Welcome to Canadian Punjabi Post
Follow us on

11

July 2025
 
ਪੰਜਾਬ

ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਕੀਤਾ ਸਨਮਾਨਿਤ

June 20, 2025 11:08 AM

ਮੋਗਾ, 20 ਜੂਨ (ਗਿਆਨ ਸਿੰਘ): ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕਰਨ ਵਾਲੇ ਖੂਨ ਦਾਨੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਸਮਾਰੋਹ ਵਿਚ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ ਮੋਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਓਹਨਾ ਨੇ ਵੱਖ ਵੱਖ ਖੂਨਦਾਨ ਕਲੱਬਾਂ ਅਤੇ ਸੋਸਾਇਟੀਆਂ ਦੇ ਮੈਂਬਰਾ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਵੀ ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ ਤੇ ਪੁੱਜੇ।
ਇਸ ਮੌਕੇ ਐਸ ਐਮ ਓ ਮੋਗਾ ਡਾਕਟਰ ਗਗਨਦੀਪ ਸਿੰਘ ਸਿੱਧੂ ਸਿਵਲ ਹਸਪਤਾਲ ਮੋਗਾ ਨੇ ਕਿਹਾ ਕਿ ਖੂਨਦਾਨ ਪੰਦਰਵਾੜਾ ਦੌਰਾਨ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਕਟਰ ਅਕਾਂਸ਼ਾ ਮਿੱਤਲ ਨੇ ਕਿਹਾ ਖੂਨਦਾਨ ਪੰਦਰਵਾੜਾ ਦੌਰਾਨ ਸਿਹਤ ਵਿਭਾਗ ਮੋਗਾ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵੱਖ ਵੱਖ ਥਾਵਾਂ ਤੇ ਸੈਮੀਨਾਰ ਵੀ ਕੀਤੇ ਗਏ ਤਾਂ ਜੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਬਾਰੇ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਵੱਖ ਵੱਖ ਮੈਂਬਰਾ ਤੋ ਇਲਾਵਾ ਪਰਮਿੰਦਰ ਸਿੰਘ ਐੱਸ ਐਲ ਟੀ , ਕੁਲਬੀਰ ਸਿੰਘ ਢਿੱਲੋਂ, ਰਮਨ ਭੁੱਲਰ, ਸਰਕਾਰੀ ਨਰਸਿੰਗ ਸਕੂਲ ਅਧਿਆਪਕਾਂ ਕਮਲਪ੍ਰੀਤ ਕੌਰ, ਕਿਰਨ ਸਲਹਣ, ਗਗਨਦੀਪ ਸਿੰਘ ਐੱਸ ਆਈ , ਪੰਕਜ ਦੂਬੇ ਅਤੇ ਸਟੀਫ਼ਨ ਬਲੱਡ ਬੈਂਕ, ਜਸਵਿੰਦਰ ਸਿੰਘ , ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਕੇਂ ਦੀਪ ਸਿੰਘ ਬਲੱਡ ਬੈਂਕ ਵੀ ਹਾਜ਼ਿਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ