜਿੱਥੇ ਕੈਨੇਡਾ ਨੇ ਕਾਂਸੁਲਰ ਸੇਵਾਵਾਂ ਵਧਾ ਦਿੱਤੀਆਂ ਹਨ।
ਆਨੰਦ ਨੇ ਕਿਹਾ ਕਿ ਅਸੀਂ ਉਸ ਖਿੱਤੇ ਵਿਚ ਕੈਨੇਡੀਅਨਜ਼ ਬਾਰੇ ਬਹੁਤ ਚਿੰਤਤ ਹਾਂ ਅਤੇ ਅਸੀਂ ਸਾਰੀਆਂ ਧਿਰਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਲਈ ਆਖਿਆ ਹੈ।
ਪਿਛਲੇ ਹਫ਼ਤੇ ਇਜ਼ਰਾਈਲ ਵੱਲੋਂ ਈਰਾਨ `ਤੇ ਕੀਤੇ ਹਮਲੇ ਮਗਰੋਂ ਇਜ਼ਰਾਈਲ ਅਤੇ ਇਰਾਨ ਦੋਹਾਂ ਵਿਚ ਕਮਰਸ਼ੀਅਲ ਏਅਰਸਪੇਸ ਬੰਦ ਕਰ ਦਿੱਤਾ ਗਿਆ ਹੈ।
ਆਨੰਦ ਨੇ ਕਾਂਸੁਲਰ ਸੇਵਾਵਾਂ ਲੱਭ ਰਹੇ ਕੈਨੇਡੀਅਨਜ਼ ਨੂੰ ਗਲੋਬਲ ਅਫੇਅਰਜ਼ ਕੈਨੇਡਾ ਨਾਲ ਰਜਿਸਟਰ ਕਰਨ ਲਈ ਆਖਿਆ ਹੈ। ਆਨੰਦ ਨੇ ਕਿਹਾ ਹੈ ਕਿ ਇਜ਼ਰਾਈਲ ਅਤੇ ਈਰਾਨ ਵਿੱਚ ਹਜ਼ਾਰਾਂ ਕੈਨੇਡੀਅਨ ਨਾਗਰਿਕ ਮੌਜੂਦ ਹਨ, ਅਤੇ ਹਰ ਰੋਜ਼ ਹੋਰ ਲੋਕ ਸਰਕਾਰ ਨਾਲ ਸੰਪਰਕ ਕਰ ਰਹੇ ਹਨ।
ਆਨੰਦ ਨੇ ਕਿਹਾ, ਸਾਡੇ ਕੋਲ ਹਰ ਖਿੱਤੇ ਤੋਂ ਹੋਰ ਕਾਲਾਂ ਆ ਰਹੀਆਂ ਹਨ। ਕਈ ਲੋਕ ਪੁੱਛ ਰਹੇ ਹਨ ਕਿ ਜੇ ਉਹ ਉੱਥੇ ਹੀ ਰਹਿਣਾ ਚਾਹੁੰਦੇ ਹਨ ਤਾਂ ਆਪਣੇ ਆਪ ਨੂੰ ਸੁਰੱਖਿਅਤ ਕਿਵੇਂ ਰੱਖਣ। ਇਸ ਹਾਲਤ ਵਿੱਚ ਅਸੀਂ ਉਨ੍ਹਾਂ ਨੂੰ ਕਹਿ ਰਹੇ ਹਾਂ ਕਿ ਜਿੱਥੇ ਹੋ, ਓਥੇ ਹੀ ਰਹੋ ਤੇ ਸੁਰੱਖਿਅਤ ਥਾਂ `ਤੇ ਰਹਿਣ ਦੀ ਕੋਸਿ਼ਸ਼ ਕਰੋ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਨੇਡੀਅਨ ਇਲਾਕਾ ਛੱਡਣਾ ਚਾਹੁੰਦਾ ਹੈ, ਤਾਂ ਅਸੀਂ ਨੇੜਲੇ ਦੇਸ਼ਾਂ ਵਿੱਚ ਉਨ੍ਹਾਂ ਲਈ ਉਡਾਣਾਂ ਬੁੱਕ ਕਰਵਾਵਾਂਗੇ, ਤਾਂ ਜੋ ਉਹ ਸੁਰੱਖਿਅਤ ਥਾਂ ’ਤੇ ਪਹੁੰਚ ਸਕਣ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਪੋਸਟ ਨੇ ਦੂਜੀ ਸਭ ਤੋਂ ਵੱਡੀ ਯੂਨੀਅਨ ਨਾਲ ਕੀਤਾ ਸਮਝੌਤਾ, CUPW ਨਾਲ ਗੱਲਬਾਤ ਜਾਰੀ ਅਮਰੀਕਾ ਨਾਲ 30 ਦਿਨਾਂ ਵਿਚ ਕੋਈ ਡੀਲ ਨਾ ਹੋਈ ਤਾਂ ਕੈਨੇਡਾ ਅਮਰੀਕੀ ਸਟੀਲ ਅਤੇ ਐਲੂਮੀਨਮ 'ਤੇ ਟੈਰਿਫ਼ ਵਧਾਏਗਾ : ਕਾਰਨੀ ਲਿਬਰਲ ਟੈਕਸ ਕਟੌਤੀ ਤੋਂ ਅਗਲੇ ਸਾਲ ਔਸਤ ਕੈਨੇਡੀਅਨ ਪਰਿਵਾਰ ਬਚਾਏਗਾ 280 ਡਾਲਰ: ਪੀਬੀਓ ਪੂਰਬੀ-ਐਂਡ ਡਕੈਤੀ ਦੇ 2 ਸ਼ੱਕੀਆਂ ਦੀ ਭਾਲ ਕਰ ਰਹੀ ਓਟਵਾ ਪੁਲਿਸ ਓਟਵਾ ਏਅਰਪੋਰਟ ਅਥਾਰਟੀ ਨੇ ਰਿਵਰਸਾਈਡ ਡਰਾਈਵ 'ਤੇ ਪ੍ਰਸਤਾਵਿਤ ਰਿਹਾਇਸ਼ੀ ਵਿਕਾਸ ਦਾ ਕੀਤਾ ਵਿਰੋਧ 4 ਦਿਨਾਂ ਦੀ ਖੋਜ ਮਗਰੋਂ ਤਿੰਨ ਸਾਲਾ ਬੱਚੀ ਜਿ਼ੰਦਾ ਅਤੇ ਤੰਦਰੁਸਤ ਮਿਲੀ ਡ੍ਰੇਟਨ ਵੈਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ `ਚ ਤਿੰਨ 'ਤੇ ਲੱਗੇ ਦੋਸ਼ ਰਿਡੋ ਨਦੀ ਵਿੱਚ ਤੈਰਦੇ ਸਮੇਂ ਇੱਕ ਨੌਜਵਾਨ ਡੁੱਬਿਆ, ਮੌਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ G7 ਸੰਮੇਲਨ ਵਿੱਚ ਕਿਹਾ- ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨ ਇਸਾਬੇਲ ਸਕਾਲਸਕੀ ਬਣੇ ਆਸਗੁਡ ਦੀ ਨਵੇਂ ਸਿਟੀ ਕੌਂਸਲਰ