Welcome to Canadian Punjabi Post
Follow us on

23

June 2025
 
ਪੰਜਾਬ

ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ

June 23, 2025 06:28 AM

ਫਿਰੋਜ਼ਪੁਰ, 23 ਜੂਨ (ਪੋਸਟ ਬਿਊਰੋ): ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ, ਕਾਰਵਾਈ ਕਰਦੇ ਹੋਏ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਇਸ ਵੱਡੀ ਖੇਪ ਦੀ ਬਰਾਮਦਗੀ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਸੋਨੂੰ (25) ਵਾਸੀ ਨਿਹੰਗਾਂ ਵਾਲੇ ਝੁੱਗੇ, ਥਾਣਾ ਸਦਰ, ਫਿਰੋਜ਼ਪੁਰ ਅਤੇ ਗੁਰਜੀਤ ਸਿੰਘ (24) ਵਾਸੀ ਪਿੰਡ ਖਾਨੇਕੇ, ਥਾਣਾ ਸਦਰ, ਫਿਰੋਜ਼ਪੁਰ ਵਜੋਂ ਹੋਈ ਹੈ।
ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਪਿੰਡ ਰੱਤਾ ਖੇੜਾ ਦੇ ਸੇਮਨਾਲੇ ਵਿਖੇ ਨਾਕਾਬੰਦੀ ਦੌਰਾਨ ਇੱਕ ਬਾਈਕ ਸਵਾਰ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਤੋਂ 4 ਕਿਲੋ 516 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੂਜੇ ਮਾਮਲੇ ਵਿੱਚ ਸੀਆਈਏ ਸਟਾਫ਼ ਟੀਮ ਨੇ ਮੁਲਜ਼ਮ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਜਾਣਕਾਰੀ `ਤੇ ਪਿੰਡ ਰੱਖੜੀ ਦੇ ਇੱਕ ਬੰਦ ਸ਼ੈਲਰ ਤੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐੱਸਐੱਸਪੀ ਨੇ ਇਹ ਵੀ ਕਿਹਾ ਕਿ ਗੁਰਜੀਤ ਸਿੰਘ ਵਿਰੁੱਧ ਅਸਲਾ ਐਕਟ ਤਹਿਤ ਪਹਿਲਾਂ ਹੀ ਦੋ ਮਾਮਲੇ ਦਰਜ ਹਨ।
ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਦੌਰਾਨ ਕਈ ਹੋਰ ਮਹੱਤਵਪੂਰਨ ਜਾਣਕਾਰੀਆਂ ਮਿਲਣ ਦੀ ਉਮੀਦ ਹੈ। ਇਸ ਜਾਣਕਾਰੀ ਨਾਲ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਹੋ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ 'ਆਪ' ਨੇ ਲੁਧਿਆਣਾ ਦੀ ਉਪ ਚੋਣ ਜਿੱਤੀ, ਕਾਂਗਰਸ ਨੂੰ 10637 ਵੋਟਾਂ ਨਾਲ ਹਰਾਇਆ ਦੋਰਾਹੇ ਕੋਲ ਨਹਿਰ `ਚ ਡਿੱਗੀ ਕਾਰ, ਦੋ ਦੀ ਮੌਤ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰਿਕਵਰੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਅੰਮ੍ਰਿਤਸਰ ਪੁਲਿਸ ਨੇ ਜਾਸੂਸੀ ਗਤੀਵਿਧੀਆਂ `ਚ ਸ਼ਾਮਿਲ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ