ਚੰਡੀਗੜ੍ਹ, 22 ਜੂਨ (ਪੋਸਟ ਬਿਊਰੋ): ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ ਨਾਲ ਜੁੜੇ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50,000 ਰੁਪਏ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਸਮੇਂ ਸਿਰ ਘਰੇਲੂ ਕਰਜ਼ੇ ਦੀ ਅਦਾਇਗੀ ਨਾ ਕਰਨ ਕਾਰਨ ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕੀਤਾ ਹੈ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪ ਦਿੱਤੀ ਹੈ। ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ਦਾ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੈਂਕ ਮੈਨੇਜਰ ਦੇ ਨਾਮ `ਤੇ 2 ਲੱਖ ਰੁਪਏ ਦੀ ਰਿਸ਼ਵਤ ਲਈ ਤਾਂ ਜੋ ਕੇਸ ਦਾ ਨਿਪਟਾਰਾ ਉਸ ਦੇ ਹੱਕ ਵਿੱਚ ਹੋ ਸਕੇ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਪਹਿਲਾਂ ਹੀ ਉਸ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਉਸ ‘ਤੇ ਦਬਾਅ ਪਾ ਰਿਹਾ ਹੈ ਕਿ ਉਹ ਬਾਕੀ ਰਹਿੰਦੇ 1,50,000 ਰੁਪਏ ਬੈਂਕ ਮੈਨੇਜਰ ਨੂੰ ਰਿਸ਼ਵਤ ਵਜੋਂ ਦੇਵੇ।
ਬੁਲਾਰੇ ਨੇ ਅੱਗੇ ਕਿਹਾ ਕਿ ਸਿ਼ਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ, ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੇ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਬੈਂਕ ਮੈਨੇਜਰ ਦੀ ਭੂਮਿਕਾ ਦੀ ਹੋਰ ਜਾਂਚ ਕੀਤੀ ਜਾਵੇਗੀ।