Welcome to Canadian Punjabi Post
Follow us on

23

June 2025
 
ਪੰਜਾਬ

ਦੋਰਾਹੇ ਕੋਲ ਨਹਿਰ `ਚ ਡਿੱਗੀ ਕਾਰ, ਦੋ ਦੀ ਮੌਤ

June 22, 2025 06:46 AM

ਲੁਧਿਆਣਾ, 22 ਜੂਨ (ਪੋਸਟ ਬਿਊਰੋ): ਦੋਰਾਹਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਲੁਧਿਆਣਾ ਦੇ ਜਨਤਾ ਨਗਰ ਤੋਂ ਆਏ ਇੱਕ ਪਰਿਵਾਰ ਦੀ ਕਾਰ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਭਰਾ ਅਤੇ ਭਾਬੀ ਦੀ ਮੌਤ ਹੋ ਗਈ। ਜਦੋਂਕਿ ਰਾਹਗੀਰਾਂ ਦੀ ਮਦਦ ਨਾਲ ਦੋ ਕੁੜੀਆਂ ਦੀ ਜਾਨ ਬਚ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ `ਤੇ ਪਹੁੰਚ ਗਈ।
ਜਾਣਕਾਰੀ ਅਨੁਸਾਰ, ਪਰਿਵਾਰ ਲੁਧਿਆਣਾ ਤੋਂ ਦੋਰਾਹਾ ਆਇਆ ਸੀ ਅਤੇ ਨੇੜਲੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਕੇ ਘਰ ਵਾਪਸ ਆ ਰਿਹਾ ਸੀ। ਕਾਰ ਵਿੱਚ ਰੁਪਿੰਦਰ ਸਿੰਘ, ਉਸਦੀ ਭਰਜਾਈ ਪਲਵਿੰਦਰ ਕੌਰ ਅਤੇ ਦੋ ਕੁੜੀਆਂ ਹਰਲੀਨ ਕੌਰ ਅਤੇ ਹਰਗੁਣ ਕੌਰ ਸਵਾਰ ਸਨ। ਜਿਵੇਂ ਹੀ ਕਾਰ ਡੱਬੂਜੀ ਪਿੰਡ ਦੇ ਨੇੜੇ ਪਹੁੰਚੀ, ਅਚਾਨਕ ਸੰਤੁਲਨ ਗੁਆ ਬੈਠੀ ਅਤੇ ਨਹਿਰ ਵਿੱਚ ਡਿੱਗ ਗਈ।
ਰਾਹਗੀਰਾਂ ਨੇ ਕਾਰ ਨੂੰ ਪਾਣੀ ਵਿੱਚ ਡਿੱਗਦੇ ਦੇਖਿਆ, ਤਾਂ ਉਹ ਤੁਰੰਤ ਮਦਦ ਲਈ ਦੌੜੇ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਨਹਿਰ ਵਿੱਚ ਉਤਰ ਕੇ ਕਾਰ ਸਵਾਰਾਂ ਨੂੰ ਬਾਹਰ ਕੱਢਣ ਦੀ ਕੋਸਿ਼ਸ਼ ਵੀ ਕੀਤੀ। ਪਰ ਜਦੋਂ ਤੱਕ ਰੁਪਿੰਦਰ ਸਿੰਘ ਨੂੰ ਬਾਹਰ ਕੱਢਿਆ ਗਿਆ, ਉਸਦਾ ਸਾਹ ਬੰਦ ਹੋ ਚੁੱਕਾ ਸੀ। ਪਲਵਿੰਦਰ ਕੌਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ। ਦੋਵੇਂ ਲੜਕੀਆਂ ਹਰਲੀਨ ਅਤੇ ਹਰਗੁਣ ਨੂੰ ਸੁਰੱਖਿਅਤ ਬਚਾ ਲਿਆ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ 'ਆਪ' ਨੇ ਲੁਧਿਆਣਾ ਦੀ ਉਪ ਚੋਣ ਜਿੱਤੀ, ਕਾਂਗਰਸ ਨੂੰ 10637 ਵੋਟਾਂ ਨਾਲ ਹਰਾਇਆ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰਿਕਵਰੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਅੰਮ੍ਰਿਤਸਰ ਪੁਲਿਸ ਨੇ ਜਾਸੂਸੀ ਗਤੀਵਿਧੀਆਂ `ਚ ਸ਼ਾਮਿਲ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ